ਜਲੰਧਰ ਜ਼ਿਲ੍ਹੇ ਦੇ ਲੋਕਾਂ ਲਈ ਚਿੰਤਾ ਭਰੀ ਖ਼ਬਰ, ਲਗਾਤਾਰ ਵੱਧ ਰਹੀ ਇਹ ਬੀਮਾਰੀ, ਰਹੋ Alert

Tuesday, Aug 13, 2024 - 09:48 AM (IST)

ਜਲੰਧਰ ਜ਼ਿਲ੍ਹੇ ਦੇ ਲੋਕਾਂ ਲਈ ਚਿੰਤਾ ਭਰੀ ਖ਼ਬਰ, ਲਗਾਤਾਰ ਵੱਧ ਰਹੀ ਇਹ ਬੀਮਾਰੀ, ਰਹੋ Alert

ਜਲੰਧਰ (ਰੱਤਾ) : ਜ਼ਿਲ੍ਹੇ 'ਚ ਡੇਂਗੂ ਨੇ ਹੌਲੀ-ਹੌਲੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਸੋਮਵਾਰ ਨੂੰ 2 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਜ਼ਿਲ੍ਹੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 15 ’ਤੇ ਪਹੁੰਚ ਗਈ ਹੈ ਅਤੇ ਇਨ੍ਹਾਂ 'ਚੋਂ 10 ਮਰੀਜ਼ ਸ਼ਹਿਰੀ ਤੇ 5 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ। ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆ ਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਸੋਮਵਾਰ ਨੂੰ ਡੇਂਗੂ ਦੇ 6 ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਅਤੇ ਉਨ੍ਹਾਂ ਵਿਚੋਂ 2 ਦੀ ਰਿਪੋਰਟ ਪਾਜ਼ੇਟਿਵ ਆਈ। ਡੇਂਗੂ ਪਾਜ਼ੇਟਿਵ ਆਉਣ ਵਾਲੀ 18 ਸਾਲਾ ਕੁੜੀ ਮਹਿਤਪੁਰ ਦੀ ਰਹਿਣ ਵਾਲੀ ਹੈ ਅਤੇ ਉਹ ਸਿਵਲ ਹਸਪਤਾਲ ਵਿਚ ਬੁਖ਼ਾਰ ਕਾਰਨ ਦਵਾਈ ਲੈਣ ਆਈ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਅਧਿਆਪਕਾਂ ਦੀ ਟਰਾਂਸਫਰ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ, ਵੈਰੀਫਿਕੇਸ਼ਨ ਦਾ ਅੱਜ ਆਖ਼ਰੀ ਦਿਨ

ਪਾਜ਼ੇਟਿਵ ਆਉਣ ਵਾਲਾ ਦੂਜਾ ਮਰੀਜ਼ 22 ਸਾਲਾ ਨੌਜਵਾਨ ਪਿਮਸ 'ਚ ਦਵਾਈ ਲੈਣ ਆਇਆ ਸੀ ਅਤੇ ਉਹ ਜੰਡਿਆਲਾ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਸੋਮਵਾਰ ਨੂੰ ਦਿਹਾਤੀ ਇਲਾਕੇ ਦੇ 2295 ਅਤੇ ਸ਼ਹਿਰੀ ਇਲਾਕੇ ਦੇ 730 ਘਰਾਂ 'ਚ ਸਰਵੇ ਕੀਤਾ ਅਤੇ ਉਨ੍ਹਾਂ ਨੂੰ 16 ਥਾਵਾਂ ’ਤੇ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ। ਇਨ੍ਹਾਂ 'ਚ 9 ਥਾਵਾਂ ਸ਼ਹਿਰੀ ਅਤੇ 7 ਦਿਹਾਤੀ ਇਲਾਕਿਆਂ ਦੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਹੁਣ ਤਕ ਜ਼ਿਲ੍ਹੇ ਵਿਚ 2,23,905 ਘਰਾਂ ਦਾ ਸਰਵੇ ਕਰ ਚੁੱਕੀਆਂ ਹਨ ਅਤੇ ਇਸ ਦੌਰਾਨ ਉਨ੍ਹਾਂ ਨੂੰ 298 ਥਾਵਾਂ ’ਤੇ ਮੱਛਰਾਂ ਦਾ ਲਾਰਵਾ ਮਿਲਿਆ, ਜਿਸ ਨੂੰ ਟੀਮਾਂ ਨੇ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ।

ਇਹ ਵੀ ਪੜ੍ਹੋ : ਲੱਗ ਗਈਆਂ ਮੌਜਾਂ! ਇਸ ਹਫ਼ਤੇ ਇਕੱਠੀਆਂ 5 ਛੁੱਟੀਆਂ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਡੇਂਗੂ ਤੋਂ ਬਚਾਅ ਲਈ ਕੀ ਕਰੀਏ
ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਖੜ੍ਹੇ ਪਾਣੀ 'ਚ ਪੈਦਾ ਹੁੰਦਾ ਹੈ, ਇਸ ਲਈ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ।
ਵਿਹੜੇ 'ਚ ਅਤੇ ਛੱਤ ’ਤੇ ਟੁੱਟੇ ਗਮਲੇ, ਬਰਤਨ, ਪੁਰਾਣੇ ਟਾਇਰ ਨਾ ਰੱਖੋ।
ਕੂਲਰ ਦਾ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਬਦਲੋ।
ਪਾਣੀ ਦੇ ਡਰੰਮਾਂ ਅਤੇ ਟੈਂਕੀਆਂ ਨੂੰ ਢੱਕਣ ਲਾ ਕੇ ਰੱਖੋ।
ਬੁਖ਼ਾਰ ਹੋਣ ਦੀ ਸਥਿਤੀ ਵਿਚ ਤੁਰੰਤ ਡਾਕਟਰ ਨਾਲ ਸਲਾਹ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News