ਸ਼ਰਾਬ ਦੇ ਠੇਕੇ ''ਤੇ ਕੰਮ ਕਰਦੇ ਕਰਿੰਦੇ ਨੇ ਖੁਦ ਨੂੰ ਮਾਰੀ ਗੋਲੀ, ਮੌਤ

Tuesday, Mar 13, 2018 - 12:30 AM (IST)

ਸ਼ਰਾਬ ਦੇ ਠੇਕੇ ''ਤੇ ਕੰਮ ਕਰਦੇ ਕਰਿੰਦੇ ਨੇ ਖੁਦ ਨੂੰ ਮਾਰੀ ਗੋਲੀ, ਮੌਤ

ਬਟਾਲਾ,   (ਬੇਰੀ, ਸੈਂਡੀ, ਸਾਹਿਲ)-  ਸ਼ਰਾਬ ਦੇ ਠੇਕੇ 'ਤੇ ਕੰਮ ਕਰਦੇ ਕਰਿੰਦੇ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 
ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਸ਼ਮਸ਼ੇਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕ੍ਰਿਸ਼ਚੀਅਨ ਕਾਲੋਨੀ ਅਲੀਵਾਲ ਬਟਾਲਾ ਜੋ ਕਿ ਸੁਜਾਨਪੁਰ ਸਥਿਤ ਸ਼ਰਾਬ ਦੇ ਠੇਕੇ 'ਤੇ ਕੰਮ ਕਰਦਾ ਸੀ ਅਤੇ ਨਸ਼ਾ ਕਰਨ ਦਾ ਆਦੀ ਸੀ, ਬੀਤੀ ਰਾਤ ਵੀ ਨਸ਼ਾ ਕਰ ਕੇ ਗਲੀ 'ਚ ਰੌਲਾ ਪਾ ਰਿਹਾ ਸੀ, ਜਿਸ ਤੋਂ ਬਾਅਦ ਸ਼ਮਸ਼ੇਰ ਨੂੰ ਉਸਦੇ ਪਿਤਾ ਬਲਦੇਵ ਸਿੰਘ ਨੇ ਅਜਿਹਾ ਕਰਨ ਤੋਂ ਰੋਕਿਆ ਤਾਂ ਉਸਨੇ ਖੁਦ ਨੂੰ ਆਪਣੇ ਕੋਲ ਰੱਖੀ ਨਾਜਾਇਜ਼ ਪਿਸਟਲ ਨਾਲ ਗੋਲੀ ਮਾਰ ਕੇ ਆਤਮ-ਹੱਤਿਆ ਕਰ ਲਈ। ਏ. ਐੱਸ. ਆਈ. ਹਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਨਾਜਾਇਜ਼ ਪਿਸਟਲ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਇਸ ਸਬੰਧੀ ਥਾਣਾ ਸਿਵਲ ਲਾਈਨ 'ਚ ਜਿਥੇ ਆਰਮ ਐਕਟ ਤਹਿਤ ਕੇਸ ਦਰਜ ਕੀਤਾ ਹੈ, ਉਥੇ ਨਾਲ ਹੀ ਮ੍ਰਿਤਕ ਦੇ ਪਿਤਾ ਬਲਦੇਵ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ 174 ਸੀ. ਆਰ. ਪੀ. ਸੀ. ਦੀ ਕਾਰਵਾਈ ਕਰ ਦਿੱਤੀ ਹੈ।


Related News