ਆਪਣੀਆਂ ਮੰਗਾਂ ਦੇ ਹੱਕ ''ਚ ਮਜ਼ਦੂਰਾਂ ਲਾਇਆ ਜਾਮ

Tuesday, Jan 16, 2018 - 03:54 AM (IST)

ਆਪਣੀਆਂ ਮੰਗਾਂ ਦੇ ਹੱਕ ''ਚ ਮਜ਼ਦੂਰਾਂ ਲਾਇਆ ਜਾਮ

ਸੰਗਰੂਰ, (ਬੇਦੀ)- ਲਾਲ ਝੰਡਾ ਨਿਰਮਾਣ ਮਜ਼ਦੂਰ ਸੀਟੂ ਦੀ ਅਗਵਾਈ 'ਚ ਸੈਂਕੜੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਦੇ ਹੱਕ 'ਚ ਕਿਰਤ ਦਫ਼ਤਰ ਅੱਗੇ ਧਰਨਾ ਦਿੱਤਾ ਤੇ ਸਰਕਾਰ ਦੀਆਂ ਨੀਤੀਆਂ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਲਾਲ ਬੱਤੀ ਚੌਕ 'ਚ ਜਾਮ ਲਾਇਆ।
ਇਸ ਮੌਕੇ ਸੰਬੋਧਨ ਕਰਦੇ ਹੋਏ ਕਾਮਰੇਡ ਦੇਵ ਰਾਜ ਵਰਮਾ ਤੇ ਸੀ. ਪੀ. ਆਈ. ਐੱਮ. ਦੇ ਜ਼ਿਲਾ ਸਕੱਤਰ ਕਾਮਰੇਡ ਭੂਪ ਚੰਦ ਚੰਨੋ ਨੇ ਕਿਹਾ ਕਿ ਮਜ਼ਦੂਰਾਂ ਨੂੰ ਆਪਣੀਆਂ ਮੰਗਾਂ ਲਈ ਸੜਕਾਂ 'ਤੇ ਉੱਤਰਨਾ ਪੈ ਰਿਹਾ ਹੈ। ਜਦੋਂ ਦੀ ਕੇਂਦਰ 'ਚ ਮੋਦੀ ਸਰਕਾਰ ਆਈ ਹੈ, ਉਦੋਂ ਤੋਂ ਲਗਾਤਾਰ ਮਜ਼ਦੂਰ ਵਿਰੋਧੀ ਫੈਸਲੇ ਲੈ ਰਹੀ ਹੈ।  ਲੇਬਰ ਦਫ਼ਤਰਾਂ 'ਚ ਵੀ ਮਜ਼ਦੂਰਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ। ਲੱਖਾਂ ਮਜ਼ਦੂਰ ਲੇਬਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ 'ਚ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ ਪਰ ਉਨ੍ਹਾਂ ਨੂੰ ਕੋਈ ਲਾਭ ਨਹੀਂ ਦਿੱਤਾ ਜਾ ਰਿਹਾ। ਧਰਨੇ 'ਚ ਮਨਰੇਗਾ ਮਜ਼ਦੂਰਾਂ ਨੇ ਵੀ ਹਿੱਸਾ ਲਿਆ। ਇਸ ਮੌਕੇ ਇਕ ਮੰਗ-ਪੱਤਰ ਸਹਾਇਕ ਕਿਰਤ ਕਮਿਸ਼ਨਰ ਸੰਗਰੂਰ ਦੇ ਸੁਪਰਡੈਂਟ ਨੂੰ ਦਿੱਤਾ ਗਿਆ।
ਇਸ ਦੌਰਾਨ ਕਾ. ਰਾਮ ਸਿੰਘ ਸੋਹੀਆ, ਇੰਦਰਜੀਤ ਸਿੰਘ, ਬੰਤ ਸਿੰਘ, ਕਾ. ਭੂਪ ਚੰਦ, ਮੱਖਣ ਸਿੰਘ ਜਖੇਪਲ, ਜੋਗਿੰਦਰ ਸਿੰਘ, ਵਰਿੰਦਰ ਕੌਸ਼ਿਕ, ਸਤਵੀਰ ਤੁੰਗਾ, ਗੁਰਚਰਨ ਸਿੰਘ, ਇੰਦਰਪਾਲ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।


Related News