ਪੰਜਾਬ 'ਚ ਗਰਮੀ ਨੂੰ ਲੈ ਕੇ 'ਯੈਲੋ ਅਲਰਟ' ਜਾਰੀ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

Friday, Apr 29, 2022 - 01:48 PM (IST)

ਪੰਜਾਬ 'ਚ ਗਰਮੀ ਨੂੰ ਲੈ ਕੇ 'ਯੈਲੋ ਅਲਰਟ' ਜਾਰੀ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਲੁਧਿਆਣਾ (ਨਰਿੰਦਰ) : ਪੰਜਾਬ 'ਚ ਲਗਾਤਾਰ ਵੱਧ ਰਹੀ ਗਰਮੀ ਕਾਰਨ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਦੇ ਮਾਹਿਰਾਂ ਨੇ ਦੱਸਿਆ ਹੈ ਕਿ ਸੂਬੇ 'ਚ ਆਉਣ ਵਾਲੇ ਦਿਨਾਂ ਦੌਰਾਨ ਗਰਮੀ ਹੋਰ ਵਧੇਗੀ। ਵਿਭਾਗ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ ਕਿ ਆਉਣ ਵਾਲੇ 4-5 ਦਿਨਾਂ 'ਚ ਗਰਮੀ ਦਾ ਕਹਿਰ ਪਹਿਲਾਂ ਤੋਂ ਵੀ ਜ਼ਿਆਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਪੁਰਾਣੇ ਖੂਹ 'ਚੋਂ ਮਿਲੇ ਮਨੁੱਖੀ ਪਿੰਜਰਾਂ 'ਤੇ ਹੋਏ ਅਧਿਐਨ ਦੌਰਾਨ ਸਾਹਮਣੇ ਆਈ ਇਹ ਵੱਡੀ ਗੱਲ

ਮੌਸਮ ਵਿਭਾਗ ਚੰਡੀਗੜ੍ਹ ਦੇ ਪ੍ਰਭਾਰੀ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਜਿਹੜੇ ਸ਼ਹਿਰ ਜਾਂ ਇਲਾਕੇ ਰਾਜਸਥਾਨ ਦੇ ਨਾਲ ਲੱਗਦੇ ਹਨ, ਉਨ੍ਹਾਂ 'ਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 45 ਡਿਗਰੀ ਸੈਲਸੀਅਸ ਜਾਂ ਫਿਰ ਇਸ ਤੋਂ ਜ਼ਿਆਦਾ ਵੀ ਰਹਿ ਸਕਦਾ ਹੈ। ਇਸ ਤੋਂ ਇਲਾਵਾ ਜਿਹੜੇ ਇਲਾਕੇ ਹਿਮਾਚਲ ਦੇ ਨਾਲ ਲੱਗਦੇ ਹਨ, ਉਨ੍ਹਾਂ 'ਚ ਤਾਪਮਾਨ ਦਾ ਪਾਰਾ 38 ਡਿਗਰੀ ਤੋਂ 40 ਡਿਗਰੀ ਸੈਲਸੀਅਸ ਵਿਚਕਾਰ ਰਹਿ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਵਿਭਾਗ ਦੀ ਚਿਤਾਵਨੀ, 4-5 ਦਿਨਾਂ 'ਚ ਵਧੇਗਾ ਗਰਮੀ ਦਾ ਕਹਿਰ

ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਗਰਮੀ ਦੇ ਮੱਦੇਨਜ਼ਰ ਖ਼ੁਦ ਨੂੰ ਬਚਾ ਕੇ ਰੱਖਣ ਦੀ ਸਲਾਹ ਦਿੱਤੀ ਗਈ ਹੈ। ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਗਰਮੀ ਤੋਂ ਬਚਣ ਲਈ ਪਾਣੀ ਦਾ ਜ਼ਿਆਦਾ ਇਸਤੇਮਾਲ ਕੀਤਾ ਜਾਵੇ ਅਤੇ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਬਿਨਾਂ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਾ ਨਿਕਲਿਆ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News