ਪੰਜਾਬ 'ਚ ਸੰਘਣੀ ਧੁੰਦ ਤੇ ਠੰਡ ਨੇ ਠਾਰੇ ਲੋਕ, ਮੌਸਮ ਵਿਭਾਗ ਨੇ ਜਾਰੀ ਕਰ ਦਿੱਤਾ 'ਯੈਲੋ ਅਲਰਟ' (ਤਸਵੀਰਾਂ)
Tuesday, Dec 20, 2022 - 11:55 AM (IST)
ਚੰਡੀਗੜ੍ਹ : ਪੂਰੇ ਉੱਤਰੀ ਭਾਰਤ ਸਮੇਤ ਪੰਜਾਬ 'ਚ ਠੰਡ ਦੇ ਨਾਲ-ਨਾਲ ਧੁੰਦ ਦੀ ਚਿੱਟੀ ਚਾਦਰ ਵਿੱਛ ਗਈ ਹੈ। ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਅੱਜ ਸਵੇਰੇ 5 ਵਜੇ ਤੋਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ, ਜਿਸ ਕਾਰਨ ਟ੍ਰੈਫਿਕ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਇਸ ਤੋਂ ਇਲਾਵਾ ਧੁੰਦ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ। ਧੁੰਦ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂਕਾਰਾਂ 'ਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ 'ਚ ਤਾਪਮਾਨ ਡਿੱਗਣ ਦੇ ਨਾਲ ਹੀ ਠੰਡ ਵੱਧ ਗਈ ਹੈ। ਖ਼ਰਾਬ ਵਿਜ਼ੀਬਿਲਟੀ ਕਾਰਨ ਗੱਡੀ ਚਲਾਉਣ ਵਾਲੇ ਲੋਕ ਕਾਫ਼ੀ ਪਰੇਸ਼ਾਨ ਹਨ। ਅੱਜ ਮੋਹਾਲੀ, ਸੰਗਰੂਰ, ਬਰਨਾਲਾ, ਅੰਮ੍ਰਿਤਸਰ, ਜਲੰਧਰ, ਬਠਿੰਡਾ ਅਤੇ ਲੁਧਿਆਣਾ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦੀ ਚਾਦਰ ਵਿੱਛੀ ਦਿਖਾਈ ਦਿੱਤੀ।
ਸੰਘਣੀ ਧੁੰਦ ਅਤੇ ਠੰਡ ਨੂੰ ਦੇਖਦੇ ਹੋਏ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ ਸਮੇਤ ਪੰਜਾਬ 'ਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਾਹਨੇਵਾਲ 'ਚ ਸੰਘਣੀ ਧੁੰਦ ਦਾ ਕਹਿਰ, ਸੜਕ ਹਾਦਸੇ ਦੌਰਾਨ ਕੰਪਿਊਟਰ ਅਧਿਆਪਕਾ ਦੀ ਮੌਤ
ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ 'ਚ ਇਨ੍ਹਾਂ ਸੂਬਿਆਂ 'ਚ ਸੀਤ ਲਹਿਰ ਜਾਰੀ ਰਹੇਗੀ। ਦਿੱਲੀ-ਐੱਨ. ਸੀ. ਆਰ., ਯੂ. ਪੀ. ਅਤੇ ਪੰਜਾਬ, ਹਰਿਆਣਾ ’ਚ ਪੂਰਾ ਹਫ਼ਤਾ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਉੱਥੇ ਹੀ, ਆਉਣ ਵਾਲੇ ਦਿਨਾਂ ’ਚ ਠੰਡ ਹੋਰ ਵਧਣ ਦੀ ਸੰਭਾਵਨਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