ਗਾਲੀ ਗਲੋਚ ਕਰਨ ਵਾਲੇ ਖਿਲਾਫ ਮਾਮਲਾ ਦਰਜ

Tuesday, Feb 20, 2018 - 06:13 PM (IST)

ਝਬਾਲ/ਬੀੜ ਸਾਹਿਬ (ਲਾਲੂ ਘੁੰਮਣ, ਬਖਤਾਵਰ, ਭਾਟੀਆ) - ਸਾਂਝੀ ਮੀਟਿੰਗ ਦੌਰਾਨ ਇਕੱਤਰ ਹੋਏ ਮੋਹਤਬਾਰਾਂ ਨੂੰ ਗਾਲੀ ਗਲੋਚ ਕਰਨ ਦੇ ਮਾਮਲੇ 'ਚ ਪਿੰਡ ਪੰਜਵੜ ਵਾਸੀ ਅਵਤਾਰ ਸਿੰਘ ਭੋਲਾ ਪੁੱਤਰ ਸੂਰਤਾ ਸਿੰਘ ਵਿਰੋਧ ਥਾਣਾ ਝਬਾਲ ਦੀ ਪੁਲਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। 
ਪੁਲਸ ਨੂੰ ਕੀਤੀ ਗਈ ਸ਼ਿਕਾਇਤ 'ਚ ਬਲਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦ ਸਿੰਘਾਂ ਪੰਜਵੜ ਵਿਖੇ ਪਿੰਡ ਮੋਹਤਬਾਰਾਂ ਦੀ ਸਾਂਝੀ ਮੀਟਿੰਗ ਚੱਲ ਰਹੀ ਸੀ, ਜਿੱਥੇ ਪਹੁੰਚ ਕੇ ਅਵਤਾਰ ਸਿੰਘ ਭੋਲਾ ਵੱਲੋਂ ਮੋਹਤਬਾਰ ਵਿਅਕਤੀਆਂ ਨਾਲ ਬਦਸਲੂਕੀ ਕਰਦਿਆਂ ਗਾਲੀ ਗਲੋਚ ਕੀਤੀ ਕੀਤੀ ਗਈ ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਥਾਣਾ ਝਬਾਲ ਦੇ ਮੁੱਖੀ ਇੰ. ਮਨੋਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁੱਦਈ ਬਲਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਦੇ ਬਿਆਨਾ ਦੇ ਆਧਾਰ 'ਤੇ ਅਵਤਾਰ ਸਿੰਘ ਉਰਫ ਭੋਲਾ ਪੁੱਤਰ ਸੂਰਤਾ ਸਿੰਘ ਵਾਸੀ ਪੰਜਵੜ ਵਿਰੋਧ ਮਾਮਲਾ ਦਰਜ ਕਰਦਿਆ ਥਾਣਾ ਝਬਾਲ ਵਿਖੇ 107/151 ਤਹਿਤ ਕੇਸ ਦਰਜ ਕਰਨ ਉਪਰੰਤ ਅਵਤਾਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।


Related News