ਪੰਜਾਬ 'ਚ ਇਸ ਜ਼ਿਲ੍ਹੇ ਦੇ ਲੋਕਾਂ ਲਈ ਚਿੰਤਾ ਭਰੀ ਖ਼ਬਰ, ਮੰਡਰਾ ਰਿਹਾ ਵੱਡਾ ਖ਼ਤਰਾ
Tuesday, Sep 26, 2023 - 02:18 PM (IST)
ਲੁਧਿਆਣਾ (ਸਹਿਗਲ) : ਮਹਾਨਗਰ ਦੇ ਲੋਕਾਂ ਲਈ ਚਿੰਤਾ ਭਰੀ ਖ਼ਬਰ ਹੈ ਕਿਉਂਕਿ ਜ਼ਿਲ੍ਹੇ 'ਚ ਡੇਂਗੂ ਦੀ ਬੀਮਾਰੀ ਦਾ ਖ਼ਤਰਾ ਮੰਡਰਾ ਰਿਹਾ ਹੈ ਅਤੇ ਇਸ ਦਾ ਕਹਿਰ ਜਾਰੀ ਹੈ। ਹੁਣ ਤੱਕ ਜ਼ਿਲ੍ਹੇ ਦੇ ਹਸਪਤਾਲਾਂ ’ਚ 2071 ਮਾਮਲੇ ਸਾਹਮਣੇ ਆ ਚੁੱਕੇ ਹਨ। ਜ਼ਿਲ੍ਹਾ ਸਿਹਤ ਵਿਭਾਗ ਨੇ 269 ਨਵੇਂ ਮਰੀਜ਼ਾਂ ’ਚ ਡੇਂਗੂ ਦੀ ਪੁਸ਼ਟੀ ਕੀਤੀ ਹੈ। ਬਾਕੀ ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਇਨ੍ਹਾਂ ’ਚੋਂ 1060 ਮਰੀਜ਼ ਲੁਧਿਆਣਾ, 648 ਮਰੀਜ਼ ਦੂਜੇ ਜ਼ਿਲ੍ਹਿਆਂ ਅਤੇ 94 ਮਰੀਜ਼ ਦੂਜੇ ਸੂਬਿਆਂ ਨਾਲ ਸਬੰਧਿਤ ਹਨ। ਇਸ ਤੋਂ ਇਲਾਵਾ ਸਥਾਨਕ ਹਸਪਤਾਲ ’ਚ 15 ਤੋਂ ਜ਼ਿਆਦਾ ਮਰੀਜ਼ਾਂ ਦੀ ਡੇਂਗੂ ਨਾਲ ਹੁਣ ਤੱਕ ਮੌਤ ਹੋਈ ਹੈ ਪਰ ਸਿਹਤ ਵਿਭਾਗ ਨੇ ਇਨ੍ਹਾਂ ’ਚੋਂ ਜ਼ਿਆਦਾ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਹੈ, ਜਿਸ ਦਾ ਫ਼ੈਸਲਾ ਡੇਂਗੂ ਡੈੱਥ ਰੀਵਿਊ ਕਮੇਟੀ ਕਰੇਗੀ।
ਇਸ ਤੋਂ ਇਲਾਵਾ ਬੀਤੇ ਦਿਨ 30 ਦੇ ਲਗਭਗ ਡੇਂਗੂ ਦੇ ਮਰੀਜ਼ ਸਾਹਮਣੇ ਆਏ। ਜ਼ਿਲ੍ਹਾ ਐਪੀਡੈਮਿਓਲਾਜਿਸਟ ਡਾ. ਰਮੇਸ਼ ਭਗਤ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ’ਚ ਜ਼ਿਲ੍ਹੇ ’ਚ ਸਾਹਮਣੇ ਆਏ ਮਰੀਜ਼ਾਂ ’ਚੋਂ 10 ਮਰੀਜ਼ਾਂ ਵਿਚ ਡੇਂਗੂ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਇਲਾਕਿਆਂ ’ਚ ਡੇਂਗੂ ਦੇ ਮਰੀਜ਼ ਸਾਹਮਣੇ ਆਏ ਹਨ, ਉਨ੍ਹਾਂ ’ਚੋਂ 8 ਮਰੀਜ਼ ਸ਼ਹਿਰੀ ਇਲਾਕਿਆਂ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ : ਗੁਰੂ ਘਰ ਜਾ ਕੇ ਮੰਤਰੀ ਖੁੱਡੀਆਂ ਨੇ ਭਾਰਤ-ਕੈਨੇਡਾ ਤਣਾਅ ਦੀ ਸਮਾਪਤੀ ਲਈ ਕੀਤੀ ਅਰਦਾਸ
ਜੋ ਭਾਰਤੀ ਕਾਲੋਨੀ, ਗੁਰਦੇਵ ਨਗਰ, ਜਮਾਲਪੁਰ, ਕਾਲੀ ਸੜਕ, ਸੁਖਦੇਵ ਨਗਰ, ਦੁਰਗਾਪੁਰੀ ਹੈਬੋਵਾਲ, ਮਾਧੋਪੁਰੀ, ਗਊਸ਼ਾਲਾ ਰੋਡ ਦੇ ਰਹਿਣ ਵਾਲੇ ਹਨ, ਜਦਕਿ ਦੋ ਮਰੀਜ਼ ਪੇਂਡੂ ਇਲਾਕਿਆਂ ਦੇ ਰਹਿਣ ਵਾਲੇ ਹਨ। ਚੌਪਾਈ ਖੇਤਰ ਦੇ ਅਧੀਨ ਆਉਂਦੇ ਪਿੰਡ ਦੌਲਤਪੁਰ ਪੋਸਟ ਆਫਿਸ ਬਦਰਪੁਰ, ਗ੍ਰਾਮ ਭੀਖੀ ਖਤਰਾ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਵਰਤਮਾਨ ਵਿਚ ਜ਼ਿਲ੍ਹੇ ਦੇ ਡੇਂਗੂ ਦੇ 18 ਐਕਟਿਵ ਮਰੀਜ਼ ਹਨ। ਜਿਮ 15 ਡੀ. ਐੱਮ. ਸੀ., ਇਕ ਇਕ ਮਰੀਜ਼ ਦੀਪ ਹਸਪਤਾਲ, ਜੈਨ ਅਤੇ ਜੀ. ਟੀ. ਵੀ. ਹਸਪਤਾਲ ਵਿਚ ਜੇਰੇ ਇਲਾਜ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8