ਟਿਊਬਵੈੱਲ ਦਾ ਕੁਨੈਕਸ਼ਨ ਟਰਾਂਸਫਰ ਕਰਨ ਲਈ ਐਕਸੀਅਨ ਨੇ ਲਏ 45 ਹਜ਼ਾਰ ਰੁਪਏ, ਵਿਜੀਲੈਂਸ ਵੱਲੋਂ ਕਾਬੂ

09/29/2023 10:17:29 PM

ਲਹਿਰਾਗਾਗਾ (ਗਰਗ/ ਜਿੰਦਲ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੀ.ਐੱਸ.ਪੀ.ਸੀ.ਐੱਲ. ਦਫਤਰ ਲਹਿਰਾ, ਸੰਗਰੂਰ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ (ਐਕਸ.ਈ.ਐੱਨ.) ਮੁਨੀਸ਼ ਕੁਮਾਰ ਜਿੰਦਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਬਲਾਕ ਦੇ ਪਿੰਡ ਹਰਿਆਉ ਦੇ ਰਹਿਣ ਵਾਲੇ ਸੁਖਚੈਨ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - iPhone 15 ਖ਼ਰੀਦ ਕੇ ਪਛਤਾ ਰਹੇ ਨੇ ਲੋਕ! ਸਿਰਦਰਦ ਬਣੀਆਂ ਇਹ ਸਮੱਸਿਆਵਾਂ

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਮੇਜਰ ਸਿੰਘ ਵਾਸੀ ਪਿੰਡ ਢੀਂਡਸਾ, ਬਲਾਕ ਲਹਿਰਾ ਆਪਣਾ ਟਿਊਬਵੈੱਲ ਕੁਨੈਕਸ਼ਨ ਪਿੰਡ ਛਾਜਲੀ ਵਿਚ ਤਬਦੀਲ ਕਰਨਾ ਚਾਹੁੰਦਾ ਹੈ। ਮੇਜਰ ਸਿੰਘ ਬਜ਼ੁਰਗ ਵਿਅਕਤੀ ਹੋਣ ਕਾਰਨ ਸ਼ਿਕਾਇਤਕਰਤਾ ਸੁਖਚੈਨ ਸਿੰਘ ਨੂੰ ਕੁਨੈਕਸ਼ਨ ਟਰਾਂਸਫਰ ਕਰਵਾਉਣ ਲਈ ਆਪਣੇ ਕੇਸ ਦੀ ਪੈਰਵੀ ਕਰਨ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਇਸ ਸਬੰਧੀ ਐਕਸੀਅਨ ਮੁਨੀਸ਼ ਕੁਮਾਰ ਜਿੰਦਲ ਨੂੰ ਮਿਲਿਆ ਤਾਂ ਉਸ ਨੇ ਇਸ ਟਿਊਬਵੈੱਲ ਕੁਨੈਕਸ਼ਨ ਨੂੰ ਤਬਦੀਲ ਕਰਨ ਲਈ 45000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - World Cup 2023 ਲਈ ਭਾਰਤੀ ਟੀਮ 'ਚ ਵੱਡਾ ਬਦਲਾਅ, 2011 ਵਿਸ਼ਵ ਕੱਪ ਖੇਡ ਚੁੱਕੇ ਖਿਡਾਰੀ ਦੀ ਅਚਾਨਕ ਹੋਈ ਐਂਟਰੀ

ਬੁਲਾਰੇ ਨੇ ਅੱਗੇ ਦੱਸਿਆ ਕਿ ਬਿਉਰੋ ਦੀ ਪਟਿਆਲਾ ਰੇਂਜ ਨੇ ਮੁਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਪਰੋਕਤ ਸੀਨੀਅਰ ਐਕਸੀਅਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੇ ਥਾਣੇ ਵਿਚ ਮੁਨੀਸ਼ ਕੁਮਾਰ ਜਿੰਦਲ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News