ਮਜ਼ਦੂਰੀ ਨਾ ਮਿਲਣ ਕਾਰਨ ਨਾਰਾਜ਼ ਮਨਰੇਗਾ ਮਜ਼ਦੂਰ ਉਤਰੇ ਸੜਕਾਂ 'ਤੇ (ਵੀਡੀਓ)

Tuesday, Jul 24, 2018 - 03:48 PM (IST)

ਬਰਨਾਲਾ(ਬਿਊਰੋ)— ਬਰਨਾਲਾ ਦੀਆਂ ਸੜਕਾਂ 'ਤੇ ਰੋਸ ਪ੍ਰਦਰਸ਼ਨ ਕਰ ਕੇ ਨਾਅਰੇਬਾਜ਼ੀ ਕਰ ਰਹੇ ਇਹ ਲੋਕ ਹੋਰ ਕੋਈ ਨਹੀਂ ਮਨਰੇਗਾ ਮਜ਼ਦੂਰ ਹਨ ਜੋ ਕੰਮ ਕਰਨ ਦੇ ਬਦਲੇ ਵੀ ਮਜ਼ਦੂਰੀ ਨਾ ਮਿਲਣ ਕਾਰਨ ਨਾਰਾਜ਼ ਹਨ। ਇਸ ਨੂੰ ਲੈ ਕੇ ਮਜ਼ਦੂਰ ਨੇਤਾ ਖੁਸ਼ੀਆ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਦਲਿਤਾਂ ਅਤੇ ਮਜ਼ਦੂਰਾਂ 'ਤੇ ਅੱਤਿਆਚਾਰ ਹੋ ਰਹੇ ਹਨ, ਜਿਨ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ। ਕੰਮ ਕਰਨ ਦੇ ਬਾਵਜੂਦ ਵੀ ਮਨਰੇਗਾ ਮਜ਼ਦੂਰਾਂ ਨੂੰ ਮਜ਼ਦੂਰੀ ਨਹੀਂ ਦਿੱਤੀ ਜਾ ਰਹੀ। ਸਰਕਾਰ ਉਨ੍ਹਾਂ ਨੂੰ ਸਾਲ ਵਿਚ 100 ਦਿਨ ਕੰਮ ਦੇਣ ਦੀ ਗੱਲ ਤਾਂ ਕਰਦੀ ਹੈ ਪਰ ਕਰਦੀ ਕੁਝ ਨਹੀਂ। ਜਿਸ ਕਾਰਨ ਕੰਮ ਨਾ ਮਿਲਣ ਕਾਰਨ ਮਜ਼ਦੂਰ ਆਰਥਿਕ ਤੌਰ 'ਤੇ ਕੰਗਾਲ ਹੋ ਰਹੇ ਹਨ।
ਉਥੇ ਹੀ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਗੁੱਸੇ 'ਚ ਆਏ ਇਨ੍ਹਾਂ ਮਜ਼ਦੂਰਾਂ ਨੇ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਦੀ ਚਿਤਾਵਨੀ ਦਿੱਤੀ ਹੈ। ਜੇਕਰ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਦਾ ਸੰਘਰਸ਼ ਹੋਰ ਵੀ ਤੇਜ਼ ਹੋ ਜਾਵੇਗਾ।


Related News