ਕੰਮ ਕਰਨ ਦੇ ਬਾਵਜੂਦ ਤਨਖ਼ਾਹ ਨਾ ਮਿਲਣ ’ਤੇ ਟਰੱਕ ਚਾਲਕ ਨੇ ਟਰੱਕ ’ਚ ਫਾਹਾ ਲਾ ਕੀਤੀ ਖੁਦਕਸ਼ੀ

Sunday, Feb 21, 2021 - 10:14 AM (IST)

ਅੰਮ੍ਰਿਤਸਰ (ਸੰਜੀਵ) : ਲੰਬੇ ਸਮੇਂ ਤੋਂ ਕੰਮ ਕਰਨ ਦੇ ਬਾਵਜੂਦ ਤਨਖ਼ਾਹ ਨਾ ਮਿਲਣ ’ਤੇ ਇਕ ਟਰੱਕ ਚਾਲਕ ਵਲੋਂ ਆਪਣੇ ਖੁੱਦ ਦੇ ਟਰੱਕ ’ਚ ਹੀ ਫ਼ਾਹਾ ਲਾ ਕੇ ਖੁਦਕਸ਼ੀ ਕਰ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਟਰੱਕ ਚਾਲਕ ਦੀ ਪਛਾਣ ਗੁਲਜ਼ਾਰੀ ਲਾਲ ਨਿਵਾਸੀ ਮੁਸਤਫਾਬਾਦ ਵਜੋਂ ਹੋਈ ਹੈ। ਘਟਨਾ ਦਾ ਪਤਾ ਲੱਗਣ ’ਤੇ ਮੌਕੇ ’ਤੇ ਪੁਲਸ ਪਾਰਟੀ ਪਹੁੰਚ ਗਈ, ਜਿਸ ਨੇ ਇਸ ਮਾਮਲੇ ਦੇ ਸਬੰਧ ’ਚ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਨੌਜਵਾਨ ਦੀ ਇਟਲੀ ’ਚ ਭੇਤਭਰੇ ਹਾਲਾਤਾਂ ’ਚ ਮੌਤ, ਭੁੱਬਾਂ ਮਾਰ ਰੋਇਆ ਪਰਿਵਾਰ

ਮਿਲੀ ਜਾਣਕਾਰੀ ਅਨੁਸਾਰ ਗੁਲਜ਼ਾਰੀ ਲਾਲ 8 ਸਾਲਾਂ ਤੋਂ ਟਰੱਕ ਮਾਲਕ ਨਿਰਮਲ ਨਿਵਾਸੀ ਪੈਰਿਸ ਟਾਊਨ ਬਟਾਲਾ ਰੋਡ ਦੇ ਕੋਲ ਕੰਮ ਕਰ ਰਿਹਾ ਸੀ। ਕੰਮ ਕਰਨ ਦੇ ਕਰਕੇ ਵੀ ਤਨਖ਼ਾਹ ਨਾ ਮਿਲਣ ਕਾਰਣ ਉਹ ਹਮੇਸ਼ਾ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਥਾਣਾ ਮੋਹਕਮਪੁਰਾ ਦੀ ਪੁਲਸ ਨੇ ਗੁਲਜ਼ਾਰੀ ਲਾਲ ਨੂੰ ਖੁਦਕਸ਼ੀ ਲਈ ਮਜਬੂਰ ਕਰਨ ਦੇ ਦੋਸ਼ ’ਚ ਟਰੱਕ ਮਾਲਕ ਨਿਰਮਲ ਵਿਰੁੱਧ ਕੇਸ ਦਰਜ ਕੀਤਾ ਹੈ। ਫਿਲਹਾਲ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸ ਨੂੰ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ  

ਇਹ ਕਹਿਣਾ ਹੈ ਪੁਲਸ ਦਾ
ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਮੋਹਕਮਪੁਰਾ ਦੇ ਇੰਚਾਰਜ ਇੰਸਪੈਕਟਰ ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਹੈ ਅਤੇ ਜਲਦੀ ਹੀ ਉਸਨੂੰ ਗ੍ਰਿਫ਼ਤਾਰ ਵੀ ਕਰ ਲਿਆ ਜਾਵੇਗਾ ।

ਪੜ੍ਹੋ ਇਹ ਵੀ ਖ਼ਬਰ - ਰੇਲਵੇ ਲਾਈਨ ’ਤੇ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ’ਚ ਆਇਆ ਨਵਾਂ ਮੋੜ, ਲਾਏ ਕਤਲ ਦੇ ਦੋਸ਼

 


rajwinder kaur

Content Editor

Related News