ਵਿਸ਼ਵ ਕਬੱਡੀ ਕੱਪ : ਆਸਟ੍ਰੇਲੀਆ ਅਤੇ ਇੰਗਲੈਂਡ ਵਿਚਕਾਰ ਫਸਵੇਂ ਮੁਕਾਬਲੇ ਵਿਚ ਇੰਗਲੈਂਡ ਜੇਤੂ

Wednesday, Dec 04, 2019 - 02:44 PM (IST)

ਵਿਸ਼ਵ ਕਬੱਡੀ ਕੱਪ : ਆਸਟ੍ਰੇਲੀਆ ਅਤੇ ਇੰਗਲੈਂਡ ਵਿਚਕਾਰ ਫਸਵੇਂ ਮੁਕਾਬਲੇ ਵਿਚ ਇੰਗਲੈਂਡ ਜੇਤੂ

ਗੁਰੁਹਰਸਹਾਏ (ਵਿਪਨ ਅਨੇਜਾ, ਆਵਲਾ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਟੂਰਨਾਮੈਂਟ 2019 ਕਰਵਾਇਆ ਜਾ ਰਿਹਾ ਹੈ। ਅੱਜ ਗੁਰੁਹਰਸਹਾਏ ਵਿਖੇ ਵਿਸ਼ਵ ਕਬੱਡੀ ਕੱਪ ਦਾ ਦੂਜਾ ਮੈਚ ਇੰਗਲੈਂਡ ਅਤੇ ਆਸਟਰੇਲੀਆ ਵਿਚਾਲੇ ਖੇਡਿਆ ਗਿਆ। ਪਹਿਲੇ ਹਾਫ ਤਕ ਇੰਗਲੈਂਡ ਦੀ ਟੀਮ ਦੇ 20 ਅਤੇ ਆਸਟਰੇਲੀਆ ਦੇ 16 ਅੰਕ ਸੀ। ਇਸ ਤੋਂ ਬਾਅਦ ਇਹ ਫਰਕ ਵਧਦਾ-ਵਧਦਾ 10 ਅੰਕਾ ਦਾ ਹੋ ਗਿਆ। ਨਤੀਜਾ ਇਸ ਮੁਕਾਬਲੇ ਵਿਚ ਇੰਗਲੈਂਡ ਨੇ ਆਸਟਰੇਲੀਆ ਨੂੰ 44-33 ਅੰਕਾਂ ਨਾਲ ਹਰਾ ਦਿੱਤਾ।

PunjabKesari

ਵਿਸ਼ਵ ਕਬੱਡੀ ਕੱਪ 2019 ਦੇ ਅੱਜ ਚੌਥੇ ਦਿਨ ਦਾ ਪਹਿਲਾ ਮੁਕਾਬਲਾ ਭਾਰਤ ਅਤੇ ਸ਼੍ਰੀਲੰਕਾ ਟੀਮਾਂ ਵਿਚਾਲੇ ਖੇਡਿਆ ਗਿਆ ਜਿਸ ਵਿਚ ਭਾਰਤ ਨੇ 63 ਅਤੇ ਸ਼੍ਰੀਲੰਕਾ ਸਿਰਫ 22 ਅੰਕ ਹੀ ਹਾਸਲ ਕਰ ਸਕੀ ਅਤੇ ਭਾਰਤ ਨੇ ਵੱਡੇ ਫਰਕ ਨਾਲ ਮੈਚ ਆਪਣੇ ਨਾਂ ਕੀਤਾ। ਅੱਜ ਦੇ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਮਸ਼ਹੂਰ ਗਾਇਕਾ ਮਿਸ ਪੂਜਾ ਨੇ ਆਪਣੇ ਪੰਜਾਬੀ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ ਮੌਕੇ ਪੰਜਾਬ ਦੇ ਖੇਡ ਮੰਤਰੀ, ਪੁਲਸ ਕਪਤਾਨ ਵਿਵੇਕ ਸੋਨੀ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।

PunjabKesari

ਇਸ ਤੋਂ ਪਹਿਲਾਂ ਬੀਤੇ ਦਿਨੀ ਮੰਗਲਵਾਰ ਨੂੰ ਵਿਸ਼ਵ ਕਬੱਡੀ ਕੱਪ ਦਾ ਚੌਥਾ ਅਤੇ 5ਵਾਂ ਮੁਕਾਬਲਾ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਧਰਤੀ ‘ਤੇ ਕਰਾਇਆ ਗਿਆ ਸੀ। ਪਹਿਲਾ ਮੈਚ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡਿਆ ਗਿਆ, ਜਿਸ ‘ਚ ਭਾਰਤ ਨੇ ਇੰਗਲੈਂਂਡ ਨੂੰ 54-36 ਅੰਕਾਂ ਨਾਲ ਮਾਤ ਦਿੱਤੀ। ਉਥੇ ਹੀ ਦੂਜਾ ਮੁਕਾਬਲਾ ਕੈਨੇਡਾ ਅਤੇ ਅਮਰੀਕਾ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ। ਜਿਸ ‘ਚ ਕੈਨੇਡਾ ਦੀ ਟੀਮ ਨੇ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ ਅਮਰੀਕਾ ਦੀ ਟੀਮ ਨੂੰ 53-26 ਨਾਲ ਹਰਾ ਕੇ ਉਸ ਦੇ ਹੱਥੋਂ ਜਿੱਤ ਖੋਅ ਲੈ ਗਈ।

PunjabKesari

ਜ਼ਿਕਰਯੋਗ ਹੈ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋਇਆ ਕਬੱਡੀ ਦਾ ਮਹਾਕੁੰਭ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗਾ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ, ਜ਼ਿਨਾਂ ਵਿਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਇੰਗਲੈਂਡ, ਸ਼੍ਰੀਲੰਕਾ, ਨਿਊਜ਼ੀਲੈਂਡ ਅਤੇ ਕੀਨੀਆ ਸ਼ਾਮਿਲ ਹਨ। ਇਨਾਂ ਟੀਮਾਂ ਨੂੰ ਦੋ ਪੂਲਾਂ ਵਿਚ ਵੰਡਿਆ ਗਿਆ ਹੈ, ਪੂਲ ‘ਏ’ ਵਿਚ ਭਾਰਤ, ਇੰਗਲੈਂਡ, ਆਸਟ੍ਰੇਲੀਆ ਅਤੇ ਸ਼੍ਰੀਲੰਕਾ ਹਨ ਜਦਕਿ ਪੂਲ ‘ਬੀ’ ਵਿਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਨੂੰ ਰੱਖਿਆ ਗਿਆ ਹੈ।


Related News