ਪੰਜਾਬ ਦੇ ਜ਼ਿਲਾ ਸਿੱਖਿਆ ਅਧਿਕਾਰੀਆਂ ਦੀ ਵਰਕਸ਼ਾਪ ਕੱਲ ਤੋਂ

Saturday, Oct 13, 2018 - 12:11 AM (IST)

ਮੋਹਾਲੀ (ਨਿਆਮੀਆਂ)-ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਰਾਜ ਦੇ ਸਮੂਹ ਜ਼ਿਲਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ), ਉਪ ਜ਼ਿਲਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਤੇ ਸਮੂਹ ਜ਼ਿਲਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ (ਡਾਇਟ) ਦੇ ਪ੍ਰਿੰਸੀਪਲਾਂ ਦੀ ਦੋ ਰੋਜ਼ਾ ‘ਪਡ਼੍ਹੋ ਪੰਜਾਬ, ਪਡ਼੍ਹਾਓ ਪੰਜਾਬ’ ਸਿਖਲਾਈ ਵਰਕਸ਼ਾਪ 13 ਤੇ 14 ਅਕਤੂਬਰ ਨੂੰ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ-32 ਚੰਡੀਗਡ਼੍ਹ ਵਿਖੇ ਲਾਈ ਜਾ ਰਹੀ ਹੈ।

ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ’ਚ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਲਈ ‘ਪਡ਼੍ਹੋ ਪੰਜਾਬ, ਪਡ਼੍ਹਾਓ ਪੰਜਾਬ’ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਵਿਦਿਆਰਥੀਆਂ ਦੀ ਮੁਢਲੀ ਪਡ਼੍ਹਾਈ ਦੇ ਪੱਧਰ ’ਚ ਸੁਧਾਰ ਲਿਆਉਣਾ ਹੈ।


Related News