ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ''ਚ ਬਲਾਕ ਪੱਧਰ ''ਤੇ ਮਨਾਇਆ ਗਿਆ ਯੋਗ ਦਿਵਸ
Saturday, Jun 21, 2025 - 12:47 PM (IST)

ਭਵਾਨੀਗੜ੍ਹ (ਕਾਂਸਲ): ਅੱਜ 11ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਸਥਾਨਕ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਰਜਿਸਟ੍ਰਾਰ ਸੰਜੀਵ ਗੋਇਲ, ਰਾਜ ਪੱਧਰੀ ਸਲਾਹਕਾਰ ਅਮਰੇਸ਼ ਕੁਮਾਰ ਤੇ ਕਮਲੇਸ਼ ਮਿਸ਼ਰਾ ਦੀ ਰਹਿਨੁਮਾਈ ਹੇਠ ਸਥਾਨਕ ਸ਼ਹਿਰ ਦੇ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਸਥਿਤ ਯੋਗ ਹਾਲ ’ਚ ਸੀ.ਐੱਮ ਦੀ ਯੋਗਸ਼ਾਲਾ ਦੇ ਬੈਨਰ ਹੇਠ ਬਲਾਕ ਪੱਧਰੀ ਵਿਸ਼ੇਸ਼ ਯੋਗ ਕੈਂਪ ਲਗਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਜਾਰੀ ਹੋ ਗਏ ਨਿਰਦੇਸ਼
ਇਸ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਤਹਿਸੀਲਦਾਰ ਰਾਜਵਿੰਦਰ ਕੌਰ ਤੇ ਥਾਣਾ ਮੁਖੀ ਇੰਸਪੈਕਟਰ ਸਰਬਜੀਤ ਸਿੰਘ ਨੇ ਕੀਤਾ। ਇਸ ਮੌਕੇ ਕੈਂਪ ਦੌਰਾਨ ਸੀ.ਐੱਮ ਯੋਗਸਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਰਮਲ ਸਿੰਘ ਦੀ ਅਗਵਾਈ ਹੇਠ ਆਈ ਟ੍ਰੇਨਰਾਂ ਦੀ ਟੀਮ ਜਿਸ ’ਚ ਸ਼ਾਮਲ ਇੰਦਰਜੀਤ ਕੌਰ, ਸੁਖਵਿੰਦਰ ਕੌਰ, ਮਨਿੰਦਰ ਸਿੰਘ, ਗੁਰਧਿਆਨ ਸਿੰਘ ਤੇ ਆਯੂਸ਼ਮਾਨ ਆਰੋਗਿਆ ਕੇਂਦਰ ਕਾਹਨਗੜ੍ਹ ਦੇ ਮੁਖੀ ਡਾ: ਲਲਿਤ ਕਾਂਸਲ ਵੱਲੋਂ ਇਲਾਕਾ ਨਿਵਾਸੀਆਂ ਨੂੰ ਵੱਖ-ਵੱਖ ਯੋਗ ਆਸਨਾਂ ਦਾ ਅਭਿਆਸ ਕਰਵਾਇਆ ਗਿਆ। ਇਸ ਮੌਕੇ ਤਹਿਸੀਲਦਾਰ ਰਾਜਵਿੰਦਰ ਕੌਰ ਨੇ ਕਿਹਾ ਕਿ ਸਾਨੂੰ ਸਰੀਰ ਦੀ ਤੰਦਰੁਸਤੀ ਲਈ ਰੋਜ਼ਾਨਾ ਯੋਗ ਅਭਿਆਸ ਜ਼ਰੂਰ ਕਰਨਾ ਚਾਹੀਦਾ ਹੈ। ਇਸ ਨਾਲ ਸਾਡਾ ਸਰੀਰ ਪੂਰੀ ਤਰ੍ਹਾਂ ਨਿਰੋਗ ਰਹਿੰਦਾ ਹੈ ਤੇ ਵਿਅਕਤੀ ਮਾਨਸਿਕ ਤੌਰ ‘ਤੇ ਵੀ ਮਜ਼ਬੂਤ ਹੁੰਦਾ ਹੈ। ਇਸ ਕੈਂਪ ’ਚ 150 ਵੱਧ ਇਲਾਕਾ ਨਿਵਾਸੀਆਂ ਨੇ ਭਾਗ ਲੈ ਕੇ ਯੋਗ ਅਭਿਆਸ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8