ਭਾਖੜਾ ਡੈਮ ਤੋਂ ਆਈ ਚਿੰਤਾ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਚਿਤਾਵਨੀ, ਪੰਜਾਬੀਓ ਸਾਵਧਾਨ

Tuesday, Aug 25, 2026 - 12:55 PM (IST)

ਭਾਖੜਾ ਡੈਮ ਤੋਂ ਆਈ ਚਿੰਤਾ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਚਿਤਾਵਨੀ, ਪੰਜਾਬੀਓ ਸਾਵਧਾਨ

ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਸ ਵਾਰ ਪਿਛਲੇ ਸਾਲਾਂ ਦੇ ਮੁਕਾਬਲੇ ਸੂਬੇ 'ਚ ਹੋਈ ਭਾਰੀ ਬਾਰਸ਼ ਦੇ ਉਲਟ ਮਾਨਸੂਨ ਕਮਜ਼ੋਰ ਰਿਹਾ, ਜਿਸ ਕਾਰਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਕਾਫੀ ਘੱਟ ਗਿਆ ਹੈ। ਇਸ ਸਥਿਤੀ ਨੂੰ ਦੇਖਦਿਆਂ ਭਾਖੜਾ ਬਿਆਸ ਮੈਨਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਨੇ ਭਾਈਵਾਰ ਸੂਬਿਆਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਨੂੰ ਪੀਣ ਵਾਲੇ ਪਾਣੀ ਅਤੇ ਸਿੰਚਾਈ ਦੀ ਸਾਲ ਭਰੀ ਦੀ ਮੰਗ ਨੂੰ ਪੂਰਾ ਕਰਨ ਲਈ ਪਾਣੀ ਦੀ ਵਰਤੋਂ ਬਹੁਰ ਸੰਜਮ ਅਤੇ ਸਮਝਦਾਰੀ ਨਾਲ ਕਰਨ ਦੀ ਚਿਤਾਵਨੀ ਦਿੱਤੀ ਹੈ। ਅਧਿਕਾਰੀਆਂ ਦੇ ਮੁਤਾਬਕ ਸੋਮਵਾਰ ਨੂੰ ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਦੇ ਪਾਣੀ ਦਾ ਪੱਧਰ 1634 ਫੁੱਟ ਦਰਜ ਕੀਤਾ ਗਿਆ, ਜੋ ਕਿ ਔਸਤ ਨਾਲੋਂ ਘੱਟੋ-ਘੱਟ 25 ਫੁੱਟ ਘੱਟ ਹੈ ਅਤੇ ਡੈਮ ਦੀ ਕੁੱਲ ਭਰਨ ਦੀ ਸਮਰੱਥਾ 1680 ਫੁੱਟ ਤੋਂ 46 ਫੁੱਟ ਪਿੱਛੇ ਹੈ।

ਇਹ ਵੀ ਪੜ੍ਹੋ : 1 ਤੋਂ 7 ਸਤੰਬਰ ਲਈ ਹੋਇਆ ਵੱਡਾ ਐਲਾਨ, ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ, ਏਅਰਪੋਰਟ ਰੋਡ ਨੇੜੇ ਕਿਸਾਨ...

