ਪੰਜਾਬ ਦੇ ਜ਼ਮੀਨੀ ਪਾਣੀ ਨੂੰ ਲੈ ਕੇ ਚਿੰਤਾ ਭਰੀ ਖ਼ਬਰ, ਖੇਤੀ ਮਾਹਿਰਾਂ ਨੇ ਦਿੱਤੀ ਸਲਾਹ
Thursday, Dec 07, 2023 - 01:35 PM (IST)
ਚੰਡੀਗੜ੍ਹ : ਪੰਜਾਬ 'ਚ 13.94 ਲੱਖ ਟਿਊਬਵੈੱਲ ਖੇਤਾਂ ਦੀ ਸਿੰਚਾਈ ਲਈ ਗੈਲਨ ਪਾਣੀ ਕੱਢ ਰਹੇ ਹਨ ਪਰ ਇਨ੍ਹਾਂ 'ਚੋਂ ਵੀ ਬਹੁਤੇ ਬੋਰਵੈੱਲ ਉਨ੍ਹਾਂ ਜ਼ਿਲ੍ਹਿਆਂ 'ਚ ਹਨ, ਜਿੱਥੇ ਧਰਤੀ ਹੇਠਲੇ ਪਾਣੀ ਦੀ ਲੋੜ ਤੋਂ ਵੀ ਬਹੁਤ ਜ਼ਿਆਦਾ ਵਰਤੋਂ ਹੋ ਰਹੀ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਵੱਲੋਂ ਤਿਆਰ ਕੀਤੇ ਗਏ ਅੰਕੜਿਆਂ ਮੁਤਾਬਕ ਪਾਣੀ ਦੇ ਨਾਜ਼ੁਕ ਪੱਧਰ ਵਾਲੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਸਭ ਤੋਂ ਜ਼ਿਆਦਾ ਟਿਊਬਵੈੱਲ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਪਿਸਤੌਲ ਦੀ ਨੋਕ 'ਤੇ ਲੁੱਟਿਆ ਕਾਰੋਬਾਰੀ, ਸਕੂਟਰੀ 'ਤੇ ਜਾ ਰਿਹਾ ਸੀ ਘਰ
ਲੁਧਿਆਣਾ 'ਚ ਸਭ ਤੋਂ ਵੱਧ ਟਿਊਬਵੈੱਲ 1.17 ਲੱਖ ਹਨ, ਜਦੋਂ ਕਿ ਗੁਰਦਾਸਪੁਰ 'ਚ 99,581, ਅੰਮ੍ਰਿਤਸਰ 'ਚ 93,946 ਅਤੇ ਸੰਗਰੂਰ 'ਚ 93,669 ਟਿਊਬਵੈੱਲ ਹਨ। ਦਿਲਚਸਪ ਗੱਲ ਇਹ ਹੈ ਕਿ ਇਨ੍ਹਾਂ ਜ਼ਿਲ੍ਹਿਆਂ 'ਚ ਪਾਣੀ ਦੇ ਪੱਧਰ 'ਚ ਸਭ ਤੋਂ ਵੱਧ ਗਿਰਾਵਟ ਦਰਜ ਕੀਤੀ ਗਈ ਹੈ। ਹਰ ਇਕ ਟਿਊਬਵੈੱਲ ਔਸਤਨ 8 ਘੰਟਿਆਂ 'ਚ ਬਿਜਲੀ ਸਪਲਾਈ ਦੇ ਨਾਲ ਪ੍ਰਤੀ ਹਫ਼ਤੇ 30.24 ਲੱਖ ਲੀਟਰ ਪਾਣੀ ਪੰਪ ਕਰਦਾ ਹੈ। ਇਸ ਦਾ ਮਤਲਬ ਹੈ ਕਿ 14 ਲੱਖ ਟਿਊਬਵੈੱਲ ਪ੍ਰਤੀ ਹਫ਼ਤੇ 4,385 ਅਰਬ ਲੀਟਰ ਪਾਣੀ ਪੰਪ ਕਰਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਵੱਡੀ ਰਾਹਤ, ਇਹ FIR ਹੋਈ ਰੱਦ
ਇਕ ਵਿਸ਼ੇਸ਼ ਕਮੇਟੀ ਵੱਲੋਂ ਨੈਸ਼ਨਲ ਗਰੀਨ ਟ੍ਰਿਬੀਊਨਲ ਨੂੰ ਸੌਂਪੀ ਗਈ ਇਕ ਰਿਪੋਰਟ ਦੱਸਦੀ ਹੈ ਕਿ ਜੇਕਰ ਝੋਨੇ ਦੀ ਬਿਜਾਈ 'ਚ ਇਕ ਹਫ਼ਤੇ ਦੀ ਹੋ ਜਾਂਦੀ ਹੈ ਤਾਂ ਸੂਬਾ ਆਪਣੀ 3 ਕਰੋੜ ਦੀ ਆਬਾਦੀ ਦੀ 3.5 ਸਾਲ ਤੋਂ ਜ਼ਿਆਦਾ ਸਮੇਂ ਤੱਕ ਪਾਣੀ ਦੀ ਮੰਗ ਨੂੰ ਪੂਰਾ ਕਰ ਸਕਦਾ ਹੈ। ਖੇਤੀ ਮਾਹਿਰਾਂ ਦੀ ਸਲਾਹ ਹੈ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਸਿੰਚਾਈ ਲਈ ਨਹਿਰਾਂ ਦੇ ਪਾਣੀ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਸਰਕਾਰ ਨੂੰ ਪਿੰਡਾਂ 'ਚ ਨਹਿਰੀ ਪਾਣੀ ਪਹੁੰਚਾਉਣਾ ਯਕੀਨੀ ਬਣਾਉਣਾ ਚਾਹੀਦਾ ਹੈ। ਫਿਲਹਾਲ ਪੰਜਾਬ ਸਰਕਾਰ ਨੇ ਇਸ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਜਲਦੀ ਹੀ ਟੀਚਾ ਹਾਸਲ ਕਰ ਲਿਆ ਗਿਆ ਤਾਂ ਅਸੀਂ ਡਿੱਗਦੇ ਹੋਏ ਜ਼ਮੀਨੀ ਪਾਣੀ ਦੇ ਪੱਧਰ ਨੂੰ ਬਚਾਉਣ ਦੇ ਸਮਰੱਥ ਹੋ ਜਾਵਾਂਗੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8