ਫ਼ਿਲਮ 'ਯਾਰੀਆਂ 2' ਦੀ ਟੀਮ ਨੇ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਮੁਆਫ਼ੀਨਾਮਾ, ਦਿਵਾਇਆ ਇਹ ਭਰੋਸਾ

09/27/2023 6:18:58 PM

ਅੰਮ੍ਰਿਤਸਰ (ਬਿਊਰੋ) : ਫ਼ਿਲਮ 'ਯਾਰੀਆਂ 2' ਆਪਣੇ ਇਕ ਗੀਤ ਦੇ ਵਿਵਾਦਿਤ ਸੀਨ ਨੂੰ ਲੈ ਕੇ ਕਾਫ਼ੀ ਚਰਚਾ 'ਚ ਹੈ। ਇਸ ਸੀਨ ਦਾ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ, ਜਿਸ ਤੋਂ ਬਾਅਦ ਫ਼ਿਲਮ ਦੀ ਟੀਮ ਨੇ ਐੱਸ.ਜੀ.ਪੀ.ਸੀ. , ਸ੍ਰੀ ਅਕਾਲ ਤਖ਼ਤ ਸਮੇਤ ਪੂਰੀ ਸਿੱਖ ਕੌਮ ਤੋਂ ਲਿਖ਼ਤੀ ਰੂਪ 'ਚ ਮੁਆਫ਼ੀ ਮੰਗੀ ਹੈ ਅਤੇ ਅਜਿਹੀ ਗਲਤੀ ਦੁਬਾਰਾ ਨਾ ਕਰਨ ਦਾ ਵਿਸ਼ਵਾਸ ਦਿਵਾਇਆ ਹੈ। ਇਸ ਵਿਵਾਦਿਤ ਦ੍ਰਿਸ਼ 'ਚ ਇਕ ਗੈਰ-ਸਿੱਖ ਵਿਅਕਤੀ ਨੂੰ ਸ੍ਰੀ ਸਾਹਿਬ ਪਹਿਨੇ ਹੋਏ ਦਿਖਾਇਆ ਗਿਆ ਹੈ। ਐੱਸ.ਜੀ.ਪੀ.ਸੀ. ਨੇ ਵੀ ਇਸ ਗੱਲ 'ਤੇ ਇਤਰਾਜ਼ ਜਤਾਇਆ ਹੈ ਅਤੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਘਟਨਾ ਨੂੰ ਸਵੀਕਾਰ ਨਾ ਕਰ ਸਕਣ ਵਾਲੀ ਦੱਸਿਆ ਹੈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਪਰਾਲੀ ਦਾ ਸਹੀ ਉਪਚਾਰ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ, ਕੀਤੀ ਇਹ ਅਪੀਲ

ਕਾਨੂੰਨੀ ਕਾਰਵਾਈ ਤੋਂ ਬਚਣ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਹੁਣ ਫ਼ਿਲਮ ਦੇ ਨਿਰਮਾਤਾ ਵਿਨੈ ਸਪਰੂ, ਰਾਧਿਕਾ ਰਾਓ ਅਤੇ ਟੀ-ਸੀਰੀਜ਼ ਗਰੁੱਪ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੁਆਫ਼ੀ ਮੰਗਦੇ ਹੋਏ ਇਕ ਪੱਤਰ ਲਿਖਿਆ ਹੈ। ਇਸ ਪੱਤਰ 'ਚ ਉਨ੍ਹਾਂ ਨੇ ਫ਼ਿਲਮ 'ਯਾਰੀਆਂ 2' ਦੇ ਵਿਵਾਦਿਤ ਗੀਤ 'ਚੋਂ ਇਤਰਾਜ਼ਯੋਗ ਦ੍ਰਿਸ਼ਾਂ ਨੂੰ ਹਟਾਉਣ ਅਤੇ ਯੂ-ਟਿਊਬ ਤੋਂ ਬਦਲਣ ਬਾਰੇ ਦੱਸਿਆ ਹੈ। ਉਨ੍ਹਾਂ ਨੇ ਦੁਬਾਰਾ ਅਜਿਹੀ ਗਲਤੀ ਨਾ ਕਰਨ ਦਾ ਵਿਸ਼ਵਾਸ ਦਿਵਾਉਂਦੇ ਹੋਏ ਪੂਰੀ ਸਿੱਖ ਕੌਮ ਤੋਂ ਮੁਆਫ਼ੀ ਮੰਗੀ ਹੈ।

 

ਇਹ ਵੀ ਪੜ੍ਹੋ : ICP ਅਟਾਰੀ 'ਤੇ 11 ਸਾਲ ਬਾਅਦ ਵੀ ਨਹੀਂ ਲੱਗਿਆ ਟਰੱਕ ਸਕੈਨਰ, ਗ੍ਰਹਿ ਮੰਤਰੀ ਸ਼ਾਹ ਅੱਗੇ ਵਪਾਰੀ ਚੁੱਕਣਗੇ ਮੁੱਦਾ

ਦੱਸ ਦੇਈਏ ਕਿ ਸਿੱਖ ਰਹਿਤ ਮਰਿਆਦਾ ਅਤੇ ਭਾਰਤੀ ਸੰਵਿਧਾਨ ਅਨੁਸਾਰ ਕੇਵਲ ਇਕ ਅੰਮ੍ਰਿਤਧਾਰੀ ਸਿੱਖ ਹੀ ਕਿਰਪਾਨ ਪਹਿਨਣ ਦਾ ਅਧਿਕਾਰੀ ਹੈ। ਕਿਸੇ ਗੈਰ-ਸਿੱਖ ਨੂੰ ਇਸ ਦੀ ਇਜਾਜ਼ਤ ਨਹੀਂ ਹੈ। ਪਰ ਇਸ ਗੀਤ 'ਚ ਇਕ ਕਲੀਨ-ਸ਼ੇਵਨ ਵਿਅਕਤੀ ਸਿੱਖ ਸਰੂਪ ਵਾਲੀ ਕਿਰਪਾਨ ਪਹਿਨੇ ਹੋਏ ਦਿਖਾਈ ਦੇ ਰਿਹਾ ਹੈ, ਜੋ ਕਿ T-Series ਦੇ YouTube ਚੈਨਲ 'ਤੇ ਦੇਖਿਆ ਜਾ ਸਕਦਾ ਹੈ। ਇਸ ਗੀਤ ਦੇ ਪ੍ਰਸਾਰ ਨੂੰ ਤੁਰੰਤ ਬੰਦ ਕਰਨ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha