ਅੰਮ੍ਰਿਤਸਰ ''ਚ ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਿਤ ਕਾਲੋਨੀਆਂ ਦਾ ਕੰਮ ਕਰਵਾਇਆ ਬੰਦ
Tuesday, May 20, 2025 - 01:03 PM (IST)

ਅੰਮ੍ਰਿਤਸਰ (ਨੀਰਜ)- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏ. ਡੀ. ਏ. ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏ. ਡੀ. ਏ. ਦੇ ਰੈਗੂਲੇਟਰੀ ਵਿੰਗ ਵੱਲੋਂ ਅੰਮ੍ਰਿਤਸਰ-ਰਾਮਤੀਰਥ ਰੋਡ ’ਤੇ ਬਣ ਰਹੀਆਂ ਅਣ-ਅਧਿਕਾਰਤ ਕਾਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਪਿੰਡ ਵਡਾਲਾ ਭਿੱਟੇਵੱਡ, ਸਾਹਮਣੇ ਏਕਮ ਗਾਰਡਨ, ਰਾਮਤੀਰਥ ਰੋਡ ਹਰਗੋਬਿੰਦ ਟਰੇਡਰਸ ਮਾਰਬਲਸ ਸਟੋਰ, ਨਿਉ ਮੈਪਲ ਸਿਟੀ ਪਿੰਡ ਵਡਾਲਾ ਭਿੱਟੇਵੱਡ ਰਾਮਤੀਰਥ ਰੋਡ, ਪਿੰਡ ਵਡਾਲਾ ਭਿੱਟੇਵੱਡ ਗਿੱਲ ਡੇਅਰੀ ਦੇ ਨਾਲ ਰਾਮਤੀਰਥ ਰੋਡ ਅਤੇ ਪਿੰਡ ਲੋਪੋਕੇ, ਲੋਪੋਕੇ ਰੋਡ ਕਾਲੋਨੀਆਂ ਦਾ ਕੰਮ ਰੁਕਵਾਇਆ ਗਿਆ।
ਇਹ ਵੀ ਪੜ੍ਹੋ- ਸ਼ਰਾਬ ਦੇ ਠੇਕੇ 'ਤੇ ਗ੍ਰਨੇਡ ਹਮਲਾ ਕਰਨ ਦੇ ਮਾਮਲੇ 'ਚ ਵੱਡਾ ਖੁਲਾਸਾ, ਬੱਬਰ ਖਾਲਸਾ ਦੇ...
ਰੈਗੂਲੇਟਰੀ ਵਿੰਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਪਰੋਕਤ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਾਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਇਆ ਗਿਆ ਸੀ, ਕਿਉਂਕਿ ਉਕਤ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਬਾਅਦ ਹੁਣ ਪੰਜਾਬ ਦੇ ਇਸ ਇਲਾਕੇ 'ਚ ਵੀ 3 ਦਿਨ ਬਾਜ਼ਾਰ ਬੰਦ ਰੱਖਣ ਦਾ ਫੈਸਲਾ
ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਾਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਵਿਭਾਗ ਵੱਲ਼ੋਂ ਹੁਣ ਤੱਕ ਕੁੱਲ 17 ਅਣ-ਅਧਿਕਾਰਿਤ ਕਾਲੋਨੀ ਕੱਟਣ ਵਾਲੇ ਕਾਲੋਨਾਈਜ਼ਰਾਂ ਅਤੇ ਅਣ-ਅਧਿਕਾਰਿਤ ਉਸਾਰੀ ਕਰਨ ਵਾਲੇ ਉਸਾਰੀਕਰਤਾਵਾਂ ਵਿਰੁੱਧ ਐੱਫ. ਆਈ. ਆਰ. ਦਰਜ ਕਰਨ ਲਈ ਪੁਲਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੁੱਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਅੰਮ੍ਰਿਤਸਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਾਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਲੂ ਦਾ ਕਹਿਰ, ਮਾਪਿਆਂ ਵੱਲੋਂ ਸਕੂਲਾਂ ਦੇ ਸਮੇਂ 'ਚ ਤਬਦੀਲੀ ਦੀ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8