ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਜਾਣ ਵਾਲੇ ਮੁੱਖ ਦਰਵਾਜ਼ਿਆਂ ’ਤੇ ਸਕੈਨਰ ਮਸ਼ੀਨਾਂ ਲਗਾਉਣ ਦਾ ਕੰਮ ਸ਼ੁਰੂ
Saturday, Jun 10, 2023 - 06:57 PM (IST)
ਅੰਮ੍ਰਿਤਸਰ (ਸਰਬਜੀਤ) : ਗੁਰੂ ਨਗਰੀ ਵਿਚ ਪਿਛਲੇ ਦਿਨੀਂ ਹੋਏ ਤਿੰਨ ਧਮਾਕਿਆਂ ਤੋਂ ਬਾਅਦ ਜਿੱਥੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ, ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਦੇ ਸਾਮਾਨ ਦੀ ਚੈਕਿੰਗ ਲਈ ਸਕੈਨਰ ਮਸ਼ੀਨਾਂ ਲਗਾਈਆਂ ਗਈਆਂ ਹਨ। ਜਾਣਕਾਰੀ ਅਨੁਸਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੀ ਆੜ ਵਿਚ ਸ਼ਰਾਰਤੀ ਅਨਸਰਾਂ ਨੂੰ ਦਾਖਲ ਹੋਣ ਤੋਂ ਰੋਕਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਕੈਨਰ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਸ੍ਰੀ ਦਰਬਾਰ ਸਾਹਿਬ ਦੀ ਘੰਟਾਘਰ ਬਾਹੀ ’ਤੇ ਦੋ ਸਕੈਨਰ ਮਸ਼ੀਨਾਂ ਲਗਾਈਆਂ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ : ਮੰਤਰੀ ਧਾਲੀਵਾਲ ਨੇ ਵਿਦਿਆਰਥੀਆਂ ਦੇ ਮੁੱਦੇ ਨੂੰ ਲੈ ਕੇ ਭਾਰਤ ਤੇ ਕੈਨੇਡਾ ਦੇ ਹਾਈ ਕਮਿਸ਼ਨਰਾਂ ਨੂੰ ਲਿਖਿਆ ਪੱਤਰ
\ਸ਼੍ਰੋਮਣੀ ਕਮੇਟੀ ਦੇ ਤਾਇਨਾਤ ਸੇਵਾਦਾਰਾਂ ਵੱਲੋਂ ਇਨ੍ਹਾਂ ਬੈਗ ਸਕੈਨਰ ਦੀਆਂ ਦੋ ਮਸ਼ੀਨਾਂ ਦੇ ਟਰਾਇਲ ਦਾ ਕੰਮ ਸ਼ੁਰੂ ਹੋ ਗਿਆ ਹੈ । ਇਸ ਸਬੰਧੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਦੇ ਵਿਸ਼ੇਸ਼ ਯਤਨਾਂ ਸਦਕਾ ਸੰਗਤਾਂ ਦੀ ਸਹੂਲਤ ਲਈ ਹਰੇਕ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ’ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਰਵਾਜ਼ਿਆਂ ’ਤੇ ਸਕੈਨਰ ਮਸ਼ੀਨਾਂ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ : ਘਰ ਦੇ ਬਾਹਰ ਖੜ੍ਹੇ ਵਿਅਕਤੀ ’ਤੇ ਕਾਰ ਸਵਾਰ ਵਿਅਕਤੀਆਂ ਨੇ ਚਲਾਈਆਂ ਗੋਲ਼ੀਆਂ
ਜਿਸ ਤੋਂ ਬਾਅਦ 11 ਮਈ ਨੂੰ ਮੁੜ ਪ੍ਰਧਾਨ ਐਡਵੋਕੇਟ ਧਾਮੀ ਨੇ ਇਸ ਕੰਮ ਨੂੰ ਜਲਦ ਮੁਕੰਮਲ ਕਰਨ ਲਈ ਡਿਊਟੀਆਂ ਲਗਾਈਆਂ ਸਨ। ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਅੰਦਰ ਜਾਣ ਵਾਲੇ 6 ਰਸਤਿਆਂ ਘੰਟਾਘਰ ਬਾਹੀ, ਸਕੱਤਰੇਤ ਬਾਹੀ, ਪਾਪੜਾਂ ਵਾਲਾ ਬਾਜ਼ਾਰ ਬਾਹੀ, ਆਟਾ ਮੰਡੀ ਬਾਹੀ, ਸਰਾਂ ਬਾਹੀ ਅਤੇ ਖਜਨਾ ਡਿਊੜੀ ਬਾਹੀ ’ਤੇ ਇਹ ਸਕੈਨਿੰਗ ਮਸ਼ੀਨਾਂ ਲਗਾਈਆਂ ਜਾਣਗੀਆਂ। ਇਸ ਬਾਰੇ ਦੋ ਕੰਪਨੀਆਂ ਦੀਆਂ ਸਕੈਨਰ ਮਸ਼ੀਨਾਂ ਟਰਾਇਲ ਦੇ ਤੌਰ ’ਤੇ ਸ਼ੁਰੂ ਕੀਤੀਆਂ ਗਈਆਂ ਹਨ। ਜਿਹੜੀ ਮਸ਼ੀਨ ਸਹੀ ਕੰਮ ਕਰੇਗੀ, ਉਸ ਕੰਪਨੀ ਦੀਆਂ ਮਸ਼ੀਨਾਂ ਲੋੜ ਵਾਲੇ ਸਥਾਨਾਂ 'ਤੇ 24 ਘੰਟੇ ਕੰਮ ਕਰਨ ਲਈ ਲਗਾ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਕਈ ਨਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਪਿਛਲੇ ਦਿਨੀਂ ਇਕ ਵੱਡ-ਆਕਾਰੀ ਐੱਲ. ਈ. ਡੀ. ਸਕਰੀਨ ਵੀ ਘੰਟਾਘਰ ਦੇ ਗੇਟ ਨਾਲ ਲਗਾਈ ਗਈ ਹੈ, ਜਿਸ ’ਤੇ ਸੰਗਤਾਂ ਨੂੰ ਮਰਿਆਦਾ ਰੱਖਣ ਬਾਰੇ ਤੇ ਹੋਰ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਕੀਤਾ ਇਹ ਐਲਾਨ
ਇਸ ਤੋਂ ਇਲਾਵਾ ਪਰਿਕਰਮਾ ਦੇ ਸੇਵਾਦਾਰਾਂ ਨੂੰ ਆਪਸੀ ਤਾਲਮੇਲ ਲਈ 50 ਵਾਕੀ-ਟਾਕੀ ਮੁਹੱਈਆ ਕਰਵਾਏ ਗਏ ਹਨ। 5 ਗਾਈਡ ਵੀ ਸੰਗਤ ਦੀ ਸਹੂਲਤ ਲਈ ਪਰਿਕਰਮਾ ’ਚ ਲਗਾਏ ਗਏ ਹਨ, ਜਿਹੜੀਆਂ ਸੰਗਤਾਂ ਨੂੰ ਗਾਈਡ ਦੀ ਲੋੜ ਹੁੰਦੀ ਹੈ, ਮੁਫ਼ਤ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਬਹੁਤ ਬਦਲਾਅ ਸੰਗਤਾਂ ਨੂੰ ਦੇਖਣ ਨੂੰ ਮਿਲਣਗੇ।