ਬੀ. ਬੀ. ਐੱਮ. ਬੀ. ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਕਿਹਾ ਕਿ ਆਮ ਤੌਰ 'ਤੇ ਮਾਨਸੂਨ ਦੇ ਇਸ ਪੜਾਅ 'ਤੇ ਪਾਣੀ ਦਾ ਪੱਧਰ 1660 ਫੁੱਟ ਦੇ ਨੇੜੇ ਹੋਣਾ ਚਾਹੀਦਾ ਹੈ ਪਰ ਇਸ ਵਾਰ ਅਸੀਂ ਬਹੁਤ ਪਿੱਛੇ ਚੱਲ ਰਹੇ ਹਾਂ। ਇਸ ਲਈ 21 ਅਗਸਤ ਨੂੰ ਅਸੀਂ ਸੂਬਿਆਂ ਨੂੰ ਚਿਤਾਵਨੀ ਜਾਰੀ ਕਰਕੇ ਸਿਰਫ ਲੋੜ ਮੁਤਾਬਕ ਹੀ ਪਾਣੀ ਲੈਣ ਅਤੇ ਵਾਧੂ ਪਾਣੀ ਨਾ ਖਿੱਚਣ ਦੀ ਅਪੀਲ ਕੀਤੀ ਹੈ ਤਾਂ ਜੋ ਸੁੱਕੇ ਮੌਸਮ ਲਈ ਪਾਣੀ ਬਚਾਇਆ ਜਾ ਸਕੇ। ਦੱਸਣਯੋਗ ਹੈ ਕਿ ਪਿਛਲੇ ਸਾਲ ਇਸ ਸਮੇਂ ਭਾਖੜਾ ਡੈਮ 'ਚ ਪਾਣੀ ਦੀ ਆਮਦ 1 ਲੱਖ ਕਿਊਸਿਕ ਤੋਂ ਵੱਧ ਸੀ। ਉਸ ਵੇਲੇ ਭਾਰੀ ਬਾਰਸ਼ ਕਾਰਨ ਫਲੱਡ ਗੇਟ ਖੋਲ੍ਹਣੇ ਪਏ ਸਨ, ਜਿਸ ਕਾਰਨ ਪੰਜਾਬ ਦੇ ਹੇਠਲੇ ਇਲਾਕਿਆਂ 'ਚ ਪਾਣੀ ਭਾਰੀ ਹੜ੍ਹ ਆ ਗਏ ਸਨ ਪਰ ਇਸ ਸਾਲ ਕਮਜ਼ੋਰ ਮਾਨਸੂਨ ਕਾਰਨ 24 ਅਗਸਤ ਤੱਕ ਪਾਣੀ ਦੀ ਵੱਧ ਤੋਂ ਵੱਧ ਆਮਦਨ ਸਿਰਫ 42,000 ਕਿਊਸਿਕ ਦੇ ਆਲੇ-ਦੁਆਲੇ ਦੀ ਸਿਮਟ ਕੇ ਰਹਿ ਗਈ ਹੈ।

ਇਹ ਵੀ ਪੜ੍ਹੋ : ਅਧਿਆਪਕਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਰਾਹਤ, 9 ਸਾਲਾਂ ਬਾਅਦ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ

ਇਸੇ ਤਰ੍ਹਾਂ ਪੌਂਗ ਡੈਮ ਦੀ ਹਾਲਤ ਵੀ ਚਿੰਤਾਜਨਕ ਬਣੀ ਹੋਈ ਹੈ, ਜਿੱਥੇ ਪਾਣੀ ਦਾ ਮੌਜੂਦਾ ਪੱਧਰ 1365 ਫੁੱਟ ਹੈ, ਜੋ ਕਿ ਇਸ ਦੀ ਕੁੱਲ ਸਮਰੱਥਾ ਤੋਂ 25 ਫੁੱਟ ਘੱਟ ਹੈ। ਡੈਮਾਂ 'ਚ ਪਾਣੀ ਭਰਨ ਦਾ ਸਮਾਂ 20 ਸਤੰਬਰ ਨੂੰ ਖ਼ਤਮ ਹੋ ਜਾਵੇਗਾ। ਇਸ ਤੋਂ ਬਾਅਦ 21 ਸਤੰਬਰ ਤੋਂ ਲੋੜ ਅਨੁਸਾਰ ਪਾਣੀ ਛੱਡਣ ਦਾ ਦੌਰ ਸ਼ੁਰੂ ਹੋਵੇਗਾ। ਬੀ. ਬੀ. ਐੱਮ. ਬੀ. ਦੇ ਚੇਅਰਮੈਨ ਮੁਤਾਬਕ ਆਉਣ ਵਾਲੇ ਦਿਨਾਂ 'ਚ ਮੀਂਹ ਦੀਆਂ ਭਵਿੱਖਬਾਣੀਆਂ ਬਹੁਤ ਘੱਟ ਹਨ, ਜਿਸ ਕਾਰਨ ਪਾਣੀ ਦੇ ਪੱਧਰ 'ਚ ਕਿਸੇ ਵੱਡੇ ਸੁਧਾਰ ਦੀ ਉਮੀਦ ਬਹੁਤ ਮੱਧਮ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


author

Babita

Content Editor

Related News