375 ਕਿ.ਮੀ ਸਾਈਕਲ ਚਲਾ ਦਿੱਲੀ ਦੇ ਟਿਕਰੀ ਬਾਰਡਰ ਪੁੱਜਾ ਪਿੰਡ ਨੰਦਗੜ੍ਹ ਦਾ ਯਾਦਵਿੰਦਰ ਸਿੰਘ

01/18/2021 2:45:22 PM

ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਕਿਸਾਨੀ ਸੰਘਰਸ਼ ਦੇ ਚਲਦਿਆਂ ਹਰ ਕਿਸਾਨ ਆਪਣੇ ਪੱਧਰ ’ਤੇ ਯੋਗਦਾਨ ਪਾ ਰਿਹਾ ਹੈ। ਕੇਂਦਰ ਸਰਕਾਰ ਤੋਂ ਖੇਤੀ ਸੰਬੰਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਜਾਰੀ ਹੈ। ਇਸੇ ਸੰਘਰਸ਼ ਵਿਚ ਹਿੱਸਾ ਪਾਉਣ ਲਈ ਇਸ ਖ਼ੇਤਰ ਦੇ ਪਿੰਡ ਨੰਦਗੜ੍ਹ ਦੇ ਨੌਜਵਾਨ ਯਾਦਵਿੰਦਰ ਸਿੰਘ ਉਮਰ 28 ਸਾਲ ਨੇ ਸਾਈਕਲ ਉਪਰ 375 ਕਿਲੋਮੀਟਰ ਦਾ ਸਫ਼ਰ ਲਗਭਗ 27 ਘੰਟਿਆਂ ਵਿੱਚ ਪੂਰਾ ਕੀਤਾ ਤੇ ਚਾਰ ਪੰਜ ਦਿਨ ਟਿਕਰੀ ਬਾਰਡਰ ’ਤੇ ਰਿਹਾ । 

ਪੜ੍ਹੋ ਇਹ ਵੀ ਖ਼ਬਰ - Health Tips: ਜ਼ਿਆਦਾ ਗੁੱਸਾ ਆਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਅਪਣਾਓ ਇਹ ਨੁਸਖ਼ੇ

ਪੜ੍ਹੋ ਇਹ ਵੀ ਖ਼ਬਰ - ਸੋਮਵਾਰ ਨੂੰ ਇੰਝ ਕਰੋ ਸ਼ਿਵ ਜੀ ਦੀ ਪੂਜਾ, ਘਰ ਆਵੇਗਾ ਧੰਨ ਤੇ ਪੂਰੀ ਹੋਵੇਗੀ ਹਰੇਕ ਮਨੋਕਾਮਨਾ

ਜਗਬਾਣੀ ਨਾਲ ਗੱਲਬਾਤ ਦੌਰਾਨ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦੀ ਜਵਾਨੀ ਨੂੰ ਨਸ਼ੇੜੀ ਕਹਿ ਕੇ ਪ੍ਰਚਾਰਿਆ ਜਾ ਰਿਹਾ ਸੀ। ਉਨ੍ਹਾਂ ਨੂੰ ਜੁਆਬ ਦੇਣ ਲਈ ਉਸ ਨੇ ਸਾਈਕਲ ਉੱਪਰ ਸਫ਼ਰ ਤੈਅ ਕਰਕੇ ਪੰਜਾਬ ਦੀ ਜਵਾਨੀ ਦੀ ਝਲਕ ਪੇਸ਼ ਕੀਤੀ ਹੈ। ਦੱਸਣਯੋਗ ਹੈ ਕਿ ਇਸ ਯਾਤਰਾ ਵਿੱਚ ਇੱਕ ਸਾਥੀ ਸੁਮਿਲ ਬਵੇਜਾ ਸ੍ਰੀ ਮੁਕਤਸਰ ਸਾਹਿਬ ਤੋਂ ਵੀ ਸ਼ਾਮਲ ਸੀ। ਇਨ੍ਹਾਂ ਦੋਹਾਂ ਨੌਜਵਾਨਾਂ ਨੂੰ ਟਿਕਰੀ ਬਾਰਡਰ ਦੀ ਮੁੱਖ ਸਟੇਜ ਤੋਂ ਇਸ ਸ਼ਲਾਘਾਯੋਗ ਕਦਮ ਲਈ ਸਨਮਾਨਿਤ ਵੀ ਕੀਤਾ ਗਿਆ, ਜੋ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ। 

ਪੜ੍ਹੋ ਇਹ ਵੀ ਖ਼ਬਰ - ਅੱਜ ਹੀ ਛੱਡ ਦਿਓ ਇਹ ਕੰਮ ਨਹੀਂ ਤਾਂ ਕਰਜ਼ੇ ’ਚ ਡੁੱਬ ਸਕਦੀ ਹੈ ਤੁਹਾਡੀ ਸਾਰੀ ਜ਼ਿੰਦਗੀ


rajwinder kaur

Content Editor

Related News