ਵਿਸ਼ਵ ਕਬੱਡੀ ਕੱਪ : ਅਮਰੀਕਾ ਨੇ ਇੰਗਲੈਂਡ ਨੂੰ 7 ਅੰਕਾਂ ਨਾਲ ਹਰਾਇਆ

Tuesday, Dec 10, 2019 - 01:52 PM (IST)

ਡੇਰਾ ਬਾਬਾ ਨਾਨਕ, (ਵਤਨ)— ਅੱਜ ਭਾਵ 10 ਦਸੰਬਰ ਨੂੰ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ 'ਤੇ ਖੇਡੇ ਜਾ ਰਹੇ ਵਿਸ਼ਵ ਕਬੱਡੀ ਕੱਪ ਟੂਰਨਾਮੈਂਟ 'ਚ ਤੀਜੇ ਅਤੇ ਚੌਥੇ ਸਥਾਨ ਲਈ ਇੰਗਲੈਂਡ ਅਤੇ ਅਮਰੀਕਾ ਵਿਚਾਲੇ ਮੁਕਾਬਲਾ ਜਾਰੀ ਹੈ। ਮੈਚ ਬੇਹੱਦ ਰੋਮਾਂਚਕ ਬਣ ਗਿਆ ਹੈ। ਪਹਿਲੇ ਕੁਆਰਟਰ 'ਚ ਇੰਗਲੈਂਡ ਦੇ 5 ਜਦਕਿ ਅਮਰੀਕਾ ਦੇ 12 ਅੰਕ ਹਨ। ਪਹਿਲੇ ਹਾਫ ਟਾਈਮ ਤਕ ਅਮਰੀਕਾ ਦੇ 23 ਅਤੇ ਇੰਗਲੈਂਡ ਦੇ 14 ਅੰਕ ਹਨ। ਇਸ ਤਰ੍ਹਾਂ ਅਮਰੀਕਾ ਨੇ 9 ਅੰਕਾਂ ਨਾਲ ਵਾਧਾ ਦਰਜ ਕੀਤਾ ਹੈ। ਇਸ ਤੋਂ ਬਾਅਦ ਇੰਗਲੈਂਡ ਨੇ 35 ਜਦਕਿ ਅਮਰੀਕਾ ਨੇ 42 ਅੰਕ ਪ੍ਰਾਪਤ ਕੀਤੇ। ਇਸ ਤਰ੍ਹਾਂ ਅਮਰੀਕਾ ਨੇ ਇੰਗਲੈਂਡ ਨੂੰ 7 ਅੰਕਾਂ ਨਾਲ ਹਰਾਇਆ ਹੈ।

PunjabKesari

ਜ਼ਿਕਰਯੋਗ ਹੈ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋਇਆ ਕਬੱਡੀ ਦਾ ਮਹਾਕੁੰਭ 10 ਦਸੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗਾ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ, ਜ਼ਿਨਾਂ ਵਿਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟਰੇਲੀਆ, ਇੰਗਲੈਂਡ, ਸ਼੍ਰੀਲੰਕਾ, ਨਿਊਜ਼ੀਲੈਂਡ ਅਤੇ ਕੀਨੀਆ ਸ਼ਾਮਲ ਹਨ। ਇਨਾਂ ਟੀਮਾਂ ਨੂੰ ਦੋ ਪੂਲਾਂ ਵਿਚ ਵੰਡਿਆ ਗਿਆ ਹੈ, ਪੂਲ 'ਏ' ਵਿਚ ਭਾਰਤ, ਇੰਗਲੈਂਡ, ਆਸਟਰੇਲੀਆ ਅਤੇ ਸ਼੍ਰੀਲੰਕਾ ਹਨ ਜਦਕਿ ਪੂਲ 'ਬੀ' ਵਿਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਨੂੰ ਰੱਖਿਆ ਗਿਆ ਸੀ।

 


Tarsem Singh

Content Editor

Related News