ਗਰਮੀ ਤੇ ਹੁੰਮਸ ਦੌਰਾਨ ਪੰਜਾਬੀਆਂ ਲਈ ਚਿੰਤਾ ਭਰੀ ਖ਼ਬਰ, ਮਾਨਸੂਨ ਨੂੰ ਲੈ ਕੇ ਸਾਹਮਣੇ ਆਈ ਇਹ ਗੱਲ
Monday, Aug 05, 2024 - 10:41 AM (IST)
ਚੰਡੀਗੜ੍ਹ : ਪੰਜਾਬ 'ਚ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਚਿੰਤਾ ਭਰੀ ਖ਼ਬਰ ਹੈ। ਦਰਅਸਲ ਸੂਬੇ 'ਚ ਮਾਨਸੂਨ ਮੁੜ ਤੋਂ ਸੁਸਤ ਹੋ ਗਿਆ ਹੈ ਅਤੇ ਮੀਂਹ ਨਹੀਂ ਪੈ ਰਿਹਾ ਹੈ, ਜਿਸ ਕਾਰਨ ਗਰਮੀ ਨੇ ਲੋਕਾਂ ਦੀ ਮੱਤ ਮਾਰੀ ਹੋਈ ਹੈ। ਇਸ ਦਾ ਕਾਰਨ ਬੰਗਾਲ ਦੀ ਖਾੜੀ 'ਚ ਬਣਿਆ ਦਬਾਅ ਹੈ, ਜੋ ਪੂਰੇ ਉੱਤਰੀ ਭਾਰਤ ਦੇ ਮਾਨਸੂਨ ਨੂੰ ਪ੍ਰਭਾਵਿਤ ਕਰ ਰਿਹਾ ਹੈ। ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਵੱਲ ਵਧਣ ਦੇ ਸਮਰੱਥ ਨਹੀਂ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦਾ ਇਹ ਟੋਲ ਪਲਾਜ਼ਾ ਦੇਸ਼ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਿਆਂ 'ਚ ਸ਼ਾਮਲ
ਇਸ ਦੇ ਕਾਰਨ ਮੌਸਮ ਵਿਭਾਗ ਵਲੋਂ 6-7 ਅਗਸਤ ਨੂੰ ਜਾਰੀ ਕੀਤਾ ਗਿਆ ਯੈਲੋ ਅਲਰਟ ਵੀ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਸਿਰਫ ਉਮੀਦ ਹੈ ਕਿ 7 ਅਗਸਤ ਨੂੰ ਪੰਜਾਬ 'ਚ ਮੀਂਹ ਪਵੇਗਾ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। 1 ਅਗਸਤ ਤੋਂ ਬਾਅਦ ਪੰਜਾਬ 'ਚ ਅਜੇ ਤੱਕ ਕੋਈ ਚੰਗੀ ਬਾਰਸ਼ ਨਹੀਂ ਹੋਈ ਹੈ, ਜਿਸ ਕਾਰਨ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਐਤਵਾਰ ਨੂੰ ਤਾਪਮਾਨ ਪਿਛਲੇ ਦਿਨ ਨਾਲੋਂ 0.2 ਡਿਗਰੀ ਵੱਧ ਪਾਇਆ ਗਿਆ।
ਇਹ ਵੀ ਪੜ੍ਹੋ : ਚੰਡੀਗੜ੍ਹ ਆਉਣ-ਜਾਣ ਵਾਲੇ ਦੇਣ ਧਿਆਨ, ਅੱਜ ਬੰਦ ਰਹਿਣਗੇ ਇਹ ਰਾਹ, ਟ੍ਰੈਫਿਕ ਪੁਲਸ ਵਲੋਂ Advisory ਜਾਰੀ
ਮੌਸਮ ਵਿਭਾਗ ਕੇਂਦਰ (IMD) ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.9 ਡਿਗਰੀ ਵੱਧ ਹੈ। ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਐਤਵਾਰ ਨੂੰ ਫਾਜ਼ਿਲਕਾ ਦਾ ਤਾਪਮਾਨ 39.7 ਡਿਗਰੀ ਦਰਜ ਕੀਤਾ ਗਿਆ। ਜੇਕਰ ਆਉਣ ਵਾਲੇ ਦਿਨਾਂ 'ਚ ਮੀਂਹ ਨਾ ਪਿਆ ਤਾਂ ਤਾਪਮਾਨ ਫਿਰ ਤੋਂ ਵਧਣਾ ਸ਼ੁਰੂ ਹੋ ਜਾਵੇਗਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8