ਕਿਸਾਨਾਂ ਲਈ ਸਾਲ 2020 ਰਿਹਾ ਚੁਣੌਤੀਆਂ ਭਰਿਆ

12/31/2020 4:30:12 PM

ਸਾਹਨੇਵਾਲ (ਹਨੀ) : ਸਾਲ 2020 ਦਾ ਵਰ੍ਹਾ ਪੂਰੇ ਦੇਸ਼ ਦੇ ਕਿਸਾਨਾਂ ਲਈ ਚੁਣੌਤੀਆਂ ਭਰਿਆਂ ਰਿਹਾ ਤੇ ਕਿਸਾਨਾਂ ਨੂੰ ਇਸ ਵਰ੍ਹੇ ਵਿਚ ਬਹੁਤ ਹੀ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਜਿੱਥੇ ਸਾਹਨੇਵਾਲ ਦੇ ਕੁਝ ਦੁਕਾਨਦਾਰਾਂ ਵੱਲੋਂ 31 ਦਸੰਬਰ ਦੀ ਰਾਤ ਨੂੰ ਕੈਂਡਲ ਮਾਰਚ ਕੱਢ ਕੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਫੈਸਲਾ ਲਿਆ ਹੈ, ਉਥੇ ਹੁਣ ਕਸਬੇ ਦੇ ਕਿਸਾਨਾਂ, ਨੌਜਵਾਨਾਂ ਤੇ ਪਿੰਡ ਵਾਸੀਆਂ ਵੱਲੋਂ ਦਿੱਲੀ ਵਿਖੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ’ਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ।

ਨਵੇਂ ਵਰ੍ਹੇ ਦਾ ਜਸ਼ਨ ਕਿਸਾਨਾਂ ਦੀ ਜਿੱਤ ਲਈ ਅਰਦਾਸ ਕਰ ਕੇ ਮਨਾਓ : ਵਿਜੇ ਪੁਰੀ
ਸਮਾਜਸੇਵੀ ਵਿਜੇ ਪੁਰੀ ਨੇ ਕਿਹਾ ਕਿ ਇਸ ਸਾਲ ਨਵੇਂ ਵਰ੍ਹੇ ਦਾ ਜਸ਼ਨ ਆਪਣੇ ਪਰਿਵਾਰ ਨਾਲ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੀ ਜਿੱਤ ਲਈ ਪ੍ਰਮਾਤਮਾ ਅੱਗੇ ਅਰਦਾਸ ਕਰ ਕੇ ਮਨਾਓ।

ਇਹ ਵੀ ਪੜ੍ਹੋ : ਦੋ ਮੋਟਰਸਾਈਕਲਾਂ ਦੀ ਟੱਕਰ ਕਾਰਨ 28 ਸਾਲਾ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

ਸਾਲ 2021 ਕਿਸਾਨਾਂ ਲਈ ਖੁਸ਼ੀਆਂ ਦਾ ਸੁਨੇਹਾ ਲੈ ਕੇ ਆਵੇ : ਸ਼ਸ਼ੀਕਾਂਤ
ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸੈਕਟਰੀ ਸ਼ਸ਼ੀਕਾਂਤ ਨੇ ਕਿਹਾ ਕਿ 31 ਦਸੰਬਰ ਦੀ ਰਾਤ ਨੂੰ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਪ੍ਰਮਾਤਮਾ ਅੱਗੇ ਅਰਦਾਸ ਕਰਨੀ ਚਾਹੀਦੀ ਹੈ ਕਿ ਸਾਲ 2021 ਕਿਸਾਨਾਂ ਲਈ ਖੁਸ਼ੀ ਦਾ ਸੁਨੇਹਾ ਲੈ ਕੇ ਆਵੇ।

