ਸੜਕ ਹਾਦਸੇ ''ਚ ਜ਼ਖ਼ਮੀ ਮਜ਼ਦੂਰ ਦੀ ਮੌਤ

Sunday, Jan 21, 2018 - 02:16 AM (IST)

ਸੜਕ ਹਾਦਸੇ ''ਚ ਜ਼ਖ਼ਮੀ ਮਜ਼ਦੂਰ ਦੀ ਮੌਤ

ਹੁਸ਼ਿਆਰਪੁਰ, (ਜ.ਬ.)- ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਤਿੰਨ ਦਿਨ ਪਹਿਲਾਂ ਜ਼ਖ਼ਮੀ ਹੋਏ ਮਜ਼ਦੂਰ ਸ਼ਤਰੂ ਪ੍ਰਸਾਦ ਮਹਿਤੋ (45) ਪੁੱਤਰ ਦਸ਼ੀ ਮਹਿਤੋ ਵਾਸੀ ਰਹੀਮਪੁਰ ਮੁਹੱਲਾ ਦੀ ਸਿਵਲ ਹਸਪਤਾਲ ਵਿਖੇ ਇਲਾਜ ਦੌਰਾਨ ਅੱਜ ਸਵੇਰੇ 4 ਵਜੇ ਦੇ ਕਰੀਬ ਮੌਤ ਹੋ ਗਈ। ਥਾਣਾ ਮਾਡਲ ਟਾਊਨ 'ਚ ਤਾਇਨਾਤ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ। 
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਬਸੰਤਪੁਰ, ਜ਼ਿਲਾ ਸਿਵਾਨ (ਬਿਹਾਰ) ਦੇ ਮੂਲ ਵਾਸੀ ਹਨ। ਸ਼ਤਰੂ ਪ੍ਰਸਾਦ ਆਪਣੀ ਪਤਨੀ ਅਤੇ ਬੱਚਿਆਂ ਨਾਲ ਕਾਫੀ ਸਾਲਾਂ ਤੋਂ ਹੁਸ਼ਿਆਰਪੁਰ ਵਿਖੇ ਰਹਿ ਰਿਹਾ ਸੀ। ਉਹ ਰੋਜ਼ਾਨਾ ਵਾਂਗ ਕੰਮ ਤੋਂ ਬਾਅਦ ਪੈਦਲ ਰਹੀਮਪੁਰ ਵੱਲ ਆ ਰਿਹਾ ਸੀ ਕਿ ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਜ਼ਖ਼ਮੀ ਹੋ ਗਿਆ। ਮ੍ਰਿਤਕ ਆਪਣੇ ਪਿੱਛੇ ਪਤਨੀ, 2 ਬੇਟੇ ਅਤੇ 2 ਬੇਟੀਆਂ ਛੱਡ ਗਿਆ ਹੈ। ਥਾਣਾ ਮਾਡਲ ਟਾਊਨ ਦੀ ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। 


Related News