ਪੰਜਾਬ ’ਚ ਯੈਲੋ ਅਲਰਟ, ਜਾਣੋ ਮੀਂਹ ਸਬੰਧੀ ਆਉਣ ਵਾਲੇ ਦਿਨਾਂ ਦਾ ਹਾਲ
Tuesday, Aug 01, 2023 - 08:35 AM (IST)
ਜਲੰਧਰ (ਪੁਨੀਤ)- ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਆਉਣ ਵਾਲੇ ਦਿਨਾਂ ’ਚ ਰਾਹਤ ਮਿਲੇਗੀ, ਕਿਉਂਕਿ ਮੌਸਮ ਵਿਭਾਗ ਨੇ ਪੰਜਾਬ ਵਿਚ 2 ਤੋਂ 4 ਅਗਸਤ ਤੱਕ ਭਾਰੀ ਮੀਂਹ ਦੀ ਸੰਭਾਵਨਾ ਪ੍ਰਗਟ ਕਰਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਦੌਰਾਨ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸੇ ਲੜੀ ਤਹਿਤ 1 ਅਗਸਤ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਸੂਬੇ ਦੇ ਬਾਕੀ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਇਹ ਵੀ ਪੜ੍ਹੋ: 68 ਮੰਜ਼ਿਲਾ ਟਾਵਰ ਤੋਂ ਡਿੱਗਣ ਕਾਰਨ ਮਸ਼ਹੂਰ ਸਟੰਟਮੈਨ ਦੀ ਮੌਤ, ਇਹ ਸੀ ਉਸ ਦੀ ਆਖ਼ਰੀ ਪੋਸਟ
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ 2 ਅਗਸਤ ਨੂੰ ਭਾਰੀ ਮੀਂਹ ਦੇ ਨਾਲ-ਨਾਲ ਹਲਕੀ ਗੜੇਮਾਰੀ ਵੀ ਹੋ ਸਕਦੀ ਹੈ। 4 ਅਗਸਤ ਤੱਕ ਘੱਟੋ-ਘੱਟ ਤਾਪਮਾਨ 28 ਡਿਗਰੀ ਦੇ ਨੇੜੇ ਰਹੇਗਾ ਜਦ ਕਿ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਤੋਂ ਹੇਠਾਂ 32 ਡਿਗਰੀ ਤੱਕ ਜਾਣ ਦੀ ਉਮੀਦ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।