ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਚਿੰਤਾ ਭਰੀ ਖ਼ਬਰ, NCRB ਦੀ ਰਿਪੋਰਟ ''ਚ ਹੋਇਆ ਇਹ ਖ਼ੁਲਾਸਾ
Saturday, May 09, 2026 - 03:38 PM (IST)
ਚੰਡੀਗੜ੍ਹ : ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਓਰੋ (NCRB) ਦੀ ਤਾਜ਼ਾ ਰਿਪੋਰਟ ਨੇ ਪੰਜਾਬ 'ਚ ਅਪਰਾਧਿਕ ਅਤੇ ਆਰਥਿਕ ਸਥਿਤੀ ਦੀ ਇੱਕ ਗੰਭੀਰ ਤਸਵੀਰ ਪੇਸ਼ ਕੀਤੀ ਹੈ। ਰਿਪੋਰਟ ਅਨੁਸਾਰ ਸੂਬੇ 'ਚ ਔਰਤਾਂ ਨੂੰ ਲੈ ਕੇ ਅਗਵਾ ਅਤੇ ਘਰੇਲੂ ਹਿੰਸਾ ਦੇ ਮਾਮਲਿਆਂ 'ਚ ਵਾਧਾ ਦਰਜ ਕੀਤਾ ਗਿਆ ਹੈ। ਔਰਤਾਂ ਖ਼ਿਲਾਫ਼ ਹੋਣ ਵਾਲੇ ਅਪਰਾਧਾਂ ਦੀ ਦਰ ਵੱਧ ਕੇ 36.3 ਤੱਕ ਪਹੁੰਚ ਗਈ ਹੈ।
ਅੰਕੜਿਆਂ ਮੁਤਾਬਕ ਅਗਵਾ ਦੇ ਮਾਮਲਿਆਂ ਦੀ ਗਿਣਤੀ 5548 ਦਰਜ ਕੀਤੀ ਗਈ ਹੈ, ਜਦੋਂ ਕਿ ਸਾਲ 2022 'ਚ ਇਹ 5572 ਸੀ। ਦੂਜੇ ਪਾਸੇ ਸੂਬੇ ਲਈ ਇੱਕ ਰਾਹਤ ਭਰੀ ਖ਼ਬਰ ਇਹ ਹੈ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦੇ ਮਾਮਲਿਆਂ 'ਚ ਕਮੀ ਆਈ ਹੈ, ਜੋ ਕਿ ਕੁੱਝ ਸੁਖਾਵਾਂ ਸੰਕੇਤ ਹੈ।
ਹਾਲਾਂਕਿ, ਕਿਸਾਨੀ ਸੈਕਟਰ ਅਜੇ ਵੀ ਭਾਰੀ ਆਰਥਿਕ ਬੋਝ ਹੇਠ ਹੈ ਕਿਉਂਕਿ ਪੰਜਾਬ ਦੇ ਕਿਸਾਨਾਂ ਸਿਰ ਕੁੱਲ 97,471 ਕਰੋੜ ਰੁਪਏ ਦਾ ਕਰਜ਼ਾ ਹੈ। ਇਹ ਰਿਪੋਰਟ ਸੂਬੇ 'ਚ ਸੁਰੱਖਿਆ ਪ੍ਰਬੰਧਾਂ ਅਤੇ ਆਰਥਿਕ ਸੁਧਾਰਾਂ ਦੀ ਲੋੜ ਵੱਲ ਇਸ਼ਾਰਾ ਕਰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
