ਗੁਰਦਾਸਪੁਰ ਦੇ ਪਿੰਡਾਂ 'ਚ ਬਣੀਆਂ ਅਣ-ਅਧਿਕਾਰਤ ਕਲੋਨੀਆਂ 'ਤੇ ਚਲਿਆ ਪੀਲਾ ਪੰਜਾ

Thursday, Jul 03, 2025 - 04:37 PM (IST)

ਗੁਰਦਾਸਪੁਰ ਦੇ ਪਿੰਡਾਂ 'ਚ ਬਣੀਆਂ ਅਣ-ਅਧਿਕਾਰਤ ਕਲੋਨੀਆਂ 'ਤੇ ਚਲਿਆ ਪੀਲਾ ਪੰਜਾ

ਗੁਰਦਾਸਪੁਰ (ਹਰਮਨ, ਵਿਨੋਦ)- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ ਨੂੰ ਸਮੇਂ-ਸਮੇਂ ਤੇ ਪਾਪਰਾ ਐਕਟ 1995 ਦੀ ਉਲੰਘਣਾ ਤਹਿਤ ਨੋਟਿਸ ਜਾਰੀ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਹੀ ਲੜੀ ਤਹਿਤ ਅੱਜ ਅਰੁਣ ਕੁਮਾਰ, ਡਿਊਟੀ ਮੈਜਿਸਟਰੇਟ ਦੀ ਨਿਗਰਾਨੀ ਹੇਠ ਰੀਤਿਕਾ ਅਰੋੜਾ ਜ਼ਿਲ੍ਹਾ ਨਗਰ ਯੋਜਨਾਕਾਰ, ਪੁਨੀਤ ਡਿਗਰਾ ਸਹਾਇਕ ਨਗਰ ਯੋਜਨਾਕਾਰ, ਪ੍ਰਭਜੋਤ ਸਿੰਘ ਸਹਾਇਕ ਨਗਰ ਯੋਜਨਾਕਾਰ, ਦਿਨੇਸ਼ ਕੁਮਾਰ ਜੂਨੀਅਰ ਇੰਜੀਨੀਅਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਰੈਗੂਲੇਟਰੀ ਟੀਮ ਵੱਲੋਂ ਵੱਡੀ ਕਾਰਵਾਈ ਕਰਦਿਆਂ ਪਿੰਡ ਬੱਬਰੀ, ਜੀਵਨਵਾਲ ਅਤੇ ਸੋਹਲ ਵਿਖੇ ਪਾਪਰਾ ਐਕਟ 1995 ਦੀ ਉਲੰਘਣਾ ਕਰਕੇ ਹੋਂਦ ਵਿੱਚ ਲਿਆਂਦੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ।

ਇਹ ਵੀ ਪੜ੍ਹੋਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

ਵਧੀਕ ਡਿਪਟੀ ਕਮਿਸ਼ਨਰ (ਜ) ਹਰਜਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਨ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਬੱਬਰੀ, ਜੀਵਨਵਾਲ ਅਤੇ ਸੋਹਲ ਵਿਖੇ ਵਿਕਸਿਤ ਕੀਤੀਆਂ ਗਈਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਕੇ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਕਿ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋਸ਼੍ਰੀ ਦੁਰਗਿਆਣਾ ਮੰਦਰ ਵਿਖੇ ਮਾਡਲ ਬੀਬੀ ਨੂੰ ਵੀਡੀਓ ਬਣਾਉਣੀ ਪੈ ਗਈ ਮਹਿੰਗੀ, ਹੋ ਗਈ ਕਾਰਵਾਈ

ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈੱਕ ਕਰਦੇ ਹੋਏ ਸਬੰਧਿਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਿਤ ਥਾਣਾ ਅਫ਼ਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ ਪ੍ਰੇਸ਼ਾਨੀਆਂ ਦੇ ਰੋੜੇ

ਇਸ ਮੌਕੇ ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਸਰਕਾਰ ਤੋਂ ਮਨਜ਼ੂਰਸ਼ੁਦਾ ਨਹੀਂ ਹਨ, ਵਿੱਚ ਪਲਾਟ ਨਾ ਖ਼ਰੀਦਿਆ ਜਾਵੇ ਅਤੇ ਕਿਸੇ ਵੀ ਕਲੋਨੀ ਵਿੱਚ ਪਲਾਟ ਖ਼ਰੀਦਣ ਤੋਂ ਪਹਿਲਾਂ ਸਰਕਾਰ ਦੀ ਮਨਜ਼ੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦੇ ਧਨ-ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ-  ਪੰਜਾਬ ਪੁਲਸ ਮੁਲਾਜ਼ਮ ਦੀ ਦਰਦਨਾਕ ਮੌਤ

ਇਸ ਤੋਂ ਇਲਾਵਾ ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਜੋ ਵੀ ਅਣ-ਅਧਿਕਾਰਤ ਕਲੋਨੀਆਂ ਅਪਲਾਈਡ ਹਨ, ਉਹ ਕਲੋਨਾਈਜ਼ਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਂਦੇ ਹੋਏ ਤੁਰੰਤ ਆਪਣੀਆਂ ਕਲੋਨੀਆਂ ਨੂੰ ਰੈਗੂਲਰ ਕਰਵਾਉਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਕਲੋਨਾਈਜ਼ਰ, ਪ੍ਰਮੋਟਰ ਵਿਭਾਗ ਦੀ ਬਿਨਾਂ ਪ੍ਰਵਾਨਗੀ ਲਏ ਕੋਈ ਉਸਾਰੀ ਕਰਦਾ ਹੈ ਤਾਂ ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ‎

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 


author

Shivani Bassan

Content Editor

Related News