ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਸ਼ਾ ਤਸਕਰੀ ਨੂੰ ਲੈ ਕੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

Thursday, Mar 26, 2026 - 01:46 PM (IST)

ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਸ਼ਾ ਤਸਕਰੀ ਨੂੰ ਲੈ ਕੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਬੇਹੱਦ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕੇਂਦਰੀ ਗ੍ਰਹਿ ਮੰਤਰਾਲੇ ਦੀ ਰਿਪੋਰਟ ਅਨੁਸਾਰ ਪੰਜਾਬ ਹੁਣ ਦੇਸ਼ 'ਚ ਨਸ਼ਾ ਤਸਕਰੀ ਦੇ ਮਾਮਲਿਆਂ 'ਚ ਨੰਬਰ-1 'ਤੇ ਪਹੁੰਚ ਗਿਆ ਹੈ। ਪਿਛਲੇ ਤਿੰਨ ਸਾਲਾਂ ਦੌਰਾਨ ਸੂਬੇ 'ਚ ਨਸ਼ਾ ਤਸਕਰੀ ਦੇ ਮਾਮਲਿਆਂ 'ਚ ਡੇਢ ਗੁਣਾ ਵਾਧਾ ਦੇਖਿਆ ਗਿਆ ਹੈ। ਜਿੱਥੇ 2023 'ਚ 47,475 ਕਿੱਲੋ ਅਤੇ 2024 'ਚ 46,227 ਕਿੱਲੋ ਨਸ਼ਾ ਫੜ੍ਹਿਆ ਗਿਆ ਸੀ, ਉੱਥੇ ਹੀ 2025 'ਚ ਇਹ ਅੰਕੜਾ ਵੱਧ ਕੇ 1.16 ਲੱਖ ਕਿੱਲੋਗ੍ਰਾਮ ਤੱਕ ਪਹੁੰਚ ਗਿਆ ਹੈ, ਜੋ ਕਿ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ।
ਪਾਕਿਸਤਾਨੀ ਡਰੋਨ ਬਣੇ ਸੁਰੱਖਿਆ ਏਜੰਸੀਆਂ ਲਈ ਵੱਡੀ ਚੁਣੌਤੀ 
ਰਿਪੋਰਟ 'ਚ ਖ਼ੁਲਾਸਾ ਹੋਇਆ ਹੈ ਕਿ ਪਾਕਿਸਤਾਨ ਨਾਲ ਲੱਗਦੀ ਸਰਹੱਦ ਰਾਹੀਂ ਡਰੋਨਾਂ ਦੀ ਵਰਤੋਂ ਕਰਕੇ ਨਸ਼ਿਆਂ ਦੀ ਖ਼ੇਪ ਸੁੱਟੀ ਜਾ ਰਹੀ ਹੈ। ਨਾਰਕੋਟਿਕਸ ਕੰਟਰੋਲ ਬਿਊਰੋ ਅਨੁਸਾਰ ਡਰੋਨਾਂ ਰਾਹੀਂ ਹੋ ਰਹੀ ਇਸ ਤਸਕਰੀ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਪਾਕਿਸਤਾਨੀ ਤਸਕਰਾਂ ਦੇ ਨਿਸ਼ਾਨੇ 'ਤੇ ਮੁੱਖ ਤੌਰ 'ਤੇ ਸਰਹੱਦੀ ਪਿੰਡ ਹਨ।

