ਪ੍ਰੀ-ਪ੍ਰਾਇਮਰੀ ਖੇਡ ਮਹਿਲ ਸਬੰਧੀ ਅਧਿਆਪਕਾਂ ਦੀ ਸਿਖਲਾਈ ਵਰਕਸ਼ਾਪ ਸ਼ੁਰੂ

04/30/2018 4:35:40 PM

ਸ੍ਰੀ ਮੁਕਤਸਰ ਸਹਿਬ (ਪਵਨ ਤਨੇਜਾ, ਸੁਖਪਾਲ ਢਿੱਲੋਂ, ਦਰਦੀ ) : 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਮੁਕਤਸਰ ਸਾਹਿਬ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਨੂੰ ਨਾਲ ਸਿੱਖਿਆ ਨਾਲ ਜੋੜਨ ਲਈ ਸ਼ੁਰੂ ਕੀਤੇ ਜਾਣ ਵਾਲੇ ਖੇਡ ਮਹਿਲ ਸਬੰਧੀ ਅਧਿਆਪਕਾਂ ਨੂੰ ਸਿਖਲਾਈ ਦੇਣ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਮਲਕੀਤ ਸਿੰਘ ਨੇ ਦੱਸਿਆ ਕਿ ਇਹ ਸਿਖਲਾਈ ਪੂਰੀ ਤਰ੍ਹਾਂ ਗਤੀਵਿਧੀਆਂ 'ਤੇ ਅਧਾਰਿਤ ਹੈ ਅਤੇ ਪੰਜਾਬ ਸਰਕਾਰ ਦੀ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਦੀ ਇਹ ਨਿਵੇਕਲੀ ਮੁਹਿੰਮ ਹੈ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਵਿੱਚ ਜਿਸ ਤਰ੍ਹਾਂ ਪ੍ਰੀ-ਪ੍ਰਾਇਮਰੀ ਜਮਾਤਾਂ  ਚੱਲਦੀਆਂ ਸਨ, ਉਸੇ ਤਰਜ਼ 'ਤੇ ਸਰਕਾਰੀ ਸਕੂਲਾਂ ਵਿੱਚ ਵੀ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕੀਤੀਆਂ ਹਨ। ਜਿੱਥੇ ਇਨ੍ਹਾਂ ਬੱਚਿਆਂ ਨੂੰ ਖੇਡ ਵਿਧੀ ਨਾਲ ਪੜ੍ਹਾਇਆ ਜਾਵੇਗਾ। ਮਨਛਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਪ੍ਰੀ-ਪ੍ਰਾਇਮਰੀ ਖੇਡ ਮਹਿਲ ਦੀ ਬੱਚਿਆਂ ਲਈ ਸਹਾਇਕ ਸਮੱਗਰੀ ਬਲਾਕਾਂ 'ਚ ਭੇਜੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ 7 ਹਜ਼ਾਰ ਦੇ ਲਗਭਗ ਬੱਚੇ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖਲ ਹੋਏ ਹਨ ਅਤੇ 350 ਅਧਿਆਪਕਾਂ ਨੂੰ ਇਸ ਸਬੰਧੀ ਸਿਖਿਲਾਈ ਦਿੱਤੀ ਜਾਣੀ ਹੈ। ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕਮਲਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਦਫਤਰ ਵੱਲੋਂ ਅਧਿਆਪਕਾਂ ਨੂੰ ਸਵੇਰ ਦੀ ਸਭਾ ਅਤੇ ਬਾਲ ਸਭਾ ਲਈ ਤਿਆਰ ਕੀਤੀਆਂ ਸਲਾਇਡਾਂ ਭੇਜੀਆਂ ਜਾ ਰਹੀਆਂ ਹਨ ਜਿਸ ਨਾਲ ਅਧਿਆਪਕਾਂ ਨੂੰ ਵੱਖ-ਵੱਖ ਵੰਨਗੀਆਂ ਸਬੰਧੀ ਤਕਨੀਕਾਂ ਦੇ ਕੇ ਇਸ ਸਾਲ ਵਧੀਆ ਨਤੀਜੇ ਲਏ ਜਾ ਸਕਣਗੇ। ਇਸ ਮੌਕੇ ਅਮਰਗੁਰਪ੍ਰਤੀ ਸਿੰਘ ਰਾਣਾ ਬੇਦੀ ਵੀ ਹਾਜ਼ਰ ਸਨ।


Related News