ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਸਿਹਤ ਵਿਭਾਗ ਨੇ ਜਾਰੀ ਕੀਤੀ Advisory

Tuesday, Nov 14, 2023 - 11:11 AM (IST)

ਲੁਧਿਆਣਾ : ਪੰਜਾਬ 'ਚ ਡੇਂਗੂ ਦੀ ਬੀਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ ਦੇ ਸਾਰੇ ਹਸਪਤਾਲਾਂ 'ਚ ਮਰੀਜ਼ਾਂ ਦਾ ਟੈਸਟ ਅਤੇ ਇਲਾਜ ਮੁਫ਼ਤ 'ਚ ਕੀਤਾ ਜਾ ਰਿਹਾ ਹੈ ਅਤੇ ਹਸਪਤਾਲਾਂ 'ਚ ਲਗਾਤਾਰ ਡੇਂਗੂ ਦੇ ਮਰੀਜ਼ ਦਾਖ਼ਲ ਹੋ ਰਹੇ ਹਨ। ਇਸ ਨੇ ਸੂਬਾ ਵਾਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਜੇਕਰ ਲੁਧਿਆਣਾ ਦੀ ਗੱਲ ਕਰੀਏ ਤਾਂ ਸਥਾਨਕ ਹਸਪਤਾਲਾਂ ’ਚ ਪਿਛਲੇ 2 ਦਿਨਾਂ ਦੌਰਾਨ ਡੇਂਗੂ ਦੇ 125 ਤੋਂ ਵੱਧ ਮਰੀਜ਼ ਸਾਹਮਣੇ ਆਏ ਹਨ, ਦੂਜੇ ਪਾਸੇ ਸਿਹਤ ਵਿਭਾਗ ਨੇ 6-7 ਹਸਪਤਾਲਾਂ ਦੀਆਂ ਰਿਪੋਰਟਾਂ ਦੇ ਆਧਾਰ ’ਤੇ 28 ਮਰੀਜ਼ਾਂ ਦੀ ਪੁਸ਼ਟੀ ਕੀਤੀ ਹੈ। ਵਿਭਾਗ ਅਨੁਸਾਰ ਹੁਣ ਤੱਕ ਡੇਂਗੂ ਦੇ 997 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ 4000 ਤੋਂ ਵੱਧ ਮਰੀਜ਼ ਸ਼ੱਕੀ ਸ਼੍ਰੇਣੀ ’ਚ ਰੱਖੇ ਗਏ ਹਨ, ਜਿਨ੍ਹਾਂ ’ਚੋਂ 2500 ਮਰੀਜ਼ ਜ਼ਿਲ੍ਹੇ ਦੇ ਵਸਨੀਕ ਹਨ। ਸਿਹਤ ਅਧਿਕਾਰੀ ਅਨੁਸਾਰ 128 ਮਰੀਜ਼ ਜ਼ੇਰੇ ਇਲਾਜ ਹਨ। ਇਨ੍ਹਾਂ ’ਚੋਂ ਡੀ. ਐੱਮ. ਸੀ. ’ਚ 95 ਮਰੀਜ਼, 16 ਦੀਪ ਹਸਪਤਾਲ ’ਚ, 3 ਜੀ. ਟੀ. ਬੀ. ਵਿਚ, 2 ਗਲੋਬਲ ਹਸਪਤਾਲ ’ਚ, 9 ਐੱਸ. ਪੀ. ਐੱਸ. ਹਸਪਤਾਲ ਵਿਚ, 2 ਸੀ. ਐੱਸ. ਸੀ. ’ਚ ਅਤੇ ਇਕ ਸਿਵਲ ਹਸਪਤਾਲ ’ਚ ਦਾਖ਼ਲ ਹੈ। ਸਿਹਤ ਵਿਭਾਗ ਨੇ ਹੁਣ ਤੱਕ ਡੇਂਗੂ ਕਾਰਨ 18 ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ : Good News : ਹੁਣ CTU ਬੱਸਾਂ 'ਚ 485 ਰੁਪਏ 'ਚ ਜਾਓ ਦਿੱਲੀ ਏਅਰਪੋਰਟ, ਪੜ੍ਹੋ ਪੂਰੀ ਖ਼ਬਰ
ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
ਡੇਂਗੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। 4 ਨਵੰਬਰ ਨੂੰ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨਾਲ ਸਮੂਹ ਸਿਵਲ ਸਰਜਨਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ ਸੀ। ਡੇਂਗੂ ਐਡਵਾਈਜ਼ਰੀ ਨੂੰ ਲੈ ਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਮੇਤ ਸਿਹਤ ਵਿਭਾਗ ਦੇ ਡਾਇਰੈਕਟਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿਸ਼ੇਸ਼ ਮੁੱਖ ਸਕੱਤਰ, ਵਿੱਤ ਕਮਿਸ਼ਨਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਕੱਤਰ ਸਥਾਨਕ ਸਰਕਾਰਾਂ, ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਕਿਹਾ ਗਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਇਕ ਹਫ਼ਤੇ ਤੱਕ ਡਰਾਈ ਡੇਅ ਮੁਹਿੰਮ ਚਲਾਈ ਜਾਵੇ, ਜਿਸ ’ਚ ਸਿਹਤ ਵਿਭਾਗ ਜ਼ਿੰਮੇਵਾਰੀ ਦੀ ਹੋਵੇਗੀ ਕਿ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ, ਪ੍ਰਾਇਮਰੀ ਹੈਲਥ ਸੈਂਟਰਾਂ ਵਿਖੇ ਤਾਇਨਾਤ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਮੈਡੀਕਲ ਅਫ਼ਸਰਾਂ ਨੂੰ ਡੇਂਗੂ ਦੇ ਕੇਸਾਂ ਦੀ 24 ਘੰਟੇ ਦੇਖਭਾਲ ਕਰਨ ਲਈ ਕਿਹਾ ਜਾਵੇ। ਇਸ ਤੋਂ ਇਲਾਵਾ ਆਸ਼ਾ ਵਰਕਰਾਂ, ਨਰਸਿੰਗ ਦੀਆਂ ਵਿਦਿਆਰਥਣਾਂ ਅਤੇ ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਨੂੰ ਡੇਂਗੂ ਦੇ ਕੇਸਾਂ ਦੀ 24 ਘੰਟੇ ਦੇਖ-ਭਾਲ ਕਰਨ ਲਈ ਕਿਹਾ ਜਾਵੇ। ਡਰਾਈ ਡੇਅ ਮੁਹਿੰਮ ਤਹਿਤ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਅਤੇ ਸਰਵੇਖਣ ਕੀਤਾ ਜਾਵੇ।

