ਪੰਜਾਬ ''ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
Tuesday, Jun 30, 2026 - 11:54 AM (IST)
ਜਲੰਧਰ (ਪੁਨੀਤ) : ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਪਿਛਲੇ 1-2 ਦਿਨਾਂ ਦੌਰਾਨ ਹਲਕੇ ਤੋਂ ਦਰਮਿਆਨਾ ਮੀਂਹ ਦਰਜ ਕੀਤਾ ਗਿਆ ਪਰ ਮਹਾਨਗਰ ਜਲੰਧਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਲੋਕਾਂ ਨੂੰ ਰਾਹਤ ਦੇਣ ਵਾਲਾ ਮੀਂਹ ਨਹੀਂ ਪੈ ਸਕਿਆ। ਐਤਵਾਰ ਨੂੰ ਸ਼ਹਿਰ ਵਿਚ ਕਿਤੇ-ਕਿਤੇ ਬੂੰਦਾਬਾਂਦੀ ਹੋਈ ਪਰ ਇਹ ਇੰਨੀ ਘੱਟ ਰਹੀ ਕਿ ਗਰਮੀ ਅਤੇ ਹੁੰਮਸ ’ਤੇ ਕੋਈ ਖਾਸ ਅਸਰ ਨਹੀਂ ਪਿਆ। ਇਸ ਕਾਰਨ ਸੋਮਵਾਰ ਨੂੰ ਤਾਪਮਾਨ ਵਿਚ ਫਿਰ ਵਾਧਾ ਦਰਜ ਕੀਤਾ ਗਿਆ ਅਤੇ ਲੋਕਾਂ ਨੂੰ ਸਾਰਾ ਦਿਨ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪਿਆ। ਜਲੰਧਰ ਦੇ ਵੱਧ ਤੋਂ ਵੱਧ ਤਾਪਮਾਨ ਵਿਚ ਐਤਵਾਰ ਦੇ ਮੁਕਾਬਲੇ ਸੋਮਵਾਰ ਨੂੰ 2 ਡਿਗਰੀ ਸੈਲਸੀਅਸ ਵਾਧਾ ਦਰਜ ਕੀਤਾ ਗਿਆ। ਤਾਪਮਾਨ ਵਧਣ ਨਾਲ ਹਵਾ ਵਿਚ ਨਮੀ ਵਧੇਰੇ ਹੋਣ ਨਾਲ ਹੁੰਮਸ ਵੀ ਵਧ ਗਿਆ, ਜਿਸ ਨਾਲ ਲੋਕਾਂ ਨੂੰ ਸਾਰਾ ਦਿਨ ਬੇਚੈਨੀ ਮਹਿਸੂਸ ਹੋਈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡਟੇ, ਪੜ੍ਹੋ ਪੂਰੀ ਖਬਰ
ਦੂਜੇ ਪਾਸੇ ਮੌਸਮ ਵਿਭਾਗ ਨੇ ਆਗਾਮੀ 1, 2 ਅਤੇ 3 ਜੁਲਾਈ ਲਈ ਪੰਜਾਬ ਵਿਚ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇਸ ਦੌਰਾਨ ਕਈ ਥਾਵਾਂ ’ਤੇ ਗਰਜ-ਚਮਕ ਦੇ ਨਾਲ ਮੀਂਹ, ਤੇਜ਼ ਹਵਾਵਾਂ ਅਤੇ ਕੁਝ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਵਿਭਾਗ ਅਨੁਸਾਰ ਵੱਖ-ਵੱਖ ਥਾਵਾਂ ’ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਬਿਜਲੀ ਡਿੱਗਣ ਦਾ ਵੀ ਖਦਸ਼ਾ ਹੈ। ਅਜਿਹੇ ਵਿਚ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੀਆਂ ਕੁਝ ਥਾਵਾਂ ’ਤੇ ਹਲਕੇ ਤੋਂ ਦਰਮਿਆਨਾ ਮੀਂਹ ਅਤੇ ਤੇਜ਼ ਹਵਾਵਾਂ ਚੱਲੀਆਂ, ਜਦਕਿ ਪੰਜਾਬ ਦੇ ਕੁਝ ਇਲਾਕਿਆਂ ਵਿਚ ਹੀਟ ਵੇਵ ਦੀ ਸਥਿਤੀ ਵੀ ਬਣੀ ਰਹੀ। ਸੂਬੇ ਵਿਚ ਸੋਮਵਾਰ ਨੂੰ ਸਭ ਤੋਂ ਵੱਧ 44.4 ਡਿਗਰੀ ਸੈਲਸੀਅਸ ਤਾਪਮਾਨ ਬਠਿੰਡਾ ਵਿਚ ਦਰਜ ਕੀਤਾ ਗਿਆ। ਜਲੰਧਰ ਵਿਚ ਪਿਛਲੇ ਕਈ ਦਿਨਾਂ ਤੋਂ ਲੋਕ ਚੰਗਾ ਮੀਂਹ ਉਡੀਕ ਰਹੇ ਹਨ। ਲਗਾਤਾਰ ਪੈ ਰਹੀ ਗਰਮੀ ਅਤੇ ਹੁੰਮਸ ਕਾਰਨ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਮੌਸਮ ਵਿਭਾਗ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਅਗਲੇ 2-3 ਦਿਨਾਂ ਵਿਚ ਚੰਗਾ ਮੀਂਹ ਪੈਂਦਾ ਹੈ ਤਾਂ ਤਾਪਮਾਨ ਵਿਚ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੇਗੀ। ਉਥੇ ਹੀ ਕਿਸਾਨਾਂ ਨੂੰ ਵੀ ਝੋਨੇ ਦੀ ਫਸਲ ਲਈ ਲਾਭ ਮਿਲੇਗਾ ਅਤੇ ਵਾਤਾਵਰਣ ਵਿਚ ਨਮੀ ਵਧਣ ਨਾਲ ਮੌਸਮ ਸੁਹਾਵਣਾ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
