ਭੁਲੇਖੇ ਨਾਲ ਗਲਤ ਦਵਾਈ ਖਾਣ ’ਤੇ ਨੌਜਵਾਨ ਦੀ ਹੋਈ ਮੌਤ

Tuesday, Mar 02, 2021 - 10:04 AM (IST)

ਭੁਲੇਖੇ ਨਾਲ ਗਲਤ ਦਵਾਈ ਖਾਣ ’ਤੇ ਨੌਜਵਾਨ ਦੀ ਹੋਈ ਮੌਤ

ਸਾਦਿਕ (ਪਰਮਜੀਤ) - ਪਿੰਡ ਪਿੰਡੀ ਬਲੋਚਾਂ ਦੇ ਇਕ ਨੌਜਵਾਨ ਦੀ ਗਲਤ ਦਵਾਈ ਖਾਣ ਨਾਲ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ (20) ਪੁੱਤਰ ਬੇਅੰਤ ਸਿੰਘ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਰਕੇ ਉਸ ਦੀ ਦਵਾਈ ਚੱਲ ਰਹੀ ਸੀ। ਬੀਤੀ ਰਾਤ ਜਦੋਂ ਉਸ ਨੂੰ ਤਕਲੀਫ ਹੋਈ ਤਾਂ ਉਸ ਨੇ ਦਵਾਈ ਦੇ ਭੁਲੇਖੇ ਕੋਈ ਹੋਰ ਗਲਤ ਦਵਾਈ ਖਾ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ - ਗ਼ਮਗੀਨ ਮਾਹੌਲ ’ਚ BSF ਦੇ ਜਵਾਨ ‘ਰਛਪਾਲ’ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪਰਿਵਾਰ (ਤਸਵੀਰਾਂ)

ਘਟਨਾ ਦੀ ਸੂਚਨਾ ਮਿਲਦੇ ਹੀ ਏ. ਐੱਸ. ਆਈ. ਜਗਦੇਵ ਸਿੰਘ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ। ਜਗਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਰੰਮਦੀਪ ਕੌਰ ਦੇ ਬਿਆਨਾਂ ’ਤੇ ਥਾਣਾ ਸਾਦਿਕ ਵੱਲੋਂ ਸੀ. ਆਰ. ਪੀ. ਸੀ. ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ । ਮ੍ਰਿਤਕ ਦਾ ਹਾਲੇ ਵਿਆਹ ਹੋਣਾ ਸੀ ਅਤੇ ਮਾਪਿਆਂ ਨੇ ਗਮਗੀਨ ਮਾਹੌਲ ਵਿਚ ਮ੍ਰਿਤਕ ਦੇ ਸਿਰ ਸਿਹਰੇ ਬੰਨ੍ਹ ਕੇ ਅੰਤਿਮ ਸੰਸਕਾਰ ਕੀਤਾ ।

ਪੜ੍ਹੋ ਇਹ ਵੀ ਖ਼ਬਰ - ਨਸ਼ੇ ਵਾਲਾ ਟੀਕਾ ਲਾਉਣ ਕਾਰਨ ਉਜੜਿਆ ਹੱਸਦਾ-ਵੱਸਦਾ ਘਰ, ਸ਼ਮਸ਼ਾਨਘਾਟ ਕੋਲੋ ਮਿਲੀ ਲਾਸ਼

ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਣ ਆਏ ‘ਗੁਰਜੀਤ ਔਜਲਾ’ ਨੇ ਵਿਰੋਧੀਆਂ ਨੂੰ ਲਾਇਆ ‘ਸਿਆਸੀ ਟੀਕਾ’


author

rajwinder kaur

Content Editor

Related News