ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਸੂਬੇ ਦੇ 23 ਵਿੱਚੋਂ 13 ਜ਼ਿਲ੍ਹਿਆਂ 'ਚ ਹੁਣ ਤੱਕ...
Saturday, Oct 04, 2025 - 02:04 PM (IST)

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਿਵੇਂ-ਜਿਵੇਂ ਪਰਾਲੀ ਨੂੰ ਅੱਗ ਲਾਈ ਜਾ ਰਹੀ ਹੈ, ਪ੍ਰਦੂਸ਼ਣ ਵੱਧ ਰਿਹਾ ਹੈ ਅਤੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਬਰਾਂ ਦੇ ਮੁਤਾਬਕ ਪੰਜਾਬ ਦੇ 23 ਜ਼ਿਲ੍ਹਿਆਂ 'ਚੋਂ 13 ਜ਼ਿਲ੍ਹਿਆਂ 'ਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਸੂਬੇ 'ਚ ਇਸ ਸਾਲ ਪਰਾਲੀ ਸਾੜਨ ਦੇ 95 ਦੇ ਕਰੀਬ ਮਾਮਲੇ ਸਾਹਮਣੇ ਆ ਚੁੱਕੇ ਹਨ।
ਇਹ ਵੀ ਪੜ੍ਹੋ : CM ਮਾਨ ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਦੇਣਗੇ ਵੱਡਾ ਤੋਹਫ਼ਾ! ਲੋਕਾਂ ਨੂੰ ਮਿਲੇਗੀ ਰਾਹਤ (ਵੀਡੀਓ)
ਇਸ ਕਾਰਨ ਪੈਦਾ ਹੋਣ ਵਾਲੇ ਧੂੰਏਂ ਨਾਲ ਲੋਕਾਂ ਨੂੰ ਸਾਹ ਲੈਣ 'ਚ ਦਿੱਕਤ ਅਤੇ ਹੋਰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਹਾਲਾਂਕਿ ਪਰਾਲੀ ਸਾੜਨ ਕਾਰਨ ਪ੍ਰਦੂਸ਼ਣ ਦਾ ਪੱਧਰ ਵੱਧ ਰਿਹਾ ਹੈ ਪਰ ਸੂਬੇ ਦੇ ਕਿਸੇ ਵੀ ਜ਼ਿਲ੍ਹੇ 'ਚ ਏ. ਕਿਊ. ਆਈ. 100 ਤੋਂ ਪਾਰ ਨਹੀਂ ਹੋਇਆ। ਪਰਾਲੀ ਸਾੜਨ ਨੂੰ ਰੋਕ ਲਾਉਣ ਲਈ ਹੁਣ ਜ਼ਿਲ੍ਹਾ ਕੁਲੈਕਟਰ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਵੀ ਨਿਆਇਕ ਮੈਜਿਸਟ੍ਰੇਟ ਦੇ ਸਾਹਮਣੇ ਸ਼ਿਕਾਇਤ ਦਰਜ ਕਰਾ ਸਕਦੇ ਹਨ। ਪਰਾਲੀ ਸਾੜਨ ਤੋਂ ਲੋਕਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਹਿਮ ਭੂਮਿਕਾ ਹੁੰਦੀ ਹੈ। ਪ੍ਰਸ਼ਾਸਨਿਕ ਅਧਿਕਾਰੀ ਹਰ ਰੋਜ਼ ਪਿੰਡਾਂ 'ਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਪੜ੍ਹੋ ਵਿਭਾਗ ਦੀ ਭਵਿੱਖਬਾਣੀ
ਪਰਾਲੀ ਨੂੰ ਮਿਲਾਉਣ ’ਚ ਪ੍ਰਤੀ ਏਕੜ 2500 ਤੋਂ 3000 ਰੁਪਏ ਖ਼ਰਚ
ਪਰਾਲੀ ਨੂੰ ਸਾੜਨ ਲਈ ਕਿਸਾਨ ਇਸ ਲਈ ਵੀ ਮਜਬੂਰ ਹੁੰਦੇ ਹਨ ਕਿਉਂਕਿ ਪਰਾਲੀ ਨੂੰ ਜ਼ਮੀਨ ’ਚ ਮਿਲਾਉਣ ਲਈ ਪ੍ਰਤੀ ਏਕੜ 2500 ਤੋਂ 3000 ਰੁਪਿਆ ਖ਼ਰਚ ਆਉਂਦਾ ਹੈ। ਸਮੇਂ-ਸਮੇ ਦੀਆਂ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਪ੍ਰਤੀ ਏਕੜ ਖ਼ਰਚ ਦਿੱਤੇ ਜਾਣ ਦੇ ਐਲਾਨ ਵੀ ਕੀਤੇ ਜਾਂਦੇ ਰਹੇ ਹਨ ਪਰ ਅੱਜ ਤੱਕ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਨਹੀਂ ਮਿਲਿਆ ਹੈ। ਖ਼ਾਸ ਤੌਰ ’ਤੇ ਛੋਟਾ ਕਿਸਾਨ ਇੰਨਾ ਖ਼ਰਚ ਨਹੀਂ ਚੁੱਕ ਸਕਦਾ ਹੈ। ਅਜਿਹੇ ’ਚ ਰਾਤ ਦੇ ਸਮੇਂ ਇਕ ਮਾਚਿਸ ਦੀ ਤੀਲੀ ਆਪਣਾ ਕੰਮ ਕਰਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8