ਪੰਚਾਇਤ ਸੰਮਤੀ ਦੇ ਕਰਮਚਾਰੀਆਂ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ

04/04/2018 11:54:17 AM

ਕਪੂਰਥਲਾ (ਗੁਰਵਿੰਦਰ ਕੌਰ)— ਪੰਚਾਇਤ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਦਿੱਤੇ ਗਏ ਸੱਦੇ 'ਤੇ ਪੰਚਾਇਤ ਸੰਮਤੀ ਕਪੂਰਥਲਾ ਦੇ ਸਮੂਹ ਕਰਮਚਾਰੀਆਂ ਵੱਲੋਂ ਕਲਮਛੋੜ ਹੜਤਾਲ ਕੀਤੀ ਗਈ। ਇਸ ਦੌਰਾਨ ਸਮੂਹ ਕਰਮਚਾਰੀ ਜਿਸ 'ਚ ਸੁਪਰਡੈਂਟ, ਪੰਚਾਇਤ ਅਫਸਰ, ਟੈਕਸ ਕੁਲੈਕਟਰ, ਪੰਚਾਇਤ ਸਕੱਤਰ ਤੇ ਕਲਰਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਸੁਪਰਡੈਂਟ ਰਵਿੰਦਰਪਾਲ ਸਿੰਘ ਤੇ ਪੰਚਾਇਤ ਅਫਸਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਸਬੰਧੀ ਸਰਕਾਰ ਵੱਲੋਂ ਲਾਰੇ ਦੀ ਨੀਤੀ ਅਪਣਾਈ ਜਾ ਰਹੀ ਹੈ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਾਣ-ਬੁੱਝ ਕੇ ਅਣਦੇਖਾ ਕੀਤਾ ਜਾ ਰਿਹਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਟੈਕਸ ਕੁਲੈਕਟਰ ਮਲਕੀਤ ਸਿੰਘ, ਪ੍ਰਧਾਨ ਹਰਜੀਤ ਸਿੰਘ, ਬਲਦੇਵ ਸਿੰਘ, ਪ੍ਰਸ਼ੋਤਮ ਲਾਲ, ਸਵਰਨਦੀਪ ਕੁਮਾਰ, ਰਵਿੰਦਰ ਸਿੰਘ, ਹਰਜਿੰਦਰ ਕੁਮਾਰ, ਪਰਮਜੀਤ ਕੁਮਾਰ, ਆਜ਼ਾਦ ਮਸੀਹ, ਰਾਮ ਲੁਭਾਇਆ, ਸਰਬਜੀਤ ਸਿੰਘ ਆਦਿ ਤੋਂ ਇਲਾਵਾ ਵੱਖ-ਵੱਖ ਪੰਚਾਇਤਾਂ ਦੇ ਸਰਪੰਚ ਤੇ ਪੰਚ ਵੀ ਹਾਜ਼ਰ ਸਨ। 
ਇਹ ਹਨ ਮੁੱਖ ਮੰਗਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।
ਤਨਖਾਹਾਂ ਸਰਕਾਰੀ ਖਜ਼ਾਨੇ 'ਚੋਂ ਦਿੱਤੀਆਂ ਜਾਣ।
ਪੈਂਡਿੰਗ ਤਨਖਾਹਾਂ ਬਿਨਾਂ ਕਿਸੇ ਦੇਰੀ ਤੁਰੰਤ ਜਾਰੀ ਕੀਤੀਆਂ ਜਾਣ।
ਪੰਚਾਇਤ ਸੰਮਤੀਆਂ 'ਚ ਹੋ ਰਹੇ ਕਰੋੜਾਂ ਰੁਪਏ ਦੇ ਘਪਲੇ ਦੀ ਪੜਤਾਲ ਕੀਤੀ ਜਾਵੇ। 
ਤਨਖਾਹ ਹਰ ਮਹੀਨੇ ਪਹਿਲੀ ਤਾਰੀਖ ਨੂੰ ਜਾਰੀ ਕੀਤੀ ਜਾਵੇ।
ਪੰਚਾਇਤ ਅਫਸਰ ਜਾਂ ਸੁਪਰਡੈਂਟ 'ਚੋਂ ਕਾਰਜਸਾਧਕ ਅਫਸਰ, ਬੀ. ਡੀ. ਪੀ. ਓ. ਦੀ ਅਸਾਮੀ ਦੀ ਨਿਯੁਕਤੀ ਕੀਤੀ ਜਾਵੇ।


Related News