ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ ਸੰਭਾਵਨਾ
Saturday, Jun 20, 2026 - 06:19 PM (IST)
ਜਲੰਧਰ: ਭਾਰਤ ਮੌਸਮ ਵਿਗਿਆਨ ਵਿਭਾਗ ਨੇ ਪੰਜਾਬ ਲਈ ਅਗਲੇ 5 ਦਿਨਾਂ ਦੀ ਮੌਸਮ ਚੇਤਾਵਨੀ ਜਾਰੀ ਕੀਤੀ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਤੇਜ਼ ਹਨੇਰੀ, ਬਿਜਲੀ ਚਮਕਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 21 ਜੂਨ ਤੋਂ ਮੌਸਮ 'ਚ ਸਧਾਰਨ ਰਹਿਣ ਦੀ ਉਮੀਦ ਹੈ। ਹਾਲਾਂਕਿ ਮਾਲਵਾ ਦੇ ਸਿਰਫ਼ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ 'ਚ ਹੀ ਤੇਜ਼ ਹਨੇਰੀ ਦਾ ਯੈਲੋ ਅਲਰਟ ਰਹੇਗਾ। ਬਾਕੀ ਪੰਜਾਬ 'ਚ ਮੌਸਮ ਸਾਫ਼ ਰਹੇਗਾ।
ਇਹ ਵੀ ਪੜ੍ਹੋ-ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ ਤੱਕ ਹੋ ਗਿਆ ਨਵਾਂ ਐਲਾਨ
ਉੱਥੇ ਹੀ 22-23 ਜੂਨ ਨੂੰ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ ਅਤੇ ਪਟਿਆਲਾ 'ਚ ਫਿਰ ਹਨੇਰੀ-ਤੂਫਾਨ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਵੀ ਪੈ ਸਕਦੀ ਹੈ। 24 ਜੂਨ ਤੱਕ ਸੂਬੇ ਭਰ 'ਚ ਮੌਸਮ ਆਮ ਹੋ ਜਾਵੇਗਾ, ਕਿਤੇ ਵੀ ਕੋਈ ਚੇਤਾਵਨੀ ਨਹੀਂ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਛੁੱਟੀਆਂ ਦਾ ਬਦਲਿਆ ਸ਼ੈਡਿਊਲ, ਹੁਣ ਇਹ ਦਿਨ ਬੰਦ ਰਹਿਣਗੀਆਂ ਦੁਕਾਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
