'ਆਪ' ਵਿਧਾਇਕ ਗੱਜਣਮਾਜਰਾ ਦੀ ਸਿਹਤ ਨਾਸਾਜ਼, 5 ਡਾਕਟਰ ਤਿਆਰ ਕਰਨਗੇ ਮੈਡੀਕਲ ਰਿਪੋਰਟ
Friday, Nov 17, 2023 - 09:42 AM (IST)
ਪਟਿਆਲਾ (ਬਲਜਿੰਦਰ) : ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਜ਼ੇਰੇ ਇਲਾਜ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਹਾਲਤ ’ਚ ਸੁਧਾਰ ਨਹੀਂ ਹੋ ਰਿਹਾ। ਹੁਣ ਮਾਣਯੋਗ ਅਦਾਲਤ ਦੇ ਹੁਕਮਾਂ ’ਤੇ 5 ਡਾਕਟਰਾਂ ਦਾ ਬੋਰਡ ਉਨ੍ਹਾਂ ਦੀ ਮੈਡੀਕਲ ਰਿਪੋਰਟ ਤਿਆਰ ਕਰੇਗਾ।
ਇਹ ਵੀ ਪੜ੍ਹੋ : ਪੰਜਾਬ ਪੁਲਸ ਵਿੱਚ ਭਰਤੀਆਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ
ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਬਲੱਡ ਪ੍ਰੈਸ਼ਰ ਅਤੇ ਸ਼ੁੂਗਰ ਦੀ ਦਿੱਕਤ ਕਾਰਨ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਮੈਡੀਕਲ ਰਿਪੋਰਟ ਦੇ ਅਾਧਾਰ ’ਤੇ ਹੀ ਉਨ੍ਹਾਂ ਨੂੰ ਪੇਸ਼ੀ ਤੋਂ ਛੂਟ ਮਿਲੀ ਸੀ। ਦੱਸਣਯੋਗ ਹੈ ਕਿ ਬੀਤੇ ਦਿਨੀਂ ਈ. ਡੀ. ਵਲੋਂ ਆਮ ਆਦਮੀ ਪਾਰਟੀ ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਖ਼ਿਲਾਫ਼ ਦਰਜ ਕੇਸ ਵਿਚ ਪੇਸ਼ੀ ਲਈ ਦਾਇਰ ਅਰਜ਼ੀ ’ਤੇ ਮੋਹਾਲੀ ਅਦਾਲਤ ਵਿਚ ਸੁਣਵਾਈ ਹੋਈ। ਉਨ੍ਹਾਂ ਦੀ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਅਦਾਲਤ ਵਿਚ ਪਟਿਆਲਾ ਹਸਪਤਾਲ ਵਿਚ ਦਾਖ਼ਲ ਹੋਣ ਦੀ ਦਲੀਲ ਦਿੱਤੀ ਗਈ ਸੀ, ਜਿਸ ਦਾ ਈ. ਡੀ. ਨੇ ਵਿਰੋਧ ਕੀਤਾ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਰਜਿੰਦਰਾ ਹਸਪਤਾਲ ਪਟਿਆਲਾ ਦੇ ਮੁਖੀ ਨੂੰ ਵਿਧਾਇਕ ਦੀ ਸਿਹਤ ਦੀ ਜਾਂਚ ਲਈ ਪੰਜ ਡਾਕਟਰਾਂ ਦਾ ਬੋਰਡ ਬਣਾ ਕੇ ਅਦਾਲਤ ਵਿਚ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਟਰੂਡੋ ਵੱਲੋਂ ਲਾਏ ਇਲਜ਼ਾਮ 'ਤੇ ਭਾਰਤ ਨੇ ਮੁੜ ਘੇਰਿਆ ਕੈਨੇਡਾ, ਦਿੱਤੀ ਇਹ ਚੁਣੌਤੀ
ਇਸ ਤੋਂ ਪਹਿਲਾਂ ਈ. ਡੀ. ਦੇ ਸਬੰਧਤ ਅਧਿਕਾਰੀਆਂ ਨੇ 20 ਨਵੰਬਰ ਨੂੰ ਵਿਧਾਇਕ ਗੱਜਣ ਮਾਜਰਾ ਦੀ ਸਿਹਤ ਖ਼ਰਾਬ ਹੋਣ ਦਾ ਹਵਾਲਾ ਦਿੰਦਿਆਂ ਸੁਣਵਾਈ ਤੇਜ਼ ਕਰਨ ਲਈ ਅਰਜ਼ੀ ਦਿੱਤੀ ਸੀ। ਇਸ ’ਤੇ ਮੋਹਾਲੀ ਅਦਾਲਤ ਨੇ ਐੱਸ. ਐੱਸ. ਪੀ. ਮੋਹਾਲੀ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਵਿਧਾਇਕ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ। ਹਾਲਾਂਕਿ, ਜਦੋਂ ਈ. ਡੀ. ਦੀਆਂ ਟੀਮਾਂ ਅਤੇ ਗਾਰਡ ਵਿਧਾਇਕ ਗੱਜਣ ਮਾਜਰਾ ਨੂੰ ਪਟਿਆਲਾ ਜੇਲ੍ਹ ਲੈਣ ਗਏ ਤਾਂ ਸਬੰਧਤ ਅਧਿਕਾਰੀ ਨੇ ਦੱਸਿਆ ਕਿ ਸਿਹਤ ਖ਼ਰਾਬ ਹੋਣ ਕਾਰਨ ਵਿਧਾਇਕ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਵਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਗੱਜਣ ਮਾਜਰਾ ਨੂੰ ਈ. ਡੀ. ਨੇ 40 ਕਰੋੜ ਰੁਪਏ ਦੇ ਲੋਨ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਰੋਪੜ ਤੋਂ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਾਪਰੀ ਘਟਨਾ 'ਤੇ ਬਾਬਾ ਬਲਬੀਰ ਸਿੰਘ ਦਾ ਬਿਆਨ ਆਇਆ ਸਾਹਮਣੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8