ਨਸ਼ਾ ਤਸਕਰ ਦੀ ਨਾਜ਼ਾਇਜ ਉਸਾਰੀ ‘ਤੇ ਚੱਲਿਆ ਪ੍ਰਸ਼ਾਸਨ ਦਾ ਪੀਲਾ ਪੰਜਾ
Wednesday, May 21, 2025 - 08:44 PM (IST)

ਸੁਲਤਾਨਪੁਰ ਲੋਧੀ (ਚੰਦਰ) : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮਹਿੰਮ ਤਹਿਤ ਜ਼ਿਲ੍ਹਾ ਪੁਲਸ ਕਪੂਰਥਲਾ ਵਲੋਂ ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਦੀ ਅਗਵਾਈ ਵਿਚ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਵਿਚ ਪੈਂਦੇ ਪਿੰਡ ਤੋਤੀ ਵਿਖੇ ਇਕ ਨਸ਼ਾ ਤਸਕਰ ਦੇ ਘਰ ਨੂੰ ਜੇ.ਸੀ.ਬੀ. ਮਸ਼ੀਨ ਨਾਲ ਢਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਕਪੂਰਥਲਾ ਨੇ ਦੱਸਿਆ ਕਿ ਪਿੰਡ ਤੋਤੀ ਦੇ ਰਹਿਣ ਵਾਲੇ ਨਸ਼ਾ ਤਸਕਰ ਸੁਰਜੀਤ ਸਿੰਘ ਦੇ ਘਰ ‘ਤੇ ਇਹ ਕਾਰਵਾਈ ਕੀਤੀ ਗਈ ਹੈ ਅਤੇ ਇਸਦੇ ਖਿਲਾਫ਼ 7 ਮਾਮਲੇ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਦਰਜ ਹਨ ਅਤੇ ਇਸਦੀ ਪਤਨੀ ਬਿੱਲੋ ਖਿਲਾਫ਼ ਵੀ ਨਸ਼ਾ ਤਸਕਰੀ ਦੇ ਚਾਰ ਮਾਮਲੇ ਦਰਜ ਹਨ। ਇਸਦਾ ਲੜਕਾ ਰਾਹੁਲ ਜੋ ਕਿ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ, ਉਸਦੇ ਖਿਲਾਫ਼ ਵੀ ਸੱਤ ਮਾਮਲੇ ਨਸ਼ਾ ਤਸਕਰੀ ਦੇ ਦਰਜ ਹਨ।
ਐੱਸ.ਐੱਸ.ਪੀ. ਤੂਰਾ ਨੇ ਕਿਹਾ ਕਿ ਇਹ ਕਾਰਵਾਈ ਜ਼ਿਲ੍ਹਾ ਪੁਲਸ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲਕੇ ਬੀ.ਡੀ.ਪੀ.ਓ. ਦੇ ਹੁਕਮਾਂ ‘ਤੇ ਕੀਤੀ ਗਈ ਹੈ ਅਤੇ ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੀ ਕਾਰਵਾਈ ਕਪੂਰਥਲਾ ਦੇ ਪਿੰਡ ਬੂਟ ਨਾਜ਼ਾਇਜ ਉਸਾਰੀਆਂ ਖਿਲਾਫ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਆਉਣ ਵਾਲੇ ਦਿਨਾਂ ਵਿਚ ਵੀ ਇਹ ਕਾਰਵਾਈ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਦੌਰਾਨ ਐੱਸਐੱਸਪੀ ਕਪੂਰਥਲਾ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲੀਆਂ ਕਾਲੀਆਂ ਭੇਡਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਕੋ ਸਹਿਯੋਗ ਦੀ ਮੰਗ ਕੀਤੀ ਹੈ। ਇਸ ਮੌਕੇ ਡੀ.ਐੱਸ.ਪੀ. ਸੁਲਤਾਨਪੁਰ ਲੋਧੀ ਗੁਰਮੀਤ ਸਿੰਘ ਅਤੇ ਐੱਸ.ਐੱਚ.ਓ ਸੁਲਤਾਨਪੁਰ ਲੋਧੀ ਹਰਗੁਰਦੇਵ ਸਿੰਘ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e