ਵਰਕ ਪਰਮਿਟ ’ਤੇ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਮਾਰੀ 8 ਲੱਖ ਦੀ ਠੱਗੀ

Saturday, Dec 11, 2021 - 04:57 PM (IST)

ਵਰਕ ਪਰਮਿਟ ’ਤੇ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਮਾਰੀ 8 ਲੱਖ ਦੀ ਠੱਗੀ

ਫ਼ਰੀਦਕੋਟ (ਰਾਜਨ) : ਵਰਕ ਪਰਮਿਟ ’ਤੇ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 8 ਲੱਖ ਰੁਪਏ ਦੀ ਠੱਗੀ ਮਾਰਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ’ਤੇ ਸਥਾਨਕ ਥਾਣਾ ਸਿਟੀ ਵਿਖੇ ਇਕ ਆਸਟ੍ਰੇਲੀਆ ਨਿਵਾਸੀ ਸਮੇਤ ਪੰਜ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਗੁਰਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਕਾਦਾ ਬੋਹੜਾ ਜ਼ਿਲ੍ਹਾ ਫਿਰੋਜ਼ਪਰ ਨੇ ਜ਼ਿਲ੍ਹੇ ਦੇ ਸੀਨੀਅਰ ਪੁਲਸ ਕਪਤਾਨ ਨੂੰ ਕੀਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਸੀ ਕਿ ਮਨਪ੍ਰੀਤ ਸਿੰਘ ਵਾਸੀ ਆਸਟ੍ਰੇਲੀਆ, ਕਸ਼ਮੀਰ ਸਿੰਘ, ਇਸਦੀ ਪਤਨੀ ਮਨਜੀਤ ਕੌਰ ਅਤੇ ਇਨ੍ਹਾਂ ਦੇ ਦੋ ਲੜਕਿਆਂ ਜਸਮੀਤ ਸਿੰਘ ਅਤੇ ਜਗਮੀਤ ਸਿੰਘ ਵਾਸੀ ਵਾਰਡ ਨੰਬਰ 66, ਜੁਝਾਰ ਸਿੰਘ ਐਵੀਨਿਊ, ਅਜਨਾਲਾ ਰੋਡ ਅੰਮ੍ਰਿਤਸਰ ਨੇ ਉਸਨੂੰ ਵਰਕ ਪਰਮਿਟ ’ਤੇ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 8 ਲੱਖ ਰੁਪਏ ਦੀ ਠੱਗੀ ਮਾਰੀ ਹੈ।

ਪੈਸਿਆਂ ਦਾ ਲੈਣ ਦੇਣ ਇਨ੍ਹਾਂ ਵੱਲੋਂ ਫ਼ਰੀਦਕੋਟ ਜ਼ਿਲ੍ਹੇ ਵਿਚ ਕੀਤਾ ਗਿਆ ਸੀ। ਇਸ ਸ਼ਿਕਾਇਤ ਦੀ ਪੜਤਾਲ ਸੀਨੀਅਰ ਪੁਲਸ ਕਪਤਾਨ ਵੱਲੋਂ ਕਰਵਾਉਣ ਉਪਰੰਤ ਦਿੱਤੇ ਗਏ ਦਿਸ਼ਾ-ਨਿਰਦੇਸ਼ ’ਤੇ ਥਾਣਾ ਸਿਟੀ ਵਿਖੇ ਉਕਤ ਸਾਰਿਆਂ ਖਿਲਾਫ਼ ਅਧੀਨ ਧਾਰਾ 420/120 ਬੀ ਤਹਿਤ ਮੁਕੱਦਮਾ ਦਰਜ ਕਰਕੇ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Gurminder Singh

Content Editor

Related News