ਇਹ ਵੀ ਪੜ੍ਹੋ : ਸ਼ਾਰਟ ਕੱਟ ਦੇ ਚੱਕਰ 'ਚ ਮੌਤ ਦੇ ਮੂੰਹ 'ਚ ਫਸੀ ਔਰਤ, ਦੇਖਣ ਵਾਲਿਆਂ ਦੇ ਰੁਕ ਗਏ ਸਾਹ (ਤਸਵੀਰਾਂ)

ਇਸ ਤੋਂ ਇਲਾਵਾ ਕੇਸਾਂ ਨੂੰ ਘੱਟ ਕਰਨ ਲਈ ਡੇਂਗੂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਮੱਛਰਾਂ ਦੀ ਪ੍ਰਜਨਣ ਲਈ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ। ਡੇਂਗੂ ਤੋਂ ਬਚਾਅ ਲਈ ਨੁਕਤੇ ਦੇ ਕੇ ਡੇਂਗੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਜਾਵੇ, ਸਾਰੇ ਸਿਵਲ ਸਰਜਨਾਂ ਨੂੰ ਡੇਂਗੂ ਦੇ ਮਰੀਜ਼ਾਂ ਲਈ ਟੈਸਟਿੰਗ ਕਿੱਟਾਂ ਅਤੇ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨਿੱਜੀ ਖੇਤਰ ਦੇ ਹਸਪਤਾਲਾਂ ਨੂੰ ਵੀ ਡੇਂਗੂ ਦੇ ਮਰੀਜ਼ਾਂ ਦੀ ਸਮੇਂ ਸਿਰ ਰਿਪੋਰਟ ਕਰਨ ਲਈ ਕਿਹਾ ਜਾਵੇ। ਇਸ ਮੁਹਿੰਮ ਤਹਿਤ ਸ਼ਹਿਰੀ ਲੋਕਲ ਬਾਡੀਜ਼ ਨੂੰ ਇਕ ਥਾਂ ’ਤੇ ਵਾਰ-ਵਾਰ ਡੇਂਗੂ ਦਾ ਲਾਰਵਾ ਮਿਲਣ ’ਤੇ ਚਲਾਨ ਕੱਟਣ ਅਤੇ ਆਊਟਡੋਰ ਫੌਗਿੰਗ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ, ਜਦੋਂ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਨੂੰ ਉਕਤ ਹਦਾਇਤਾਂ ’ਤੇ ਅਮਲ ਕਰਨ ਲਈ ਕਿਹਾ ਗਿਆ ਸੀ। ਸਿਹਤ ਵਿਭਾਗ ਦੇ ਸੂਤਰਾਂ ਨੇ ਦੱਸਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਤਹਿਤ ਖੇਤੀਬਾੜੀ ਵਿਭਾਗ ਨੂੰ ਖੇਤ ਮਜ਼ਦੂਰਾਂ, ਕਿਸਾਨਾਂ ਅਤੇ ਪਰਵਾਸੀ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਜਾਣਕਾਰੀ ਦੇਣ ਲਈ ਕਿਹਾ ਗਿਆ ਸੀ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਸੀ ਕਿ ਉਹ ਡਰਾਈ ਡੇਅ ਗਤੀਵਿਧੀਆਂ ਲਈ ਸਿਹਤ ਵਿਭਾਗ ਦਾ ਸਹਿਯੋਗ ਕਰਨ, ਜਦਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਵਾਟਰ ਸਪਲਾਈ ਲਈ ਪੁਰਾਣੀ ਪਾਈਪ ਲਾਈਨ ਦੀ ਮੁਰੰਮਤ ਜਾਂ ਬਦਲਣ ਕਾਰਨ ਕਿਤੇ ਵੀ ਪਾਣੀ ਇਕੱਠਾ ਨਾ ਹੋਵੇ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News