ਪੰਜਾਬ ਦੇ 35 ਲੱਖ ਰਾਸ਼ਨ ਕਾਰਡਧਾਰਕਾਂ ਲਈ ਚਿੰਤਾ ਭਰੀ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ
Friday, Dec 29, 2023 - 10:51 AM (IST)
ਲੁਧਿਆਣਾ (ਖੁਰਾਣਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀ ਜਨਤਾ ਦੇ ਨਾਲ ਕੀਤੇ ਵਾਅਦੇ ਮੁਤਾਬਕ ‘ਘਰ-ਘਰ ਆਟਾ’ ਪਹੁੰਚਾਉਣ ਲਈ ਕਈ ਤਰ੍ਹਾਂ ਦੇ ਯਤਨ ਕਰ ਰਹੇ ਹਨ। ਮੁੱਖ ਮੰਤਰੀ ਮਾਨ ਵੱਲੋਂ ਬੀਤੇ ਦਿਨੀਂ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਗੁਰਪੁਰਬ ’ਤੇ ਇਸ ਯੋਜਨਾ ਦੀ ਸ਼ੁਰੂਆਤ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ ਪਰ ਸਰਕਾਰ ਵੱਲੋਂ ਉਕਤ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਾਰਨ ਹਾਲ ਦੀ ਘੜੀ ਘਰ-ਘਰ ਆਟਾ ਯੋਜਨਾ ਨੂੰ ਗ੍ਰਹਿਣ ਲੱਗ ਗਿਆ ਹੈ।
ਇਹ ਵੀ ਪੜ੍ਹੋ : ਸੰਘਣੀ ਧੁੰਦ ਦਰਮਿਆਨ ਰੇਲ ਦਾ ਸਫ਼ਰ ਹੋਇਆ ਔਖਾ, ਠੰਡ 'ਚ ਠਰਦੇ ਯਾਤਰੀ ਕਰ ਰਹੇ ਟਰੇਨਾਂ ਦੀ ਉਡੀਕ
ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਸਾਫ਼ ਕੀਤਾ ਹੈ ਕਿ ਰਾਸ਼ਨ ਕਾਰਡਧਾਰਕਾਂ ਨੂੰ ਕਣਕ ਦੀ ਬਜਾਏ ਆਟੇ ਦੀਆਂ ਥੈਲੀਆਂ ਮੁਹੱਈਆ ਕਰਵਾਉਣ ਸਬੰਧੀ ਹਾਲ ਦੀ ਘੜੀ ਵਿਭਾਗ ਨੂੰ ਕੋਈ ਸਰਕਾਰੀ ਨੋਟੀਫਿਕੇਸ਼ਨ ਨਹੀਂ ਮਿਲਿਆ ਅਤੇ ਅਜਿਹੀ ਸਥਿਤੀ ’ਚ ਰਾਸ਼ਨ ਡਿਪੂ 'ਤੇ ਆਉਣ ਵਾਲੇ ਲਾਭਪਾਤਰ ਪਰਿਵਾਰਾਂ ਨੂੰ ਆਟਾ ਮੁਹੱਈਆ ਕਰਵਾਉਣ ਦੀ ਕੋਈ ਉਮੀਦ ਨਹੀਂ ਹੈ। ਯੋਜਨਾ ਖਟਾਈ ’ਚ ਪੈਣ ਕਾਰਨ ਰਾਸ਼ਨ ਕਾਰਡਧਾਰੀ ਵੀ ਦੁਚਿੱਤੀ ’ਚ ਪਏ ਗਏ ਹਨ।
ਇਹ ਵੀ ਪੜ੍ਹੋ : CM ਭਗਵੰਤ ਮਾਨ ਅੱਜ ਲੁਧਿਆਣਾ 'ਚ, ਵਿਕਾਸ ਕਾਰਜਾਂ ਨੂੰ ਲੈ ਕੇ ਕਰਨਗੇ ਮੀਟਿੰਗ
ਉਧਰ ਆਲ ਇੰਡੀਆ ਫੇਅਰ ਪ੍ਰਾਈਜ਼ ਸ਼ਾਪ ਡੀਲਰ ਫੈੱਡਰੇਸ਼ਨ ਨੇ ਜੁੜੇ ਪੰਜਾਬ ਘਰ ਦੇ ਰਾਸ਼ਨ ਡਿਪੂ ਹੋਲਡਰਾਂ ਵੱਲੋਂ 1 ਜਨਵਰੀ 2024 ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਵਿਚ ਫੈੱਡਰੇਸ਼ਨ ਦੇ ਰਾਸ਼ਟਰੀ ਜਨਰਲ ਸੈਕਟਰੀ ਵਿਸ਼ੰਭਰ ਬਸੁ ਅਤੇ ਰਾਸ਼ਟਰੀ ਸੈਕਟਰੀ ਕਰਮਜੀਤ ਸਿੰਘ ਅੜੈਚਾ ਨੇ ਮੀਡੀਆ ਮੁਲਾਜ਼ਮਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 1 ਜਨਵਰੀ ਤੋਂ ਦੇਸ਼ ਭਰ ’ਚ ਡਿਪੂ ਹੋਲਡਰ ਨਾ ਤਾਂ ਸਰਕਾਰੀ ਗੋਦਾਮਾਂ ਤੋਂ ਅਨਾਜ ਚੁੱਕਣਗੇ ਅਤੇ ਨਾ ਹੀ ਰਾਸ਼ਨ ਡਿਪੂਆਂ ’ਤੇ ਅਨਾਜ ਵੰਡਣ ਦਾ ਕੰਮ ਕਰਨਗੇ।
ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8