ਇਹ ਵੀ ਪੜ੍ਹੋ : 27-28 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਚੰਡੀਗੜ੍ਹ 'ਚ ਜਾਰੀ ਹੋਈ ਟ੍ਰੈਫਿਕ ਐਡਵਾਈਜ਼ਰੀ
ਸਰਹੱਦੀ ਜ਼ਿਲ੍ਹੇ ਬਣੇ ਤਸਕਰੀ ਦੇ ਹੌਟਸਪੌਟ
ਪੰਜਾਬ ਦੀ 553 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਨਾਲ ਜੁੜੇ ਜ਼ਿਲ੍ਹੇ ਜਿਵੇਂ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਤਸਕਰੀ ਦੇ ਪ੍ਰਮੁੱਖ ਰਸਤੇ ਬਣ ਗਏ ਹਨ। ਸਿਰਫ਼ ਨਸ਼ਾ ਹੀ ਨਹੀਂ, ਸਗੋਂ ਇਨ੍ਹਾਂ ਸਰਹੱਦੀ ਇਲਾਕਿਆਂ ਤੋਂ ਏ. ਕੇ.-47, ਏ. ਕੇ.-56 ਰਾਈਫਲਾਂ, ਆਰਡੀਐਕਸ ਅਤੇ ਜਾਅਲੀ ਨੋਟ ਵੀ ਬਰਾਮਦ ਕੀਤੇ ਜਾ ਰਹੇ ਹਨ, ਜੋ ਦੇਸ਼ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਹਨ।

ਇਹ ਵੀ ਪੜ੍ਹੋ : ਬਿਜਲੀ ਖ਼ਪਤਕਾਰਾਂ ਲਈ ਜਾਰੀ ਹੋਈ ਐਡਵਾਈਜ਼ਰੀ, ਬਿਜਲੀ ਦੇ ਬਿੱਲ ਹੁਣ ਚੰਡੀਗੜ੍ਹ 'ਚ...
ਭਾਰਤੀ ਫ਼ੌਜ ਦਾ ਵੱਡਾ ਕਦਮ
ਭਾਰਤੀ ਫ਼ੌਜ ਨੇ ਹੁਣ ਆਪਣੀ ਡਰੋਨ ਯੁੱਧ ਸਮਰੱਥਾਵਾਂ ਨੂੰ ਤੇਜ਼ੀ ਨਾਲ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਪੱਛਮੀ ਕਮਾਂਡ ਦੇ ਅਧੀਨ, ਹਰੇਕ ਰੈਜੀਮੈਂਟ ਦੇ ਅੰਦਰ ਡਰੋਨ ਯੁੱਧ 'ਚ ਮਾਹਰ ਵਿਸ਼ੇਸ਼ ਇਕਾਈਆਂ ਬਣਾਈਆਂ ਜਾਣਗੀਆਂ। ਇਨ੍ਹਾਂ ਇਕਾਈਆਂ ਨੂੰ ਘਾਤਕ ਬਣਾਉਣ ਅਤੇ ਆਧੁਨਿਕ ਯੁੱਧ ਦੀਆਂ ਮੰਗਾਂ ਦੇ ਅਨੁਸਾਰ ਪੂਰੀ ਤਰ੍ਹਾਂ ਢਾਲਣ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਫ਼ੌਜ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਡਰੋਨਾਂ ਦੇ ਨਿਰਮਾਣ ਦੇ ਨਾਲ-ਨਾਲ, ਉਨ੍ਹਾਂ ਵਿੱਚ ਵਰਤੇ ਜਾਣ ਵਾਲੇ ਗੋਲਾ-ਬਾਰੂਦ ਅਤੇ ਹਥਿਆਰ ਫ਼ੌਜ ਦੀਆਂ ਆਪਣੀਆਂ ਵਰਕਸ਼ਾਪਾਂ ਵਿੱਚ ਤਿਆਰ ਕੀਤੇ ਜਾਣਗੇ। ਪੱਛਮੀ ਕਮਾਂਡ ਇੱਕ ਮਜ਼ਬੂਤ, ਸਵਦੇਸ਼ੀ ਡਰੋਨ ਈਕੋਸਿਸਟਮ ਨੂੰ ਉਤਸ਼ਾਹਿਤ ਕਰਨ ਲਈ 'ਮਿਸ਼ਨ ਮੋਡ' ਵਿੱਚ ਇਸ ਪੂਰੇ ਮਿਸ਼ਨ 'ਤੇ ਕੰਮ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


 


author

Babita

Content Editor

Related News