ਜਲੰਧਰ 'ਚ ਵੱਖ-ਵੱਖ ਥਾਵਾਂ 'ਤੇ ਮਨਾਇਆ ਗਿਆ ਯੋਗ ਦਿਵਸ (ਵੀਡੀਓ )

06/21/2019 3:05:21 PM

ਜਲੰਧਰ/ਚੰਡੀਗੜ੍ਹ : ਅੱਜ ਦੇਸ਼ ਭਰ 'ਚ ਵੱਖ-ਵੱਖ ਥਾਵਾਂ 'ਤੇ 5ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਜਲੰਧਰ ਦੇ ਡੀ. ਏ. ਵੀ ਕਾਲੇਜ 'ਚ ਸਵੇਰੇ 7 ਵਜੇ ਤੋਂ ਡੀ. ਸੀ. ਵਰਿੰਦਰ ਸ਼ਰਮਾ, ਸੀ. ਪੀ. ਗੁਰਪ੍ਰੀਤ ਸਿੰਘ ਭੁੱਲਰ ਦੀ ਮੌਜੂਦਗੀ 'ਚ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਮੌਕੇ 'ਤੇ ਪੁੱਜੇ ਲੋਕਾਂ ਨੂੰ ਯੋਗ ਦੇ ਲਾਭ ਦੱਸੇ ਗਏ ਹਨ। ਦੱਸ ਦਈਏ ਕਿ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਜ਼ਿਲਾ ਪੱਧਰੀ ਇਸ ਸਮਾਗਮ 'ਚ ਬੱਚਿਆਂ ਤੋਂ ਲੈ ਕੇ ਬਜ਼ੁਰਗ ਇਸ ਯੋਗ ਦਿਵਸ 'ਚ ਸ਼ਾਮਲ ਹੋਏ ਹਨ। 

PunjabKesari

ਦੱਸਣਯੋਗ ਹੈ ਕਿ 21 ਜੂਨ 2015 ਤੋਂ ਅੰਤਰਰਾਸ਼ਟਰੀ ਯੋਗ ਦਿਵਸ ਦੀ ਸ਼ੁਰੂਆਤ ਹੋਈ ਸੀ। ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ 27 ਸਤੰਬਰ 2014 ਨੂੰ ਸੰਯੁਕਤ ਮਹਾਸਭਾ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦੀ ਅਪੀਲ ਕੀਤੀ ਸੀ। ਮਹਾਸਭਾ ਨੇ 11 ਦਸੰਬਰ 2014 ਨੂੰ ਐਲਾਨ ਕੀਤਾ ਕਿ 21 ਜੂਨ ਦਾ ਦਿਨ ਦੁਨੀਆ 'ਚ ਯੋਗ ਦਿਵਸ ਦੇ ਰੂਪ 'ਚ ਮਨਾਇਆ ਜਾਵੇਗਾ। ਕੌਮਾਂਤਰੀ ਯੋਗ ਦਿਵਸ ਦੇ ਆਯੋਜਨ ਦਾ ਦੁਨੀਆ ਦੇ ਲਗਭਗ ਸਾਰੇ ਦੇਸ਼ਾਂ ਨੇ ਸਮਰਥਨ ਕੀਤਾ ਅਤੇ ਦੁਨੀਆ ਦੇ 170 ਤੋਂ ਵਧ ਦੇਸ਼ਾਂ ਦੇ ਲੋਕ 21 ਜੂਨ ਨੂੰ ਵਿਸ਼ਵ ਯੋਗ ਦਿਵਸ ਦੇ ਰੂਪ 'ਚ ਮਨਾਉਂਦੇ ਹਨ ਅਤੇ ਯੋਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੰਕਲਪ ਲੈਂਦੇ ਹਨ। ਜਿਸ ਤੋਂ ਬਾਅਦ ਹਰ ਸਾਲ 21 ਜੂਨ ਨੂੰ ਯੋਗ ਦਿਵਸ ਮਨਾਇਆ ਜਾਂਦਾ ਹੈ। ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਅੱਜ ਯੋਗ ਦਿਵਸ ਮੌਕੇ ਝਾਰਖੰਡ ਦੀ ਰਾਜਧਾਨੀ ਰਾਂਚੀ 'ਚ ਕਰੀਬ 40 ਹਜ਼ਾਰ ਲੋਕਾਂ ਨਾਲ ਯੋਗ ਕੀਤਾ। ਉਨ੍ਹਾਂ ਨੇ ਯੋਗ ਦੇ ਮਹੱਤਵ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਦੇ ਰੋਜ਼ਾਨਾ ਅਭਿਆਸ ਨਾਲ ਦੇਸ਼ ਅਤੇ ਦੁਨੀਆ 'ਚ ਸ਼ਾਂਤੀ ਦਾ ਵਾਤਾਵਰਣ ਸਥਾਪਤ ਹੋਵੇਗਾ। ਖਾਸ ਗੱਲ ਤਾਂ ਇਹ ਰਹੀ ਹੈ ਕਿ ਇਸ 'ਚ ਉੱਘੀਆਂ ਸ਼ਖ਼ਸੀਅਤਾਂ ਨੇ ਵੀ ਹਿੱਸਾ ਲਿਆ ਹੈ। ਪੰਜਾਬ ਤੋਂ ਇਲਾਵਾ ਦੇਸ਼ ਭਰ 'ਚ ਯੋਗ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ਹੈ। 
 


Anuradha

Content Editor

Related News