ਪੰਜਾਬ ਪੁਲਸ ਦੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ ਕੈਨੇਡਾ ''ਚ ਪਾਈ ਧੱਕ, ਦੌੜ ''ਚ ਜਿੱਤਿਆ Silver Medal

08/08/2023 9:17:51 AM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) - ਕੈਨੇਡਾ ਦੇ ਵਿਨੀਪੈੱਗ ਵਿੱਚ ਚੱਲ ਰਹੀਆਂ ਵਿਸ਼ਵ ਪੁਲਸ ਖੇਡਾਂ ਵਿੱਚ ਹੁਸ਼ਿਆਰਪੁਰ ਪੁਲਸ ਦੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ 200 ਮੀਟਰ ਦੌੜ ਵਿੱਚ ਦੂਜਾ ਚਾਂਦੀ ਦਾ ਤਮਗਾ ਹਾਸਲ ਕਰਕੇ ਇੱਕ ਵਾਰ ਫਿਰ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬਾਹਲਾ ਨਾਲ ਸਬੰਧਤ ਨੌਜਵਾਨ ਗੁਰਪ੍ਰੀਤ ਸਿੰਘ (25) ਹਾਲ ਵਾਸੀ ਬਾਗਪੁਰ ਜੋ ਕਿ ਪੰਜਾਬ ਪੁਲਸ ਹੁਸ਼ਿਆਰਪੁਰ ਵਿਖੇ ਨੌਕਰੀ ਦੌਰਾਨ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਹੈ, ਨੇ ਵਰਲਡ ਪੁਲਸ ਖੇਡਾਂ 'ਚ 100 ਮੀਟਰ ਦੌੜ 'ਚ ਪਹਿਲਾ ਚਾਂਦੀ ਦਾ ਤਮਗਾ ਹਾਸਲ ਕਰਨ ਉਪਰੰਤ ਹੁਣ 200 ਮੀਟਰ ਦੌੜ ਵਿੱਚ ਦੂਜਾ ਚਾਂਦੀ ਦਾ ਤਮਗਾ ਹਾਸਲ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ: 12ਵੀਂ ਦੀ ਪ੍ਰੀਖਿਆ ਦੇ ਮੁੜ-ਮੁਲਾਂਕਣ ਨਤੀਜੇ ਦਾ ਐਲਾਨ, ਇੱਥੇ Result ਚੈੱਕ ਕਰ ਸਕਦੇ ਹਨ ਪ੍ਰੀਖਿਆਰਥੀ

ਇਸ ਮਾਣਮੱਤੀ ਪ੍ਰਾਪਤੀ ਕਾਰਨ ਪੂਰੇ ਇਲਾਕੇ 'ਚ ਜਸ਼ਨ ਦਾ ਮਾਹੌਲ ਹੈ। ਇਸ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਦੁਨੀਆ ਵਿੱਚ ਪੰਜਾਬ ਪੁਲਸ ਅਤੇ ਆਪਣੇ ਮਾਪਿਆਂ ਦਾ ਨਾਂ ਚਮਕਾਉਣ ਵਾਲੇ ਗੁਰਪ੍ਰੀਤ ਸਿੰਘ ਦੇ ਪਿਤਾ ਮਾਸਟਰ ਅਮਰਜੀਤ ਸਿੰਘ ਪੁੱਤਰ ਗਿਆਨੀ ਯੋਗਾ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਸ਼ੁਰੂ ਤੋਂ ਹੀ ਖੇਡਾਂ ਵਿੱਚ ਹਿੱਸਾ ਲੈਂਦਾ ਆਇਆ ਹੈ। ਗੁਰਪ੍ਰੀਤ ਸਿੰਘ ਨੂੰ ਪੁਲਸ ਵਿੱਚ 12 ਸਾਲ ਭਾਰਤੀ ਹੋਏ ਨੂੰ ਹੋ ਗਏ ਹਨ, ਉਹ ਸਿਟੀ ਕਾਂਸਟੇਬਲ ਵਜੋਂ ਸੇਵਾਵਾਂ ਨਿਭਾ ਰਿਹਾ ਹੈ ਤੇ ਨੈਸ਼ਨਲ ਖੇਡਾਂ ਵਿੱਚ ਤੀਜੇ ਸਥਾਨ 'ਤੇ ਕਾਂਸੀ ਦਾ ਤਮਗਾ ਜਿੱਤ ਚੁੱਕਾ ਹੈ। 

ਇਹ ਵੀ ਪੜ੍ਹੋ: ਅਮਰੀਕਾ 'ਚ ਭਾਰਤੀ ਨੌਜਵਾਨ ਉਪਰੋਂ ਲੰਘੀਆਂ 14 ਕਾਰਾਂ, ਮਾਂ ਨਾਲ ਮੋਬਾਇਲ 'ਤੇ ਗੱਲ ਕਰਦਿਆਂ ਵਾਪਰਿਆ ਭਾਣਾ

ਗੁਰਪ੍ਰੀਤ ਸਿੰਘ ਦੀ ਇਸ ਸ਼ਾਨਦਾਰ ਉਪਲੱਬਧੀ 'ਤੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਮੈਡਮ ਕੋਮਲ ਮਿੱਤਲ, ਐੱਸ. ਐੱਸ. ਪੀ. ਹੁਸ਼ਿਆਰਪੁਰ ਸਰਰਾਜ ਸਿੰਘ ਚਾਹਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੈਅਰਮੈਨ ਕਰਮਜੀਤ ਕੌਰ, ਚੈਅਰਮੈਨ ਇਮਪਰੂਵਮੈਂਟ ਟ੍ਰਸਟ ਹੁਸ਼ਿਆਰਪੁਰ ਹਰਮੀਤ ਸਿੰਘ ਔਲਖ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਆਪ ਚੌਧਰੀ ਰਾਜਵਿੰਦਰ ਸਿੰਘ ਰਾਜਾ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਸਿਟੀ ਪ੍ਰਧਾਨ ਨੰਬਰਦਾਰ ਜਗਜੀਵਨ ਜੱਗੀ ਨੇ ਗੁਰਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਗੁਰਪ੍ਰੀਤ ਨੇ ਆਪਣੀ ਮਿਹਨਤ ਅਤੇ ਜ਼ਜ਼ਬੇ ਸਦਕਾ ਪੰਜਾਬ ਦਾ ਮਾਣ ਵਧਾਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

cherry

This news is Content Editor cherry