ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਚਿੰਤਾ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ

Friday, Mar 06, 2026 - 09:46 AM (IST)

ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਚਿੰਤਾ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ

ਲੁਧਿਆਣਾ (ਵਿੱਕੀ) : ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪੜ੍ਹ ਰਹੇ ਹਜ਼ਾਰਾਂ ਵਿਦਿਆਰਥੀਆਂ ਦੇ ਵਜ਼ੀਫ਼ੇ ਬਕਾਇਆ ਪਏ ਹਨ। ਇਸ ਦਾ ਮੁੱਖ ਕਾਰਨ ਵਿਦਿਆਰਥੀਆਂ ਦੇ ਬੈਂਕ ਖ਼ਾਤਿਆਂ ਦੀ ਅਧੂਰੀ ਆਧਾਰ ਸੀਡਿੰਗ ਪ੍ਰਕਿਰਿਆ ਹੈ। ਇਸ ਗੰਭੀਰ ਮਾਮਲੇ ਦੇ ਸਬੰਧ ’ਚ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਦੇ ਡਾਇਰੈਕਟਰ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਮਹੱਤਵਪੂਰਨ ਪੱਤਰ ਜਾਰੀ ਕੀਤਾ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਭਾਰਤ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਤਹਿਤ 2022-23 ਤੋਂ 2025-26 ਤੱਕ ਅਨੁਸੂਚਿਤ ਜਾਤੀ ਤੇ ਹੋਰ ਪੱਛੜੀਆਂ ਸ਼੍ਰੇਣੀਆਂ (ਓ.  ਬੀ. ਸੀ. , ਈ. ਬੀ. ਸੀ., ਡੀ. ਐੱਨ. ਟੀ.) ਦੇ ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਿਕ ਅਤੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਿੱਧੇ ਉਨ੍ਹਾਂ ਦੇ ਬੈਂਕ ਖ਼ਾਤਿਆਂ ’ਚ ਟਰਾਂਸਫਰ ਕੀਤੀ ਜਾਣੀ ਹੈ। ਕੇਂਦਰ ਸਰਕਾਰ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕਾਲਰਸ਼ਿਪ ਭੁਗਤਾਨ ਸਿਰਫ਼ ਆਧਾਰ ਨਾਲ ਸੀਡ ਕੀਤੇ ਖ਼ਾਤਿਆਂ ’ਚ ਹੀ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਹੋਲੀ 'ਤੇ ਵੱਡੀ ਘਟਨਾ : 9 ਸਾਲ ਦੇ ਮੁੰਡੇ ਨੂੰ ਅਚਾਨਕ ਲੱਗੀ ਗੋਲੀ, ਮਚੀ ਹਾਹਾਕਾਰ (ਵੀਡੀਓ)
ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ ਕੰਮ ਅਧੂਰਾ
ਹੈਰਾਨੀ ਦੀ ਗੱਲ ਹੈ ਕਿ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਨੇ ਇਸ ਸਬੰਧ ’ਚ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ. ਈ. ਓ.) ਨੂੰ ਕਈ ਪੱਤਰ ਲਿਖੇ ਹਨ, ਫਿਰ ਵੀ ਵੱਡੀ ਗਿਣਤੀ ’ਚ ਵਿਦਿਆਰਥੀਆਂ ਦੀ ਆਧਾਰ ਸੀਡਿੰਗ ਅਜੇ ਵੀ ਪੈਂਡਿੰਗ ਹੈ। ਵਿਭਾਗ ਨੇ ਪਹਿਲਾਂ ਹੀ ਇਨ੍ਹਾਂ ਵਿਦਿਆਰਥੀਆਂ ਦੀਆਂ ਸੂਚੀਆਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੇ ਸਕੂਲ ਪੱਧਰਾਂ ਨੂੰ ਪ੍ਰਦਾਨ ਕਰ ਦਿੱਤੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ! 74 ਲੱਖ ਪੰਜਾਬੀਆਂ ਬਾਰੇ ਹੋਸ਼ ਉਡਾਉਣ ਵਾਲੀ ਰਿਪੋਰਟ ਆਈ ਸਾਹਮਣੇ
ਡੀ. ਸੀ. ਤੇ ਬੈਂਕ ਮੈਨੇਜਰਾਂ ਨੂੰ ਦਖ਼ਲ ਦੇਣ ਲਈ ਨਿਰਦੇਸ਼
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਵਿਭਾਗ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ. ਈ. ਓ.) ਅਤੇ ਲੀਡ ਬੈਂਕ ਮੈਨੇਜਰਾਂ ਨਾਲ ਆਪਣੀਆਂ ਮਾਸਿਕ ਮੀਟਿੰਗਾਂ ’ਚ ਇਸ ਮੁੱਦੇ ਨੂੰ ਤਰਜ਼ੀਹ ਦੇਣ ਦੀ ਅਪੀਲ ਕੀਤੀ ਹੈ। ਵਿਭਾਗ ਨੇ ਨਿਰਦੇਸ਼ ਦਿੱਤੇ ਹਨ ਕਿ ਬੈਂਕ ਅਧਿਕਾਰੀਆਂ ਨਾਲ ਤਾਲਮੇਲ ਕਰ ਕੇ ਆਧਾਰ ਸੀਡਿੰਗ ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਤਾਂ ਜੋ ਯੋਗ ਵਿਦਿਆਰਥੀਆਂ ਦੇ ਖ਼ਾਤਿਆਂ ’ਚ ਫ਼ਸੀ ਸਕਾਲਰਸ਼ਿਪ ਦੀ ਰਕਮ ਤੁਰੰਤ ਟਰਾਂਸਫਰ ਕੀਤੀ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News