ਪੰਜਾਬੀਆਂ ਲਈ ਵੱਡੀ ਖ਼ਬਰ : ਵਿਸ਼ਵ ਬੈਂਕ ਨੇ ਪੰਜਾਬ ਨੂੰ ਦਿੱਤਾ 150 ਮਿਲੀਅਨ ਡਾਲਰ ਦਾ ਕਰਜ਼ਾ

Tuesday, Sep 20, 2022 - 03:29 PM (IST)

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਵੱਡੀ ਖ਼ਬਰ ਹੈ। ਵਿਸ਼ਵ ਬੈਂਕ ਨੇ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਜਨਤਕ ਸੇਵਾਵਾਂ 'ਚ ਸੁਧਾਰ ਕਰਨ ਲਈ ਮਦਦ ਦੇਣ ਦਾ ਐਲਾਨ ਕੀਤਾ ਹੈ। ਵਿਸ਼ਵ ਬੈਂਕ ਵੱਲੋਂ ਪੰਜਾਬ ਦੀ ਵਿੱਤੀ ਮਦਦ ਲਈ 150 ਮਿਲੀਅਨ ਡਾਲਰ ਦੇ ਕਰਜ਼ੇ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸਾਡੀ ਸਰਕਾਰ ਪੰਜਾਬ ਦੇ ਵਿੱਤੀ ਹਾਲਾਤ ਨੂੰ ਸੁਧਾਰਨ 'ਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ : 'ਸਵਾਈਨ ਫਲੂ' ਦੇ ਕਹਿਰ ਨੇ ਵਧਾਈ ਲੁਧਿਆਣਵੀਆਂ ਦੀ ਚਿੰਤਾ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਉਨ੍ਹਾਂ ਕਿਹਾ ਕਿ ਬਹੁਤ ਜਲਦ ਸਾਰੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਜਟ ਰਾਹੀਂ ਪੰਜਾਬ ਦੇ ਦੋ ਪੜਾਵਾਂ 'ਚ ਕੰਮ ਹੋਵੇਗਾ। ਹਰਪਾਲ ਚੀਮਾ ਨੇ ਕਿਹਾ ਕਿ ਪਹਿਲੇ ਪੜਾਅ 'ਚ ਮਿਊਂਸੀਪਲ ਕਾਰਪੋਰੇਸ਼ਨਾਂ ਨੂੰ ਗ੍ਰਾਂਟ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦੀਆਂ ਜੇਲ੍ਹਾਂ 'ਚ ਨਵੀਂ ਸ਼ੁਰੂਆਤ, ਰਿਸ਼ਤੇਦਾਰਾਂ ਨੂੰ ਗਲਵੱਕੜੀ ਪਾ ਮਿਲ ਰਹੇ ਕੈਦੀ

ਇਸ ਤੋਂ ਇਲਾਵਾ ਅੰਮ੍ਰਿਤਸਰ ਅਤੇ ਲੁਧਿਆਣਾ ਸ਼ਹਿਰਾਂ ਦੇ ਪਾਣੀ ਦੀ ਸਪਲਾਈ 'ਤੇ ਵੀ ਕੰਮ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਵਿਸ਼ਵ ਬੈਂਕ ਵੱਲੋਂ ਇਹ ਕਰਜ਼ਾ 15 ਸਾਲਾਂ ਲਈ ਦਿੱਤਾ ਗਿਆ ਹੈ, ਜਿਸ 'ਚ 6 ਮਹੀਨਿਆਂ ਦੀ ਛੋਟ ਵੀ ਦਿੱਤੀ ਗਈ ਹੈ। 
PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News