ਜੇ ਨਹੀਂ ਲਿਖਿਆ ਪੰਜਾਬੀ ਭਾਸ਼ਾ ’ਚ ਨਾਂ ਤਾਂ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ ਹੁਕਮ
Friday, Jan 19, 2024 - 06:21 PM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ’ਚ ਨਾਂ ਬੋਰਡ ਲਿਖਣ ਦੀਆਂ ਸਰਕਾਰ ਦੀਆਂ ਹਦਾਇਤਾਂ ਅਤੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ ਕੀਤੀ ਜੁਰਮਾਨੇ ਦੀ ਵਿਵਸਥਾ ਤੋਂ ਜਾਣੂ ਕਰਵਾਉਣ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ, ਅਰਧ ਸਰਕਾਰੀ, ਨਿੱਜੀ ਦਫਤਰਾਂ/ਅਦਾਰਿਆਂ, ਨਿੱਜੀ ਦੁਕਾਨਾਂ ਅਤੇ ਸੜਕਾਂ ਦੇ ਨਾਂ/ਦਿਸ਼ਾ ਸੂਚਕ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਲਿਖੇ ਜਾਣ ਦੀਆਂ ਜਾਰੀ ਹਦਾਇਤਾਂ ਨੂੰ ਜ਼ਿਲ੍ਹੇ ’ਚ ਲਾਗੂ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ :ਧੁੰਦ ਦੇ ਚੱਲਦਿਆਂ ਵਾਪਰਿਆ ਇਕ ਹੋਰ ਹਾਦਸਾ, ਪੰਜਾਬ ਰੋਡਵੇਜ਼ ਬੱਸ ਨਹਿਰ 'ਚ ਪਲਟੀ (ਵੀਡੀਓ)
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਦੱਸਿਆ ਕਿ ਪੰਜਾਬੀ ਭਾਸ਼ਾ ’ਚ ਨਾਂ ਬੋਰਡ ਲਿਖੇ ਜਾਣ ਦੀਆਂ ਸਰਕਾਰੀ ਹਦਾਇਤਾਂ ਬਾਰੇ ਸਮੂਹ ਅਦਾਰਾ ਮਾਲਕਾਂ ਅਤੇ ਦੁਕਾਨਦਾਰਾਂ ਨੂੰ ਜਾਣਕਾਰੀ ਦੇਣ ਲਈ ਸਮੇਂ-ਸਮੇਂ ’ਤੇ ਪ੍ਰੇਰਨਾ ਅਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਨਸ਼ੇ ਨੇ ਬੁਝਾਇਆ ਘਰ ਦਾ ਚਿਰਾਗ, 20 ਸਾਲਾਂ ਦੇ ਨੌਜਵਾਨ ਦੀ ਮੌਤ
ਭਾਸ਼ਾ ਅਧਿਕਾਰੀ ਨੇ ਕਿਹਾ ਕਿ ਨਾਂ ਬੋਰਡ ਪੰਜਾਬੀ ਭਾਸ਼ਾ ’ਚ ਲਿਖਣ ਦੀਆਂ ਹਦਾਇਤਾਂ ਨੂੰ ਪ੍ਰਭਾਵੀ ਰੂਪ ਨਾਲ ਲਾਗੂ ਕਰਵਾਉਣ ਲਈ ਸਰਕਾਰ ਵੱਲੋਂ ਕਿਰਤ ਵਿਭਾਗ ਦੇ ਐਕਟ ‘ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾ (ਪਹਿਲੀ ਤਰਮੀਮ) ਨਿਯਮ -2023’ ਰਾਹੀਂ ਨਾਂ ਬੋਰਡ ਪੰਜਾਬੀ ਭਾਸ਼ਾ ’ਚ ਨਾ ਲਿਖਣ ਵਾਲੇ ਅਦਾਰਿਆਂ ਨੂੰ ਜੁਰਮਾਨਾ ਲਾਉਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿਵਸਥਾ ਅਨੁਸਾਰ ਪਹਿਲੀ ਵਾਰ ਉਲੰਘਣਾ ਕਰਨ ’ਤੇ 1000 ਰੁਪਏ ਅਤੇ ਦੂਜੀ ਵਾਰ ਉਲੰਘਣਾ ਕਰਨ ’ਤੇ 2000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਜੇਕਰ ਕੋਈ ਵੀ ਅਦਾਰਾ ਮਾਲਕ ਜਾਂ ਦੁਕਾਨਦਾਰ ਆਪਣੇ ਅਦਾਰੇ/ਦੁਕਾਨ ਦਾ ਨਾਂ ਬੋਰਡ ਪੰਜਾਬੀ ਭਾਸ਼ਾ ਤੋਂ ਇਲਾਵਾ ਕਿਸੇ ਹੋਰ ਭਾਸ਼ਾ ’ਚ ਲਿਖਣਾ ਚਾਹੁੰਦਾ ਹੈ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਕਰ ਕੇ ਲਿਖ ਸਕਦਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪੰਜਾਬੀ ਭਾਸ਼ਾ ਦੇ ਮਾਣ ਸਤਿਕਾਰ ’ਚ ਵਾਧੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ’ਚ ਆਪੋ ਆਪਣਾ ਯੋਗਦਾਨ ਪਾਉਣ ਦੀ ਵੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਛੁੱਟੀ 'ਤੇ ਆਏ ਫੌਜੀ ਦਾ ਸ਼ਰਮਨਾਕ ਕਾਰਾ, ਪ੍ਰੇਮਿਕਾ ਨਾਲ ਕਰ 'ਤਾ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8