ਪੰਜਾਬੀਓ ਸਾਵਧਾਨ : ਹੋ ਗਿਆ ਯੈਲੋ ਅਲਰਟ ਜਾਰੀ, ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ

Saturday, Dec 27, 2025 - 09:56 AM (IST)

ਪੰਜਾਬੀਓ ਸਾਵਧਾਨ : ਹੋ ਗਿਆ ਯੈਲੋ ਅਲਰਟ ਜਾਰੀ, ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ

ਮੋਹਾਲੀ/ਚੰਡੀਗੜ੍ਹ: ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਹੀ ਸੰਘਣੀ ਧੁੰਦ ਦਾ ਕਹਿਰ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਅਨੁਸਾਰ ਇਹ ਸਥਿਤੀ 1 ਜਨਵਰੀ ਤੱਕ ਬਣੀ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਸਰਕਾਰ ਵੱਲੋਂ 'ਯੈਲੋ ਅਲਰਟ' ਜਾਰੀ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਸਮੇਤ ਅੰਮ੍ਰਿਤਸਰ ਅਤੇ ਹਲਵਾਰਾ ਵਿੱਚ ਵਿਜ਼ੀਬਿਲਟੀ ਜ਼ੀਰੋ ਦਰਜ ਕੀਤੀ ਗਈ ਹੈ, ਜਿਸ ਕਾਰਨ ਆਵਾਜਾਈ ਵਿੱਚ ਭਾਰੀ ਦਿੱਕਤਾਂ ਆ ਰਹੀਆਂ ਹਨ।

ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਹੋਇਆ ਹੈ, ਪਰ ਠੰਡ ਦਾ ਕਹਿਰ ਜਾਰੀ ਹੈ। ਗੁਰਦਾਸਪੁਰ ਸੂਬੇ ਵਿੱਚ ਸਭ ਤੋਂ ਠੰਡਾ ਰਿਹਾ, ਜਿੱਥੇ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ਵਿੱਚ ਮੈਦਾਨੀ ਇਲਾਕਿਆਂ ਦਾ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ 14.6 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਅਨੁਸਾਰ 27 ਦਸੰਬਰ ਤੋਂ ਹਿਮਾਲੀਅਨ ਖੇਤਰ ਵਿੱਚ ਇੱਕ ਕਮਜ਼ੋਰ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ, ਜਿਸ ਨਾਲ ਤਾਪਮਾਨ ਵਿੱਚ ਕੁਝ ਵਾਧਾ ਹੋਵੇਗਾ, ਜਦਕਿ 30 ਦਸੰਬਰ ਨੂੰ ਇੱਕ ਹੋਰ ਗੜਬੜੀ ਕਾਰਨ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ।

ਜਾਰੀ ਹੋਈ ਐਡਵਾਈਜ਼ਰੀ

ਵਧਦੀ ਠੰਡ ਅਤੇ ਧੁੰਦ ਨੂੰ ਮੁੱਖ ਰੱਖਦਿਆਂ ਪੰਜਾਬ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਲੋਕਾਂ ਨੂੰ ਠੰਡ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਜੇਕਰ ਸਿਹਤ ਠੀਕ ਨਾ ਲੱਗੇ ਤਾਂ ਤੁਰੰਤ ਡਾਕਟਰੀ ਸਹਾਇਤਾ ਲਈ ਜਾਵੇ।

ਅਗਲੇ ਤਿੰਨ ਦਿਨਾਂ ਦਾ ਮੌਸਮ ਅਨੁਮਾਨ:

28 ਦਸੰਬਰ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਮੋਹਾਲੀ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

29 ਦਸੰਬਰ: ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਸੰਘਣੀ ਧੁੰਦ ਰਹੇਗੀ, ਜਦਕਿ ਫਿਰੋਜ਼ਪੁਰ ਅਤੇ ਮੁਕਤਸਰ ਵਰਗੇ ਇਲਾਕਿਆਂ ਵਿੱਚ ਵੀ ਧੁੰਦ ਦਾ ਅਸਰ ਦਿਖੇਗਾ।

30 ਦਸੰਬਰ: ਜਲੰਧਰ, ਲੁਧਿਆਣਾ, ਸੰਗਰੂਰ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਜਾਰੀ ਰਹੇਗੀ।

ਮੌਸਮ ਮਾਹਿਰਾਂ ਅਨੁਸਾਰ ਇਸ ਦੌਰਾਨ ਮੌਸਮ ਖੁਸ਼ਕ ਬਣਿਆ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।


author

DILSHER

Content Editor

Related News