ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲੇ ਯਾਦਵਿੰਦਰ ਬੁੱਟਰ, ਮੁੜ ਕੇਂਦਰੀ ਮੰਤਰੀ ਬਣਨ ’ਤੇ ਦਿੱਤੀਆਂ ਸ਼ੁਭਕਾਮਨਾਵਾਂ

Wednesday, Jun 12, 2024 - 10:01 PM (IST)

ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਮਿਲੇ ਯਾਦਵਿੰਦਰ ਬੁੱਟਰ, ਮੁੜ ਕੇਂਦਰੀ ਮੰਤਰੀ ਬਣਨ ’ਤੇ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, (ਜ.ਬ.)- ਅੱਜ ਪੰਜਾਬ ਭਾਜਪਾ ਦੇ ਸਪੋਕਸਮੈਨ ਅਤੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਕੇਂਦਰ ਦੇ ਨਵ-ਨਿਯੁਕਤ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕੀਤੀ। ਬੁੱਟਰ ਨੇ ਹਰਦੀਪ ਸਿੰਘ ਪੁਰੀ ਨੂੰ ਜਿਥੇ ਦੂਸਰੀ ਵਾਰ ਕੇਂਦਰੀ ਕੈਬਨਿਟ ਮੰਤਰੀ ਬਣਨ ਲਈ ਸ਼ੁਭਕਾਮਨਾਵਾਂ ਦਿੱਤੀਆਂ, ਉਥੇ ਹੀ ਦੇਸ਼ ਅੰਦਰ ਲਗਾਤਾਰ ਤੀਸਰੀ ਵਾਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਣਨ ’ਤੇ ਵੀ ਵਧਾਈ ਦਿੱਤੀ।

ਇਸ ਮੌਕੇ ਬੁੱਟਰ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ’ਤੇ ਭਰੋਸਾ ਪ੍ਰਗਟਾ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਦੇਸ਼ ਵਾਸੀ ਭਾਜਪਾ ਦੀ ਸਰਕਾਰ ਤੋਂ ਬਹੁਤ ਖੁਸ਼ ਅਤੇ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਪੂਰੀ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿਚ ਵੀ ਜਿੱਥੇ ਦੇਸ਼ ਦਾ ਸਰਵਪੱਖੀ ਵਿਕਾਸ ਹੋਵੇਗਾ, ਉਥੇ ਹੀ ਪੰਜਾਬ ਨਾਲ ਜੁੜੇ ਅਨੇਕਾਂ ਮਸਲੇ ਵੀ ਹੱਲ ਹੋਣਗੇ। ਨਾਲ ਹੀ ਭਾਰਤ ਪੂਰੀ ਦੁਨੀਆ ਵਿਚ ਅਗਾਂਹਵਧੂ ਦੇਸ਼ਾਂ ਦੀ ਸੂਚੀ ਵਿਚ ਉਭਰੇਗਾ।

ਬੁੱਟਰ ਨੇ ਕੇਂਦਰੀ ਮੰਤਰੀ ਨਾਲ ਪੰਜਾਬ ਦੇ ਮੌਜੂਦਾ ਸਿਆਸੀ ਅਤੇ ਸਮਾਜਿਕ ਮੁੱਦਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਨਾਲ ਹੀ ਭਰੋਸਾ ਦਿੱਤਾ ਕਿ ਉਹ ਪੰਜਾਬ ਅੰਦਰ ਭਾਜਪਾ ਨੂੰ ਹੋਰ ਮਜਬੂਤ ਕਰਨ ਲਈ ਦਿਨ-ਰਾਤ ਕੰਮ ਕਰਦੇ ਰਹਿਣਗੇ।


author

Rakesh

Content Editor

Related News