ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਘਰੋਂ ਨਿਕਲਦੇ ਸਮੇਂ ਰੱਖੋ ਖ਼ੁਦ ਦਾ ਧਿਆਨ

Thursday, Oct 24, 2024 - 10:49 AM (IST)

ਚੰਡੀਗੜ੍ਹ : ਪੰਜਾਬ ਦੇ ਲੋਕਾਂ ਲਈ ਪ੍ਰਦੂਸ਼ਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ ਪੰਜਾਬ ਅਤੇ ਚੰਡੀਗੜ੍ਹ 'ਚ ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ ਪੱਧਰ 'ਤੇ ਪਹੁੰਚ ਗਿਆ ਹੈ, ਜਿਸ ਤੋਂ ਬਾਅਦ ਪ੍ਰਦੂਸ਼ਣ ਨੂੰ ਲੈ ਕੇ ਸੂਬੇ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 4 ਸੰਸਦ ਮੈਂਬਰਾਂ ਦੇ ਪਰਿਵਾਰਕ ਮੈਂਬਰ ਲੜਨਗੇ ਵਿਧਾਨ ਸਭਾ ਜ਼ਿਮਨੀ ਚੋਣ

ਚੰਡੀਗੜ੍ਹ ਅਤੇ ਅੰਮ੍ਰਿਤਸਰ, ਮੰਡੀ ਗੋਬਿੰਦਗੜ੍ਹ 'ਚ ਪ੍ਰਦੂਸ਼ਣ ਦਾ ਪੱਧਰ 200 ਏਅਰ ਕੁਆਲਿਟੀ ਇੰਡੈਕਸ ਨੂੰ ਪਾਰ ਕਰ ਗਿਆ ਹੈ। ਪ੍ਰਦੂਸ਼ਣ ਦੇ ਪੱਧਰ ਦਾ ਅਸਰ ਲੋਕਾਂ ਦੀ ਸਿਹਤ 'ਤੇ ਪੈ ਰਿਹਾ ਹੈ। ਲੋਕਾਂ ਦੀਆਂ ਅੱਖਾਂ 'ਚ ਜਲਣ ਅਤੇ ਸਾਹ ਲੈਣ 'ਚ ਤਕਲੀਫ਼ ਹੋ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਵੱਡਾ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲੀਆਂ (ਵੀਡੀਓ)

ਸਾਹ ਦੀਆਂ ਬੀਮਾਰੀਆਂ ਤੋਂ ਪੀੜਤ ਲੋਕਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਅਜਿਹੇ ਹਾਲਾਤ 'ਚ ਡਾਕਟਰ ਵੀ ਲੋਕਾਂ ਨੂੰ ਬਾਹਰ ਨਾ ਜਾਣ ਦੀ ਸਲਾਹ ਦੇ ਰਹੇ ਹਨ। ਇੰਨਾ ਹੀ ਨਹੀਂ ਲੋੜ ਪੈਣ 'ਤੇ ਲੋਕਾਂ ਨੂੰ ਬਾਹਰ ਜਾਣ ਤੋਂ ਪਹਿਲਾਂ ਮਾਸਕ ਪਹਿਨਣ ਲਈ ਕਿਹਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


 


Babita

Content Editor

Related News