ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ : ਚੰਡੀਗੜ੍ਹ 'ਚ ਅੱਜ ਬਣਾਈ ਜਾਵੇਗੀ ਦੁਨੀਆ ਦੀ ਸਭ ਤੋਂ ਵੱਡੀ ਮਨੁੱਖੀ ਇਮੇਜ
Saturday, Aug 13, 2022 - 11:33 AM (IST)
ਚੰਡੀਗੜ੍ਹ (ਆਸ਼ੀਸ਼ ਰਾਮਪਾਲ) : ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਦੇਸ਼ ਭਰ ’ਚ ਅੰਮ੍ਰਿਤ ਮਹਾਉਤਸਵ ਮਨਾਇਆ ਜਾ ਰਿਹਾ ਹੈ। ਹਰ ਘਰ 'ਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਸ਼ਹਿਰ ’ਚ ਤਿਰੰਗਾ ਲਹਿਰਾਏ ਜਾਣ ਦੀ ਤਿਆਰੀ ਹੈ, ਜਿਸ ਅਧੀਨ 13 ਅਗਸਤ ਨੂੰ ਚੰਡੀਗੜ੍ਹ ’ਚ ਦੁਨੀਆ ਦੀ ਸਭ ਤੋਂ ਵੱਡੀ ਮਨੁੱਖੀ ਇਮੇਜ ਦਾ ਰਿਕਾਰਡ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ ਕੇਂਦਰੀ ਜੇਲ੍ਹ 'ਚੋਂ ਕੈਦੀ ਫ਼ਰਾਰ, CCTV ਫੁਟੇਜ ਦੇਖ ਪੁਲਸ ਦੇ ਛੁੱਟੇ ਪਸੀਨੇ
ਇਸ 'ਚ 8560 ਵਿਦਿਆਰਥੀਆਂ ਵੱਲੋਂ ਬਣਾਇਆ ਤਿਰੰਗਾ ਲਹਿਰਾਇਆ ਜਾਵੇਗਾ। ਪ੍ਰੋਗਰਾਮ ਦੌਰਾਨ ਗਿੰਨੀਜ਼ ਵਰਲਡ ਰਿਕਾਰਡ ਤੋੜਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਪ੍ਰੋਗਰਾਮ 'ਚ 25 ਹਜ਼ਾਰ ਤੋਂ ਵੱਧ ਲੋਕ ਹਿੱਸਾ ਲੈਣਗੇ।
ਚੰਡੀਗੜ੍ਹ ਪ੍ਰਸ਼ਾਸਨ ਚੰਡੀਗੜ੍ਹ ਯੂਨੀਵਰਸਿਟੀ ਦੇ ਸਹਿਯੋਗ ਨਾਲ ਇਸ ਪ੍ਰੋਗਰਾਮ ਦਾ ਆਯੋਜਨ ਕਰਨ ਜਾ ਰਿਹਾ ਹੈ। ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਇਸ ਮੌਕੇ ਮੁੱਖ ਮਹਿਮਾਨ ਵੱਜੋਂ ਸ਼ਮੂਲੀਅਤ ਕਰਨਗੇ। ਪ੍ਰੋਗਰਾਮ 'ਚ ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