ਪੰਜਾਬ ਦੇ 13 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਵੱਲੋਂ 16 ਦਸੰਬਰ ਤੱਕ ਦੀ ਵੱਡੀ ਭਵਿੱਖਬਾਣੀ, ਪੜ੍ਹੋ ਤਾਜ਼ਾ ਅਪਡੇਟ

Friday, Dec 12, 2025 - 05:23 PM (IST)

ਪੰਜਾਬ ਦੇ 13 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਵੱਲੋਂ 16 ਦਸੰਬਰ ਤੱਕ ਦੀ ਵੱਡੀ ਭਵਿੱਖਬਾਣੀ, ਪੜ੍ਹੋ ਤਾਜ਼ਾ ਅਪਡੇਟ

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਠੰਡ ਨੇ ਕਹਿਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਤਾਜ਼ਾ ਅਪਡੇਟ ਸਾਂਝੀ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਵਿਚ ਸੂਬੇ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਅੱਜ ਤੋਂ ਲੈ ਕੇ 16 ਦਸੰਬਰ ਤੱਕ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ 13 ਜ਼ਿਲ੍ਹਿਆਂ ਲਈ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸਮੇਤ 13 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਬਣੀ ਰਹੇਗੀ। 

ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 17 ਦਸੰਬਰ ਨੂੰ ਹੋਵੇਗਾ...

PunjabKesari

ਮੌਸਮ ਵਿਭਾਗ ਵੱਲੋਂ ਉਂਝ ਬਾਰਿਸ਼ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ’ਚ ਅਗਲੇ 5 ਦਿਨਾਂ ਤੱਕ ਮੌਸਮ ਖ਼ੁਸ਼ਕ ਰਹੇਗਾ ਅਤੇ ਸੀਤ ਲਹਿਰਾ ਦਾ ਕਹਿਰ ਵਧਣ ਦੇ ਨਾਲ-ਨਾਲ ਸੰਘਣੀ ਧੁੰਦ ਵੀ ਪਵੇਗੀ। ਉਥੇ ਹੀ ਜੇਕਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿਚ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਵੀਰਵਾਰ ਨੂੰ ਆਦਮਪੁਰ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 4 ਡਿਗਰੀ ਰਿਹਾ, ਜਦਕਿ ਫਰੀਦਕੋਟ ਵਿੱਚ 4.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਸੂਬੇ ਦਾ ਔਸਤ ਘੱਟੋ-ਘੱਟ ਤਾਪਮਾਨ 0.4 ਡਿਗਰੀ ਘਟ ਗਿਆ, ਜਿਸ ਨਾਲ ਲੁਧਿਆਣਾ ਅਤੇ ਪਟਿਆਲਾ ਦਾ ਤਾਪਮਾਨ ਆਮ ਨਾਲੋਂ ਘੱਟ ਗਿਆ। ਜਦਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਥੋੜ੍ਹੀ ਗਿਰਾਵਟ ਦਰਜ ਕੀਤੀ ਗਈ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਸੰਘਣੀ ਧੁੰਦ ਪੈਣ ਕਾਰਨ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ ਅਤੇ ਵਾਹਨ ਚਾਲਕਾਂ ਨੂੰ ਵੀ ਘੱਟ ਰਫ਼ਤਾਰ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ ਗਈ ਹੈ। 
ਇਹ ਵੀ ਪੜ੍ਹੋ: ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਵੱਡੀ ਵਾਰਦਾਤ! ਨਿਹੰਗ ਬਾਣੇ 'ਚ ਆਏ ਨੌਜਵਾਨਾਂ ਨੇ ਕਰ 'ਤਾ ਵੱਡਾ ਕਾਂਡ


author

shivani attri

Content Editor

Related News