ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਨੂੰ ਮਿਲੀ ਜ਼ਮਾਨਤ, ਕਾਊਂਟਿੰਗ ਸੈਂਟਰ ਤੋਂ ਕੀਤਾ ਗਿਆ ਸੀ ਗ੍ਰਿਫ਼ਤਾਰ
Monday, Dec 22, 2025 - 01:23 PM (IST)
ਖੰਨਾ (ਵਿਪਨ): ਖੰਨਾ ਵਿਖੇ 17 ਦਸੰਬਰ ਨੂੰ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਵੋਟਾਂ ਦੀ ਗਿਣਤੀ ਦੌਰਾਨ ਕਾਉਂਟਿੰਗ ਸੈਂਟਰ ਤੋਂ ਗ੍ਰਿਫ਼ਤਾਰ ਕੀਤੇ ਗਏ ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਖੰਨਾ ਦੀ ਅਦਾਲਤ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਯਾਦਵਿੰਦਰ ਸਿੰਘ ਯਾਦੂ ਨੂੰ ਜ਼ਮਾਨਤ ਦੇਣ ਦੇ ਹੁਕਮ ਜਾਰੀ ਕੀਤੇ। ਇਸ ਤੋਂ ਬਾਅਦ ਉਨ੍ਹਾਂ ਦੀ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਈ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਵੋਟਾਂ ਦੀ ਗਿਣਤੀ ਦੌਰਾਨ ਕਾਉਂਟਿੰਗ ਸੈਂਟਰ ‘ਤੇ ਪੁਲਿਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
