ਖੇਡ ਮੰਤਰੀ ਨੇ ਗੁਰੂ ਰਾਮਦਾਸ ਸਟੇਡੀਅਮ ਵਿਖੇ ਕਬੱਡੀ ਕੱਪ ਦੇ ਪ੍ਰਬੰਧਾਂ ਦਾ ਲਿਆ ਦਾ ਜਾਇਜ਼ਾ

12/03/2019 1:38:59 PM

ਗੁਰੁਹਰਸਹਾਏ (ਵਿਪਨ ਅਨੇਜਾ) : ਇੱਥੋਂ ਦੇ ਗੁਰੂ ਰਾਮਦਾਸ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਖੇਡ ਮੰਤਰੀ, ਡੀ. ਸੀ. ਚੰਦਰ ਗੇਂਦ, ਏ. ਡੀ. ਸੀ. ਰਵਿੰਦਰ ਸਿੰਘ, ਐੱਸ. ਡੀ. ਐੱਮ. ਕੁਲਦੀਪ ਬਾਵਾ ਸਮੇਤ ਕਈ ਅਧਿਕਾਰੀਆਂ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ਼ ਮੌਕੇ ਖੇਡ ਮੰਤਰੀ ਨੇ ਕਿ ਵਿਸ਼ਵ ਕਬੱਡੀ ਕੱਪ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹਨ। ਲੋਕਾਂ ਦੇ ਬੈਠਣ, ਖਾਣ-ਪੀਣ ਅਤੇ ਪਾਰਕਿੰਗ ਆਦਿ ਦੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਦੱਸਿਆ ਕਿ ਇੱਥੇ 6 ਦੇਸ਼ਾਂ ਦੀਆਂ ਟੀਮਾਂ ਦੇ ਤਿੰਨ ਮੈਚ ਖੇਡੇ ਜਾ ਰਹੇ ਹਨ। ਲੋਕਾਂ ਦੀ ਸਹੂਲਤ ਲਈ ਸਾਰੇ ਪ੍ਰਬੰਧਂ ਮੁਕੰਮਲ ਕਰ ਲਏ ਗਏ ਹਨ।

ਦੱਸ ਦਈਏ ਕਿ ਸਥਾਨਕ ਸ਼ਹਿਰ ਦੇ ਸਟੇਡੀਅਮ 'ਚ ਵਿਸ਼ਵ ਕਬੱਡੀ ਕੱਪ ਦੇ ਤਿੰਨ ਮੈਚ ਖੇਡੇ ਜਾਣਗੇ। ਇਹ ਮੈਚ ਭਾਰਤ ਬਨਾਮ ਸ਼੍ਰੀਲੰਕਾ, ਇੰਗਲੈਂਡ ਬਨਾਮ ਆਸਟ੍ਰੇਲੀਆ , ਕੈਨੇਡਾ ਬਨਾਮ ਨਿਊਜ਼ੀਲੈਂਡ ਹੋਣਗੇ। ਇਨ੍ਹਾਂ ਮੁਕਾਬਲਿਆਂ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਮੈਚਾਂ ਦੀ ਸ਼ੁਰੂਆਤ ਬੁੱਧਵਾਰ ਸਵੇਰੇ 11ਵਜੇ ਹੋਵੇਗੀ।

Anuradha

This news is Content Editor Anuradha