ਲੋਕ 31 ਦਸੰਬਰ ਦੀ ਰਾਤ ਨੂੰ ਪਟਾਕੇ ਨਾ ਚਲਾਉਣ : ਰਮੇਸ਼ ਕੁਮਾਰ
ਦੁਕਾਨਦਾਰ ਮਾਲਕ ਰਮੇਸ਼ ਕੁਮਾਰ ਨੇ ਕਿਹਾ ਕਿ ਇਸ ਵਾਰ 31 ਦਸੰਬਰ ਦੀ ਰਾਤ ਨੂੰ ਸਾਨੂੰ ਪਟਾਕੇ ਨਹੀਂ ਚਲਾਉਣੇ ਚਾਹੀਦੇ ਸਗੋਂ ਆਪਣੇ-ਆਪਣੇ ਘਰਾਂ ’ਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੀ ਸੁੱਖ-ਸ਼ਾਂਤੀ ਲਈ ਹਵਨ ਕਰਵਾਉਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ ਤੋਂ ਬਾਅਦ ਹੀ ਨਵਾਂ ਸਾਲ ਮਨਾਉਣਗੇ 'ਵੈਟਨਰੀ ਇੰਸਪੈਕਟਰ' : ਸੱਚਰ

ਦੱਸਣਯੋਗ ਹੈ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਨੇ ਚਾਰ ਪ੍ਰਸਤਾਵ ਰੱਖੇ ਸਨ, ਜਿਨ੍ਹਾਂ ਵਿੱਚੋ ਦੋ 'ਤੇ ਸਹਿਮਤੀ ਬਣ ਗਈ ਹੈ। ਵਾਤਾਵਰਣ ਸਬੰਧੀ ਆਰਡੀਨੈਂਸ 'ਤੇ ਰਜ਼ਾਮੰਦੀ ਹੋ ਗਈ ਹੈ। ਐੱਮ.ਐੱਸ.ਪੀ. 'ਤੇ ਕਾਨੂੰਨ ਨੂੰ ਲੈ ਕੇ ਚਰਚਾ ਜਾਰੀ ਹੈ। ਅਸੀਂ ਐੱਮ.ਐੱਸ.ਪੀ. 'ਤੇ ਲਿਖਤੀ ਭਰੋਸਾ ਦੇਣ ਲਈ ਤਿਆਰ ਹਾਂ। ਐੱਮ.ਐੱਸ.ਪੀ. ਜਾਰੀ ਰਹੇਗੀ। ਬਿਜਲੀ ਬਿੱਲ ਨੂੰ ਲੈ ਕੇ ਵੀ ਸਹਿਮਤੀ ਬਣ ਗਈ ਹੈ। ਪਰਾਲੀ ਦੇ ਮੁੱਦੇ 'ਤੇ ਵੀ ਰਜ਼ਾਮੰਦੀ ਹੋ ਗਈ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਮੁੱਦਿਆਂ 'ਤੇ ਕਿਸਾਨ-ਸਰਕਾਰ ਵਿਚਾਲੇ 50 ਫੀਸਦੀ ਸਹਿਮਤੀ ਬਣ ਗਈ ਹੈ। ਕਿਸਾਨਾਂ ਲਈ ਸਨਮਾਨ ਅਤੇ ਸੰਵੇਦਨਾ ਹੈ। ਉਮੀਦ ਹੈ ਕਿ ਕਿਸਾਨ ਅਤੇ ਸਰਕਾਰ ਵਿੱਚ ਸਹਿਮਤੀ ਬਣੇਗੀ। ਕਮੇਟੀ ਬਣਾਉਣ ਲਈ ਸਰਕਾਰ ਪਹਿਲੇ ਦਿਨ ਤੋਂ ਤਿਆਰ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨ ਬਜ਼ੁਰਗਾਂ, ਬੱਚਿਆਂ ਅਤੇ ਔਰਤਾਂ ਨੂੰ ਘਰ ਵਾਪਸ ਭੇਜ ਦੇਣ।

ਇਹ ਵੀ ਪੜ੍ਹੋ : ਸਮੱਗਲਿੰਗ ਦੇ ਮਾਮਲੇ ਦੀ ਜਾਂਚ ਲਈ ਗਈ ਟੀਮ ’ਤੇ ਔਰਤਾਂ ਨੇ ਕੀਤਾ ਹਮਲਾ

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।


Anuradha

Content Editor

Related News